24,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਅਧਿਕਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Date:

spot_img

ਅੰਮ੍ਰਿਤਸਰ, 22 ਨਵੰਬਰ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੰਚਾਇਤ ਅਫ਼ਸਰ-ਕਮ ਪ੍ਰਸ਼ਾਸਕ ਬਲਾਕ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਾਇਨਾਤ ਗੁਰਿੰਦਰ ਸਿੰਘ ਗਰੋਵਰ ਨੂੰ 24,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬਲਾਕ ਕੱਥੂਨੰਗਲ, ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਮਾਹਣੀਆਂ ਕੋਹਾੜਾ ਵਾਸੀ ਜੋਗਿੰਦਰ ਸਿੰਘ, ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਹ ਸਾਲ 2019-2024 ਤੱਕ ਪਿੰਡ ਮਾਹਣੀਆਂ ਕੋਹਾੜਾ ਦਾ ਸਰਪੰਚ ਸੀ ਅਤੇ ਕੇਂਦਰ ਅਤੇ ਸੂਬਾ ਸਰਕਾਰਾਂ ਤੋਂ ਵਿਕਾਸ ਗ੍ਰਾਂਟਾਂ ਪ੍ਰਾਪਤ ਹੋਈਆਂ ਸਨ।

ਇਹ ਵੀ ਪੜ੍ਹੋ ਬੈਂਕ ਨਾਲ 34,92,299 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਭਗੌੜਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਮੁਲਜ਼ਮ ਨੇ ਉਸ ਦੇ ਖਾਤੇ ਵਿੱਚ ਕੁੱਲ 1,27,800 ਰੁਪਏ ਟਰਾਂਸਫਰ ਕੀਤੇ ਸਨ ਅਤੇ ਬਾਅਦ ਵਿੱਚ ਇਸ ਨੂੰ ਨਕਦੀ ਰੂਪ ਵਿੱਚ ਲੈ ਲਿਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਹੁਣ ਪੰਚਾਇਤ ਅਫ਼ਸਰ ਵੱਲੋਂ ਉਕਤ ਵਿਕਾਸ ਫੰਡਾਂ ਵਿੱਚੋਂ 12,50000 ਰੁਪਏ ਦੇ ਯੂਜ਼ਰ ਸਰਟੀਫ਼ਿਕੇਟ (ਯੂ.ਸੀ.) ਜਾਰੀ ਕਰਨ ਬਦਲੇ 2 ਫ਼ੀਸਦ ਰਿਸ਼ਵਤ ਵਜੋਂ 24,000 ਰੁਪਏ ਦੀ ਮੰਗ ਕੀਤੀ ਜਾ ਰਹੀ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਅੰਮ੍ਰਿਤਸਰ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 24,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਕਾਰਵਾਈ ਜਾਰੀ ਹੈ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Haryana में प्रमुख बुनियादी ढांचा परियोजनाओं में तेजी

👉द्वारका एक्सप्रेसवे तक होगा गुरुग्राम मेट्रो परियोजना का विस्तार Haryana...

प्रदेशभर में आज दिखेगा सेवा का संकल्प, होंगे अनेक जन कल्याणकारी कार्यक्रम

👉मुख्यमंत्री ने सेवा संकल्प अभियान की तैयारियों की समीक्षा...

18 ਸਾਲਾਂ ਦਾ ਇੰਤਜ਼ਾਰ ਖਤਮ, ਹੁਣ ਆਦਰਸ਼ ਸੜਕਾਂ ’ਤੇ ਚੱਲਣਗੇ ਆਦਰਸ਼ ਨਗਰ ਵਾਸੀ

👉ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵਾਰਡ ਨੰਬਰ 1 ਵਿੱਚ...