ਪੰਚਾਇਤ ਆਪਸੀ ਭਾਈਚਾਰਕ ਸਾਂਝ ਨਾਲ ਪਿੰਡ ਦੇ ਵਿਕਾਸ ਕਾਰਜ ਕਰਨ ਨੂੰ ਦੇਵੇ ਤਰਜੀਹ : ਡਿਪਟੀ ਕਮਿਸ਼ਨਰ

Date:

spot_img

👉ਸਰਪੰਚਾਂ ਦੀਆਂ ਸੁਣੀਆਂ ਸਮੱਸਿਆਵਾਂ ਤੇ ਪਹਿਲ ਦੇ ਅਧਾਰ ‘ਤੇ ਨਿਪਟਾਰਾ ਕਰਨ ਦਾ ਦਬਾਇਆ ਭਰੋਸਾ
ਬਠਿੰਡਾ, 2 ਦਸੰਬਰ : ਪੰਚਾਇਤ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਦਿਆਂ ਪਿੰਡਾਂ ਦੇ ਵਿਕਾਸ ਕਾਰਜ ਕਰਨ ਨੂੰ ਤਰਜੀਹ ਦੇਵੇ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅਧੀਨ ਪੈਂਦੇ ਬਲਾਕ ਤਲਵੰਡੀ ਸਾਬੋ ਦੇ ਨਵੇਂ ਚੁਣੇ ਸਰਪੰਚਾਂ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਪਿੰਡਾਂ ਦੇ ਵਿਕਾਸ ਵਿੱਚ ਆਪਣਾ ਲੋੜੀਦੇ ਯੋਗਦਾਨ ਪਾਉਣ ਲਈ ਉਤਸਾਹਿਤ ਕਰਨ ਮੌਕੇ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਅੰਦਰ ਛੱਪੜਾਂ ਦੀ ਸਾਫ-ਸਫਾਈ ਕਰਵਾ ਕੇ ਉਹਨਾਂ ਨੂੰ ਥਾਪਰ ਮਾਡਲ ਦਾ ਰੂਪ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ Big News :13 ਵਰ੍ਹੇ ਪਹਿਲਾਂ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਫ਼ਖਰੇ-ਕੌਮ ਦਾ ਖਿਤਾਬ ਵਾਪਸ ਲਿਆ

ਇਸ ਮੌਕੇ ਉਹਨਾਂ ਸਰਪੰਚਾਂ ਕੋਲੋਂ ਪਿੰਡਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ ਅਤੇ ਜਿਨਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਵਾਇਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਬਲਾਕ ਤਲਵੰਡੀ ਸਾਬੋ ਦੇ ਸਰਪੰਚਾਂ ਨੂੰ ਕਿਹਾ ਕਿ ਪਿੰਡ ਦੇ ਕਿਹੜੇ-ਕਿਹੜੇ ਕੰਮ ਕਰਨੇ ਹਨ ਉਹਨਾਂ ਨੂੰ ਟੀਚਾ ਮਿੱਥ ਕੇ ਤਨਦੇਹੀ ਤੇ ਇਮਾਨਦਾਰੀ ਨਾਲ ਕਰਨ ਨੂੰ ਤਰਜੀਹ ਦੇਣ। ਇਸ ਮੌਕੇ ਉਨਾਂ ਕਿਹਾ ਕਿ ਪਿੰਡਾਂ ਅੰਦਰ ਹੋਣ ਵਾਲੇ ਵਿਕਾਸ ਕਾਰਜਾਂ ਦੀ ਡਿਮਾਂਡ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੂੰ ਦੇਣੀ ਯਕੀਨੀ ਬਣਾਈ ਜਾਵੇ ਤਾਂ ਜੋ ਉਹਨਾਂ ਕਾਰਜਾਂ ਨੂੰ ਪਹਿਲ ਦੇ ਅਧਾਰ ਤੇ ਨਿਪਟਾਇਆ ਜਾ ਸਕੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅੰਦਰ ਬਣਾਈਆਂ ਜਾਣ ਵਾਲੀਆਂ ਲਾਇਬਰੇਰੀਆਂ ਦੇ ਕਾਰਜ ਨੂੰ 15 ਦਸੰਬਰ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰਨਾ ਲਾਜ਼ਮੀ ਬਣਾਇਆ ਜਾਵੇ।

ਇਹ ਵੀ ਪੜ੍ਹੋ ਵੱਡੀ ਖ਼ਬਰ: ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਆਗੂਆਂ ਨੂੰ ਮਿਲੀ ਧਾਰਮਿਕ ਸਜ਼ਾ

ਇਸ ਮੌਕੇ ਉਹਨਾਂ ਸਮੂਹ ਸਰਪੰਚਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਿੰਡਾਂ ਅੰਦਰ ਸੋਲਡ ਵੇਸਟ ਮੈਨੇਜਮੈਂਟ ਦੇ ਪਿਟਸ ਬਣਾਏ ਜਾਣ ਜਿਸ ਨਾਲ ਜਿੱਥੇ ਖਾਦ ਤਿਆਰ ਹੋਵੇਗੀ ਉੱਥੇ ਹੀ ਪਿੰਡ ਦੀ ਸਾਫ-ਸਫਾਈ ਵੀ ਨਾਲੋ ਨਾਲ ਹੁੰਦੀ ਰਹੇਗੀ।ਇਸ ਮੌਕੇ ਸਮੂਹ ਸਰਪੰਚਾਂ ਨੇ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਉਹਨਾਂ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ਨੂੰ ਬਿਨਾਂ ਕਿਸੇ ਪੱਖਪਾਤ ਅਤੇ ਇਮਾਨਦਾਰੀ ਨਾਲ ਕੀਤਾ ਜਾਵੇਗਾ।ਇਸ ਮੌਕੇ ਐਸਡੀਐਮ ਸ. ਹਰਜਿੰਦਰ ਸਿੰਘ ਜੱਸਲ, ਜਲ ਸਪਲਾਈ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ਼੍ਰੀ ਮਨਪ੍ਰੀਤ ਸਿੰਘ ਅਰਸ਼ੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਬਲਾਕ ਤਲਵੰਡੀ ਸਾਬੋ ਦੇ ਸਰਪੰਚ ਆਦਿ ਹਾਜਰ ਸਨ।

 

spot_img
spot_img

Share post:

Popular

More like this
Related

Vigilance Bureau ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Barnala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Guru Kashi University ਦੇ ਨਿਊਜ਼ ਲੈਟਰ ਅਤੇ ਵਿਦਿਆਰਥੀ ਮੈਗਜ਼ੀਨ ਦੇ ਪੋਸਟਰ ਰੀਲੀਜ਼

Talwandi Sabo News: Guru Kashi University (ਗੁਰੂ ਕਾਸ਼ੀ ਯੂਨੀਵਰਸਿਟੀ)...

MRSPTU ਵੱਲੋਂ ਵਿਸ਼ਵ ਖੁਰਾਕ ਦਿਵਸ ਮੌਕੇ ਮਾਹਿਰ ਭਾਸ਼ਣ ਅਤੇ ‘ਬਿਨਾਂ ਅੱਗ ਦੇ ਭੋਜਨ ਤਿਆਰ ਕਰਨ’ ਦੇ ਮੁਕਾਬਲੇ ਕਰਵਾਏ

Bathinda News: MRSPTU; ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ...

Bathinda ‘ਚ ਵਾਪਰਿਆਂ ਵੱਡਾ ਰੇਲ ਹਾਦਸਾ; ਰਾਮਪੁਰਾ ‘ਚ ਪਟੜੀ ਤੋਂ ਲੱਥੇ ਡੱਬੇ

Bathinda News: Bathinda 'ਚ ਸ਼ੁੱਕਰਵਾਰ ਨੂੰ ਇੱਕ ਵੱਡਾ ਰੇਲ...