Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਐਸ. ਏ. ਐਸ. ਨਗਰ

ਪੰਚਾਇਤ ਵਿਭਾਗ ਨੇ ਪਿੰਡ ਭਗਵਾਸੀ ਦੀ 53 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ

13 Views

ਛੁਡਵਾਈ ਗਈ ਜ਼ਮੀਨ ਦਾ ਬਾਜ਼ਾਰੀ ਮੁੱਲ 45 ਕਰੋੜ ਰੁਪਏ ਦੇ ਕਰੀਬ: ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ
ਡੇਰਾ ਬੱਸੀ (ਐਸ.ਏ.ਐਸ. ਨਗਰ), 1 ਦਸੰਬਰ: ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਹੁਣ ਤੱਕ ਸੂਬੇ ਵਿੱਚ ਕਰੀਬ 12000 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਹੈ।ਡੇਰਾ ਬੱਸੀ ਬਲਾਕ ਦੇ ਪਿੰਡ ਭਗਵਾਸੀ ਵਿਖੇ ਅੱਜ ਬਾਅਦ ਦੁਪਹਿਰ 53 ਏਕੜ ਪੰਚਾਇਤੀ ਜ਼ਮੀਨ ਨੂੰ ਵਿਭਾਗ ਦੇ ਅਧਿਕਾਰੀਆਂ ਵੱਲੋਂ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਕਬਜ਼ਿਆਂ ਵਿਰੁੱਧ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਨਿਰੰਤਰ ਜਾਰੀ ਰਹੇਗੀ।

ਮੁੱਖ ਮੰਤਰੀ ਵੱਲੋਂ ਬਿਕਰਮ ਮਜੀਠੀਆ ਨੂੰ 5 ਦਸੰਬਰ ਤੱਕ ਅਰਬੀ ਘੋੜਿਆਂ ਬਾਰੇ ਜਾਣਕਾਰੀ ਦੇਣ ਦੀ ਚੁਣੌਤੀ

ਉਨ੍ਹਾਂ ਦੱਸਿਆ ਕਿ ਇਸ ਪਿੰਡ ਵਿੱਚ ਕੁੱਲ 64 ਏਕੜ ਪੰਚਾਇਤੀ ਜ਼ਮੀਨ ਕਬਜ਼ੇ ਹੇਠ ਸੀ ਪਰ ਕਿਉਂਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੁੱਲ 64 ਵਿੱਚੋਂ 11 ਏਕੜ ਜ਼ਮੀਨ ’ਤੇ ਫ਼ਿਲਹਾਲ ਸਟੇਅ ਲਗਾ ਦਿੱਤੀ ਹੈ, ਇਸ ਲਈ ਅੱਜ ਬਾਕੀ ਰਹਿੰਦੀ 53 ਏਕੜ ਜ਼ਮੀਨ ਵਿਭਾਗ ਵਲੋਂ ਆਪਣੇ ਕਬਜ਼ੇ ਵਿੱਚ ਲੈ ਲਈ ਗਈ ਹੈ।ਕਬਜ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਵਿਭਾਗ ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਹੁਣ ਤੱਕ ਕਰੀਬ 12000 ਏਕੜ ਜ਼ਮੀਨ ਕਬਜ਼ਿਆਂ ਤੋਂ ਮੁਕਤ ਕਰਵਾਈ ਜਾ ਚੁੱਕੀ ਹੈ, ਜਿਸ ਨਾਲ ਪੰਚਾਇਤੀ ਜ਼ਮੀਨਾਂ ਦੇ ਮਾਲੀਏ ਵਿੱਚ 50 ਕਰੋੜ ਰੁਪਏ ਦਾ ਵਾਧਾ ਹੋਇਆ ਹੈ ਕਿਉਂਕਿ ਕਬਜ਼ਾ-ਮੁਕਤ ਕਰਵਾਈਆਂ ਗਈਆਂ ਜ਼ਮੀਨਾਂ ਅੱਗੇ ਪਿੰਡ ਦੇ ਵਸਨੀਕਾਂ ਨੂੰ ਚਕੋਤੇ ’ਤੇ ਖੇਤੀ/ਵਾਹੀ ਲਈ ਦਿੱਤੀਆਂ ਗਈਆਂ ਹਨ।ਸ. ਭੁੱਲਰ ਨੇ ਦੱਸਿਆ ਕਿ ਅੱਜ ਖ਼ਾਲੀ ਕਰਵਾਈ ਗਈ ਪੰਚਾਇਤੀ ਜ਼ਮੀਨ ਦੀ ਕੀਮਤ 40 ਤੋਂ 45 ਕਰੋੜ ਰੁਪਏ ਹੈ ਕਿਉਂਕਿ ਇਹ ਉਦਯੋਗਿਕ ਜ਼ੋਨ ਵਿੱਚ ਆਉਂਦੀ ਹੈ।

ਪੰਜਾਬ ਨੇ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 43 ਫੀਸਦ ਤੱਕ ਵਧਾਉਣ ਦਾ ਟੀਚਾ ਮਿੱਥਿਆ: ਅਮਨ ਅਰੋੜਾ

ਕੈਬਨਿਟ ਮੰਤਰੀ ਨੇ ਪੰਚਾਇਤੀ ਜ਼ਮੀਨਾਂ ਦੇ ਕੇਸਾਂ ਨਾਲ ਨਜਿੱਠਣ ਵਾਲੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੇਸਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨ ਤਾਂ ਜੋ ਜ਼ਮੀਨ ਵਾਪਸ ਲਈ ਜਾ ਸਕੇ ਅਤੇ ਇਹ ਪੰਚਾਇਤਾਂ ਲਈ ਆਮਦਨੀ ਦਾ ਸਰੋਤ ਬਣ ਸਕੇ।ਉਨ੍ਹਾਂ ਨੇ ਸੂਬੇ ਭਰ ਵਿੱਚ ਉਹ ਪੰਚਾਇਤੀ ਜ਼ਮੀਨਾਂ ਜੋ ਅਜੇ ਵੀ ਨਾਜਾਇਜ਼ ਕਬਜ਼ਿਆਂ ਅਧੀਨ ਹਨ, ਦੇ ਕਾਬਜ਼ਕਾਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਸਵੈ-ਨਿਰਭਰ ਸੂਬਾ ਬਣਾਉਣ ਅਤੇ ਇਸ ਦੇ ਮਾਲੀਏ ਵਿੱਚ ਵਾਧਾ ਕਰਨ ਲਈ ਸੂਬਾ ਸਰਕਾਰ ਦੇ ਉਪਰਾਲੇ ਵਿੱਚ ਮਦਦ ਕਰਨ ਲਈ ਸਵੈ-ਇੱਛਾ ਨਾਲ ਪੰਚਾਇਤੀ ਜ਼ਮੀਨਾਂ ਤੋਂ ਕਬਜ਼ਾ ਛੱਡਣ।ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਸੰਯੁਕਤ ਡਾਇਰੈਕਟਰ (ਸ਼ਾਮਲਾਤ ਸੈੱਲ) ਜਗਵਿੰਦਰਜੀਤ ਸਿੰਘ ਸੰਧੂ, ਐਸ.ਪੀ (ਦਿਹਾਤੀ) ਮਨਪ੍ਰੀਤ ਸਿੰਘ, ਏ.ਐਸ.ਪੀ ਡੇਰਾ ਬੱਸੀ ਸ੍ਰੀਮਤੀ ਦਰਪਨ ਆਹਲੂਵਾਲੀਆ, ਤਹਿਸੀਲਦਾਰ ਡੇਰਾ ਬੱਸੀ ਕੁਲਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਰਿੰਦਰਪਾਲ ਸਿੰਘ ਚੌਹਾਨ ਅਤੇ ਬੀ.ਡੀ.ਪੀ.ਓ ਬਲਾਕ ਡੇਰਾ ਬੱਸੀ ਰਵਨੀਤ ਕੌਰ ਮੌਜੂਦ ਸਨ।

 

Related posts

ਸਿੱਧੂ ਫਾਊਂਡੇਸ਼ਨ ਵੱਲੋਂ ਏਅਰਪੋਰਟ ਰੋਡ ਉਤੇ ਸਫ਼ਾਈ ਮੁਹਿੰਮ ਚਲਾਈ

punjabusernewssite

ਸਕੂਲੀ ਬੱਚੀ ਨਾਲ ਬਲਾਤਕਾਰ ਕਰਨ ਵਾਲਾ ਡਰਾਈਵਰ ਕਾਬੂ

punjabusernewssite

ਉੱਤਰੀ ਜ਼ੋਨਲ ਸਟੈਂਡਿੰਗ ਕਮੇਟੀ ਦੀ 20ਵੀਂ ਮੀਟਿੰਗ ਵਿੱਚ ਪੰਜਾਬ ਨੇ ਸੂਬੇ ਦੇ ਹੱਕਾਂ ਅਤੇ ਅੰਤਰ-ਰਾਜੀ ਮਾਮਲਿਆਂ ਉੱਤੇ ਜ਼ੋਰਦਾਰ ਤਰੀਕੇ ਨਾਲ ਆਵਾਜ਼ ਉਠਾਈ

punjabusernewssite