ਪੰਚਾਇਤ ਮੰਤਰੀ ਸੌਂਦ ਵੱਲੋਂ ਅਚਨਚੇਤ ਦੌਰਾ, ਪਿੰਡਾਂ ਦੀ ਨੁਹਾਰ ਬਦਲਣ ਲਈ ਬਜਟ ਵਿੱਚ ਐਲਾਨੇ ਕਾਰਜਾਂ ਦੀ ਪ੍ਰਗਤੀ ਦਾ ਕੀਤਾ ਨਿਰੀਖਣ

Date:

spot_img

👉ਸੌਂਦ ਵੱਲੋਂ ਛੱਪੜਾਂ ਦੀ ਸਫਾਈ ਅਤੇ ਖੇਡ ਮੈਦਾਨਾਂ ਦੇ ਨਵੀਨੀਕਰਨ ਦਾ ਨਿਰੀਖਣ ਕਰਨ ਲਈ ਪਟਿਆਲਾ ਦੇ ਪਿੰਡਾਂ ਦਾ ਦੌਰਾ, ਊਣਤਾਈਆਂ ਦੂਰ ਕਰਨ ਦੇ ਦਿੱਤੇ ਹੁਕਮ
Banur /SAS nagar News: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ ਦੀ ਨੁਹਾਰ ਤੇ ਮੂੰਹ ਮੁਹਾਂਦਰਾ ਸੰਵਾਰਨ ਵਿੱਚ ਇੱਕ ਨਵਾਂ ਅਧਿਆਏ ਲਿਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਲਈ ਕੀਤੇ ‘ਆਪ ਸਰਕਾਰ’ ਦੇ ਕੰਮਾਂ ਨੂੰ ਲੰਬੇ ਸਮੇਂ ਤੱਕ ਯਾਦ ਰੱਖਿਆ ਜਾਵੇਗਾ। ਸੌਂਦ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਦੇ 15000 ਛੱਪੜਾਂ ਦੀ ਸਾਫ-ਸਫਾਈ ਤੇ 13000 ਪੇਂਡੂ ਖੇਡ ਮੈਦਾਨਾਂ ਦੀ ਸ਼ਾਨਦਾਰ ਪਹਿਲਕਦਮੀ ਨਾਲ ਪਿੰਡਾਂ ਦੀ ਕਾਇਆ ਕਲਪ ਹੋਵੇਗੀ ਤੇ ਪਿੰਡ ਵਾਸੀਆਂ ਦਾ ਜੀਵਨ ਪੱਧਰ ਉੱਚਾ ਹੋਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਾਲਾਇਕੀ ਕਾਰਣ ਨਾ ਤਾਂ ਪਿੰਡਾਂ ਦੇ ਨੌਜਵਾਨਾਂ ਲਈ ਖੇਡ ਮੈਦਾਨਾਂ ਵੱਲ ਕੋਈ ਧਿਆਨ ਦਿੱਤਾ ਗਿਆ ਤੇ ਨਾ ਹੀ ਛੱਪੜਾਂ ਦੀ ਸਾਫ ਸਫਾਈ ਦੀ ਸਾਰ ਲਈ ਗਈ।

ਇਹ ਵੀ ਪੜ੍ਹੋ  ਸਿਹਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਵਿਕਾਸ ਕਾਰਜਾਂ ‘ਚ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ

ਰਾਜਪੁਰਾ ਬਲਾਕ ਦੇ ਪਿੰਡ ਖਿਜਰਗੜ੍ਹ (ਬਨੂੜ) ਵਿਖੇ ਵਿਧਾਇਕਾ ਨੀਨਾ ਮਿੱਤਲ ਨਾਲ ਪੇਂਡੂ ਖੇਡ ਮੈਦਾਨ ਦਾ ਮੁਆਇਨਾ ਕਰਨ ਮੌਕੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੌਂਦ ਨੇ ਕਿਹਾ ਕਿ ਹਰੇਕ ਪਿੰਡ ਲਈ ਦੋ ਸਥਾਨ ਬਹੁਤ ਖਾਸ ਹੁੰਦੇ ਹਨ। ਇੱਕ ਪਿੰਡ ਦਾ ਖੇਡ ਮੈਦਾਨ ਅਤੇ ਦੂਜਾ ਪਿੰਡ ਦਾ ਛੱਪੜ। ਉਨ੍ਹਾਂ ਦੱਸਿਆ ਕਿ ਪੇਂਡੂ ਪੁਨਰ ਸੁਰਜੀਤੀ ਮਿਸ਼ਨ ਦੇ ਹਿੱਸੇ ਵਜੋਂ, ਪੰਜਾਬ ਸਰਕਾਰ ਸੂਬੇ ਭਰ ਦੇ ਪਿੰਡਾਂ ਵਿੱਚ 13000 ਤੋਂ ਵੱਧ ਖੇਡ ਮੈਦਾਨ ਬਣਾਉਣ ਜਾਂ ਅੱਪਗ੍ਰੇਡ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਖੇਡ ਮੈਦਾਨ ਸਰਕਾਰ ਦੇ ‘ਨਸ਼ਾ-ਮੁਕਤ ਪੰਜਾਬ’ ਦੇ ਦ੍ਰਿਸ਼ਟੀਕੋਣ ਨਾਲ ਸਿੱਧੇ ਤੌਰ ਉੱਤੇ ਜੁੜਕੇ, ਨੌਜਵਾਨਾਂ ਦੀ ਸ਼ਮੂਲੀਅਤ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਰੋਕਥਾਮ ਵਿੱਚ ਅਹਿਮ ਭੂਮਿਕਾ ਅਦਾ ਕਰਨਗੇ। ਉਨ੍ਹਾਂ ਦੱਸਿਆ ਕਿ ਪੇਂਡੂ ਖੇਡ ਮੈਦਾਨਾਂ ਦੀ ਸਕੀਮ ਸਾਰੇ 154 ਬਲਾਕਾਂ ਵਿੱਚ ਲਾਗੂ ਕੀਤੀ ਜਾ ਰਹੀ ਹੈ। ਪਿੰਡਾਂ ਦੀ ਨੁਹਾਰ ਬਦਲਣ ਲਈ 3,500 ਕਰੋੜ ਰੁਪਏ ਦੇ ਬਜਟ ਫੰਡਾਂ ਦੀ ਵਰਤੋਂ ਦੇ ਨਾਲ ਨਾਲ ਮਨਰੇਗਾ ਅਤੇ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ ਵਰਗੀਆਂ ਸਕੀਮਾਂ ਦੀ ਵਰਤੋਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ  30000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਨਗਰ ਨਿਗਮ ਦਾ ATP ​​ਗ੍ਰਿਫ਼ਤਾਰ

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਭਰ ਵਿੱਚ 3,000 ਮਾਡਲ ਖੇਡ ਦੇ ਮੈਦਾਨ ਬਣਾਏ ਜਾ ਰਹੇ ਹਨ ਜਿਸ ਵਿੱਚ ਸਥਾਨਕ ਤੌਰ ‘ਤੇ ਪ੍ਰਸਿੱਧ ਖੇਡਾਂ ਨੂੰ ਉਤਸ਼ਾਹਿਤ ਕਰਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸੂਬੇ ਵਿਚਲੇ 4300 ਮੌਜੂਦਾ ਖੇਡ ਮੈਦਾਨਾਂ ਨੂੰ ਵੀ ਅੱਪਗ੍ਰੇਡ ਕੀਤਾ ਜਾ ਰਿਹਾ ਹੈ ਤੇ ਕਈ ਪਿੰਡਾਂ ਵਿੱਚ ਨਵੇਂ ਖੇਡ ਮੈਦਾਨਾਂ ਦੀ ਉਸਾਰੀ ਜਾਰੀ ਹੈ। ਬਾਅਦ ਵਿੱਚ ਤਰੁਨਪ੍ਰੀਤ ਸਿੰਘ ਸੌਂਦ ਨੇ ਅਜੀਜਪੁਰ, ਫਰੀਦਪੁਰ ਗੁੱਜਰਾਂ, ਭਟੇੜੀ, ਨਲਾਸ ਖੁਰਦ ਅਤੇ ਮਾਣਕਪੁਰ ਪਿੰਡਾਂ ਦੇ ਖੇਡ ਮੈਦਾਨਾਂ ਤੇ ਛੱਪੜਾਂ ਦੀ ਸਾਫ ਸਫਾਈ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਜੀਜਪੁਰ ਸਟੇਡੀਅਮ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕੁਝ ਊਣਤਾਈਆਂ ਦਾ ਗੰਭੀਰ ਨੋਟਿਸ ਲਿਆ ਤੇ ਏਡੀਸੀ ਪਟਿਆਲਾ ਨੂੰ ਇਸ ਦੀ ਰਿਪਰੋਟ ਦੇਣ ਦੇ ਹੁਕਮ ਦਿੱਤੇ। ਉਨ੍ਹਾਂ ਦੱਸਿਆ ਕਿ ਫੀਲਡ ਰਿਪੋਰਟਾਂ ਅਨੁਸਾਰ 1,587 ਛੱਪੜਾਂ ਵਿੱਚ ਪਾਣੀ ਕੱਢਣ ਦਾ ਕੰਮ ਪੂਰਾ ਹੋ ਗਿਆ ਹੈ ਅਤੇ 4,408 ਛੱਪੜਾਂ ਵਿੱਚ ਕੰਮ ਚੱਲ ਰਿਹਾ ਹੈ। ਸਾਰੇ ਛੱਪੜਾਂ ਵਿੱਚ ਪਾਣੀ ਕੱਢਣ ਦਾ ਕੰਮ 30 ਮਈ, 2025 ਤੱਕ ਪੂਰਾ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਦਹਾਕਿਆਂ ਵਿੱਚ ਪਹਿਲੀ ਵਾਰ ਪੰਜਾਬ ਦੇ ਸਾਰੇ ਛੱਪੜਾਂ ਵਿੱਚ ਵੱਡੇ ਪੱਧਰ ‘ਤੇ ਡੀ-ਵਾਟਰਿੰਗ ਅਤੇ ਡੀ-ਸਿਲਟਿੰਗ ਕੀਤੀ ਜਾ ਰਹੀ ਹੈ ਜਿਸ ਨਾਲ ਗੰਦੇ ਪਾਣੀ ਨੂੰ ਸਾਫ਼ ਕਰਕੇ ਪਾਣੀ ਦੀ ਸਟੋਰੇਜ ਸਮਰੱਥਾ ਅਤੇ ਕੁਦਰਤੀ ਵਹਾਅ ਨੂੰ ਮਹੱਤਵਪੂਰਨ ਢੰਗ ਨਾਲ ਵਧਾਇਆ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

CM Nayab Singh Saini की अध्यक्षता में स्वीडन पहुंचा हरियाणा का उच्चस्तरीय डेलीगेशन

👉स्वीडन में भारतीय राजदूत अनुराग भूषण ने मुख्यमंत्री का...

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...