Punjabi Khabarsaar
ਬਠਿੰਡਾ

ਪੰਚਾਇਤ ਚੋਣਾਂ: ਲਾਇਸੰਸੀ ਅਸਲਾ ਚੁੱਕ ਕੇ ਚੱਲਣ ’ਤੇ ਲੱਗੀ ਰੋਕ

ਬਠਿੰਡਾ, 27 ਸਤੰਬਰ : ਆਗਾਮੀ 15 ਅਕਤੂਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਦੀ ਹਦੂਦ ਅੰਦਰ ਲਾਇਸੰਸੀ ਅਸਲਾ ਚੁੱਕਣ ’ਤੇ ਰੋਕ ਲੱਗ ਗਈ ਹੈ। ਇਸ ਸਬੰਧ ਵਿਚ ਜ਼ਿਲ੍ਹਾ ਮੈਜਿਸਟਰੇਟ ਸ਼ੌਕਤ ਅਹਿਮਦ ਪਰੇ ਨੇ ਅਮਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਇਆ ਇਹ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਆਦਿ ਜਿਸ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ, ਨੂੰ ਹੁਕਮ ਜਾਰੀ ਹੋਣ ਦੀ ਮਿਤੀ ਤੋਂ 16 ਅਕਤੂਬਰ 2024 ਤੱਕ ਹਥਿਆਰ ਚੁੱਕ ਕੇ ਚੱਲਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।

ਪ੍ਰਾਇਮਰੀ ਅਧਿਆਪਕਾਂ ਦੀ ਟਰੇਨਿੰਗ ਸਬੰਧੀ ਹਰਜੋਤ ਸਿੰਘ ਬੈਂਸ ਵੱਲੋਂ ਫਿਨਲੈਂਡ ਦੇ ਸਫੀਰ ਨਾਲ ਸਮਝੌਤਾ

ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਅਸਲਾ ਲਾਇਸੰਸ ਧਾਰਕਾਂ ਨੂੰ ਹੁਕਮ ਕਰਦਿਆਂ ਕਿਹਾ ਕਿ ਉਹ ਆਪਣੇ ਹਰ ਕਿਸਮ ਦੇ ਲਾਇਸੰਸੀ ਹਥਿਆਰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰਾਂ ਪਾਸ ਜਮਾ ਕਰਵਾਉਣ।ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਫੈਕਟਰੀ ਦੇ ਸਕਿਊਰਟੀ ਗਾਰਡਜ਼, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਂਜ ਦੇ ਮਾਲਕਾਂ, ਜਵੈਲਰ ਸ਼ਾਪ ਮਾਲਕ, ਸਪੋਰਟਸ ਪਰਸਨ( ਉਹ ਸ਼ੂਟਰ ਜੋ ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਈਵੈਂਟ ਵਿੱਚ ਭਾਗ ਲੈ ਰਹੇ ਹੋਣ), ਜਿੰਨ੍ਹਾਂ ਨੂੰ ਜ਼ੈੱਡ ਪੁਲਿਸ ਸਕਿਊਰਟੀ ਮਿਲੀ ਹੋਵੇ ਜਾਂ ਮਾਨਯੋਗ ਅਦਾਲਤ ਵੱਲੋਂ ਨਿੱਜੀ ਸੁਰੱਖਿਆ ਦੇ ਮੱਦੇਨਜ਼ਰ ਹਥਿਆਰ ਜਮਾਂ ਕਰਵਾਉਣ ਤੋਂ ਛੋਟ ਦਿੱਤੀ ਹੋਵੇ, ਨੂੰ ਹਥਿਆਰ ਜਮਾਂ ਕਰਵਾਉਣ ਤੋਂ ਛੋਟ ਦਿੱਤੀ ਜਾਂਦੀ ਹੈ।

 

Related posts

ਬਠਿੰਡਾ ਸ਼ਹਿਰ ’ਚ ਧੂਮਧਾਮ ਨਾਲ ਮਨਾਈ ਜਨਮ ਅਸ਼ਟਮੀ

punjabusernewssite

ਕਿਸਾਨ ਮੋਰਚੇ ’ਚ ਯੋਗਦਾਨ ਪਾਉਣ ਵਾਲਾ ਜੋੜਾ ਸਨਮਾਨਿਤ

punjabusernewssite

34 ਸਾਲਾਂ ਦੀ ਸਾਨਦਾਰ ਸਰਵਿਸ ਤੋਂ ਬਾਅਦ ਸੇਵਾਮੁਕਤ ਹੋਏ ਡੀਐਸਪੀ ਦਵਿੰਦਰ ਸਿੰਘ ਗਿੱਲ

punjabusernewssite