ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾ
ਲੋਕਾਂ ਨੂੰ ਆਪਣੀ ਵੋਟ ਦੇ ਅਧਿਕਾਰੀ ਦੀ ਵਰਤੋਂ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਨ ਦੀ ਅਪੀਲ
ਚੰਡੀਗੜ੍ਹ, 14 ਅਕਤੂਬਰ: ਭਲਕੇ 15 ਅਕਤੂਬਰ ਨੂੰ ਸੂਬੇ ਵਿਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਵੱਖ ਵੱਖ ਪਿੰਡਾਂ ਵਿਚੋਂ 700 ਤੋਂ ਵੱਧ ਦਾਈਰ ਕੀਤੀਆਂ ਪਿਟੀਸ਼ਨਾਂ ਨੂੰ ਰੱਦ ਕਰਦਿਆਂ ਭਲਕੇ ਤੈਅਸੁਦਾ ਸਡਿਊਲ ਮੁਤਾਬਕ ਇਹ ਚੋਣਾਂ ਕਰਵਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸਦੇ ਨਾਲ ਹੀ ਇਸਤੋਂ ਪਹਿਲਾਂ ਕਰੀਬ 270 ਪੰਚਾਇਤਾਂ, ਜਿੱਥੇ ਮਾਣਯੋਗ ਅਦਾਲਤ ਨੇ ਚੋਣਾਂ ਕਰਵਾਉਣ ’ਤੇ ਸਟੇਅ ਲਗਾ ਦਿੱਤੀ ਸੀ, ਉਸਨੂੰ ਵੀ ਖ਼ਤਮ ਕਰ ਦਿੱਤਾ ਗਿਆ ਹੈ।
ਪੰਜਾਬ ਪੁਲਿਸ ਨੇ ਰਾਜਸਥਾਨ ਅਧਾਰਤ ਸੁਭਾਸ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝਾਈ
ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਸ਼ਾਮ ਨੂੰ ਮੀਡੀਆ ਨਾਲ ਗੱਲਬਾਤ ਕਰਦਿਆਂ ਦਸਿਆ ਕਿ ‘‘ ਦੇਸ ਦੀ ਸਰਬਉੱਚ ਅਦਾਲਤ ਦੇ ਆਏ ਫੈਸਲਿਆਂ ਮੁਤਾਬਕ ਜਦ ਇੱਕ ਵਾਰ ਚੋਣ ਅਮਲ ਸ਼ੁਰੂ ਹੋ ਜਾਵੇ ਤਾਂ ਇਸ ਉਪਰ ਪਿਟੀਸ਼ਨਰ ਡਿਪਟੀ ਕਮਿਸ਼ਨਰ ਕੋਲ ਹੀ ਪਿਟੀਸ਼ਨ ਦਾਈਰ ਕਰ ਸਕਦਾ ਹੈ ਤੇ ਇਸਤੋਂ ਬਾਅਦ ਅਦਾਲਤ ਜਾ ਸਕਦਾ ਹੈ, ਜਿਸਦੇ ਚੱਲਦੇ ਉਨ੍ਹਾਂ ਵੱਲੋਂ ਇਹ ਪੱਖ ਅਦਾਲਤ ਸਾਹਮਣੇ ਰੱਖਿਆ ਗਿਆ ਤੇ ਨਾਲ ਹੀ ਹੋਰ ਕਾਨੂੰਨੀ ਨੁਕਤੇ ਸਪੱਸ਼ਟ ਕੀਤੇ ਗਏ, ਜਿਸਤੋਂ ਬਾਅਦ ਹਾਈਕੋਰਟ ਵੱਲੋਂ ਇਹ ਰਾਹਤ ਦਿੱਤੀ ਗਈ ਹੈ। ’’ਉਨ੍ਹਾਂ ਦਸਿਆ ਕਿ ਇਸਦੇ ਨਾਲ ਹੁਣ ਪੰਜਾਬ ਦੇ ਵਿਚ ਉਨ੍ਹਾਂ ਕਰੀਬ ਪੌਣੇ ਤਿੰਨ ਪਿੰਡਾਂ ਵਿਚ ਵੀ ਪੰਚਾਇਤੀ ਚੋਣਾਂ ਹੋਣਗੀਆਂ, ਜਿੱਥੇ ਪਹਿਲਾਂ ਰੋਕ ਲਗਾਈ ਗਈ ਸੀ।
ਉਧਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਚਾਇਤੀ ਚੋਣਾਂ ‘ਤੇ ਲਗਾਈ ਰੋਕ ਹਟਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਧੰਨਵਾਦ ਕਰਦਿਆਂ ਪੰਜਾਬ ਦੇ ਲੋਕਾਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸੁਤੰਤਰਤਾ ਅਤੇ ਨਿਰਪੱਖਤਾ ਨਾਲ ਕਰਨ ਦੀ ਅਪੀਲ ਕੀਤੀ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇਸ ਫੈਸਲੇ ਨਾਲ ਇਨ੍ਹਾਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਦਾ ਰਾਹ ਪੱਧਰਾ ਹੋ ਗਿਆ ਹੈ।ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਸ ਨੇ ਲੋਕਾਂ ਨੂੰ ਇਨ੍ਹਾਂ ਚੋਣਾਂ ਵਿਚ ਖੁੱਲ੍ਹ ਕੇ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਹੈ।
ਇੰਤਕਾਲ ਬਦਲੇ ਕਿਸ਼ਤਾਂ ਵਿੱਚ 65000 ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਵੱਲੋਂ ਕਾਬੂ
ਭਗਵੰਤ ਸਿੰਘ ਮਾਨ ਨੇ ਕਿਹਾ ਕਿ 15 ਅਕਤੂਬਰ ਨੂੰ ਸੂਬੇ ਭਰ ਵਿੱਚ ਪੰਚਾਇਤੀ ਚੋਣਾਂ ਹੋਣਗੀਆਂ।ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਦਿਆਂ ਬਿਨਾਂ ਕਿਸੇ ਭੈਅ ਦੇ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਇਨ੍ਹਾਂ ਚੋਣਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਲੋਕਾਂ ਨੂੰ ਪਿੰਡਾਂ ਵਿੱਚ ਯੋਗ ਨੁਮਾਇੰਦੇ ਚੁਣਨ ਅਤੇ ਚੋਣਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਕਿਹਾ। ਉਨ੍ਹਾਂ ਨੇ ਚੋਣਾਂ ਵਿੱਚ ਭਾਗ ਲੈਣ ਵਾਲੇ ਸਾਰੇ ਉਮੀਦਵਾਰਾਂ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਆਸ ਪ੍ਰਗਟਾਉਂਦੇ ਹਾਂ ਕਿ ਜਿੱਤ ਉਪਰੰਤ ਉਹ ਆਪਣੇ-ਆਪਣੇ ਪਿੰਡਾਂ ਨੂੰ ਨਵੀਆਂ ਬੁਲੰਦੀਆਂ ’ਤੇ ਲੈ ਜਾਣਗੇ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਇਹ ਚੋਣਾਂ ਕਰਵਾਉਣ ਲਈ ਵਚਨਬੱਧ ਹੈ।
Share the post "Big News: ਪੰਜਾਬ ਦੇ ਵਿਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋਇਆ, ਹਾਈਕੋਰਟ ਵੱਲੋਂ 700 ਪਿਟੀਸ਼ਨਾਂ ਰੱਦ"