11 Views
ਚੰਡੀਗੜ੍ਹ, 11 ਜੂਨ: ਪੰਜਾਬ ਦੇ ਵਿੱਚ ਹੋਣ ਵਾਲੀਆਂ ਪੰਚਾਇਤੀ ਨਗਰ ਪ੍ਰੀਸ਼ਦ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਚੋਣ ਕਮੀਸ਼ਨ ਵਲੋਂ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਵੋਟਰਾਂ ਦੀ ਸੂਚੀ ਤਿਆਰ ਕਰਨ ਦੇ ਹੁਕਮ ਦਿੱਤੇ ਗਏ ਹਨ।ਦੱਸਣਯੋਗ ਹੈ ਕਿ ਪੰਚਾਇਤਾਂ ਦਾ ਕਾਰਜਕਾਲ ਫਰਵਰੀ ’ਚ ਖ਼ਤਮ ਹੋ ਗਿਆ ਸੀ।
ਰਵਨੀਤ ਬਿੱਟੂ ਨੇ ਕੇਂਦਰੀ ਰਾਜ ਮੰਤਰੀ ਦਾ ਸੰਭਾਲਿਆ ਅਹੁਦਾ
ਪੰਜਾਬ ਸਰਕਾਰ ਨੇ ਪਿਛਲੇ ਸਾਲ ਪੰਚਾਇਤਾਂ ਦਾ ਕਾਰਜਕਾਲ ਖ਼ਤਮ ਹੋਣ ਤੋਂ ਪਹਿਲਾਂ ਇਨ੍ਹਾਂ ਨੂੰ 11 ਅਗਸਤ, 2023 ਨੂੰ ਭੰਗ ਕਰ ਦਿੱਤਾ ਸੀ, ਜਿਸ ਕਾਰਨ ਜ਼ਿਆਦਾਤਰ ਸਰਪੰਚ ਇਸ ਦੇ ਵਿਰੋਧ ’ਚ ਆ ਗਏ ਸਨ। ਦੱਸ ਦਈਏ ਕਿ ਪੰਜਾਬ ’ਚ ਕੁੱਲ 13241 ਪੰਚਾਇਤਾਂ ਹਨ, ਜਦੋਂ ਕਿ 153 ਬਲਾਕ ਸੰਮਤੀਆਂ ਤੇ 23 ਜ਼ਿਲ੍ਹਾ ਪ੍ਰੀਸ਼ਦਾਂ ਹਨ। ਅਤੇ ਹੁਣ ਮੁੜ ਪੰਜਾਬ ਦੇ ਵਿੱਚ ਹੋਣ ਵਾਲੀਆਂ ਪੰਚਾਇਤੀ ਨਗਰ ਪ੍ਰੀਸ਼ਦ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਤਿਆਰੀ ਖਿਚਣੀ ਸ਼ੁਰੂ ਕਰ ਦਿੱਤੀ ਹੈ।