ਖਰੜ ਵਿਧਾਨ ਸਭਾ ਹਲਕੇ ਦੀਆਂ ਪੰਚਾਇਤਾਂ ਆਪਣੇ ਪਿੰਡਾਂ ਦੀ ਨੁਹਾਰ ਬਦਲਣ ਲਈ ਕੰਮ ਕਰਨ: ਅਨਮੋਲ ਗਗਨ ਮਾਨ

Date:

spot_img

👉ਹਲਕੇ ਦੇ ਪਿੰਡਾਂ ਵਿਚ ਸਾਰੇ ਗਰਾਊਂਡਾਂ ਵਿਚ ਓਪਨ ਜਿੰਮ ਲਗਾਉਣ ਦੇ ਹੁਕਮ

👉ਅਨਮੋਲ ਗਗਨ ਮਾਨ ਵਲੋਂ ਪੰਚਾਇਤਾਂ ਦੀਆਂ ਜ਼ਿਆਦਾਤਰ ਸ਼ਿਕਾਇਤਾਂ ਅਤੇ ਮੰਗਾਂ ਦਾ ਮੌਕੇ ‘ਤੇ ਹੀ ਨਿਪਟਾਰਾ

ਚੰਦਪੁਰ (ਬਲਾਕ ਮਾਜਰੀ), 30 ਨਵੰਬਰ: ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਬਲਾਕ ਮਾਜਰੀ ਅਤੇ ਖਰੜ ਬਲਾਕ ਦੀਆਂ ਨਵਨਿਯੁਕਤ ਪੰਚਾਇਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਦੀ ਨੁਹਾਰ ਬਦਲਣ ਲਈ ਪੂਰੀ ਈਮਾਨਦਾਰੀ ਨਾਲ ਕੰਮ ਕਰਨ ।ਅੱਜ ਇਥੇ ਬਲਾਕ ਮਾਜਰੀ ਨਜ਼ਦੀਕ ਪੈਂਦੇ ਪਿੰਡ ਚੰਦਪੁਰ ਵਿਖੇ ਬਲਾਕ ਮਾਜਰੀ ਅਤੇ ਖਰੜ ਦੀਆਂ 110 ਪੰਚਾਇਤਾਂ ਲਈ ਕਰਵਾਏ ਗਏ ਸੇਵਾ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੇ ਸਾਨੂੰ ਵੱਡਾ ਫ਼ਤਵਾ ਦੇ ਕੇ ਸੇਵਾ ਸੌਂਪੀ ਗਈ ਹੈ। ਉਨ੍ਹਾਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਦੇ ਵਿਕਾਸ ਲਈ ਪੰਚਾਇਤੀ ਵਿਭਾਗ ਦੇ ਅਧਿਕਾਰੀਆਂ ਅਤੇ ਪ੍ਰਸ਼ਾਸਨ ਨਾਲ ਪੂਰਾ ਤਾਲਮੇਲ ਰੱਖਣ ਅਤੇ ਜੇਕਰ ਉਨ੍ਹਾਂ ਨੂੰ ਕੋਈ ਸਮੱਸਆ ਆਉਂਦੀ ਹੈ ਤਾਂ ਉਹ ਮੇਰੇ ਨਾਲ ਸਿੱਧਾ ਸੰਪਰਕ ਕਰਨ।ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਲਕੇ ਦੇ ਪਿੰਡਾਂ ਵਿਚ ਬਣਾਏ ਗਰਾਊਂਡਾਂ ਵਿਚ ਓਪਨ ਜਿੰਮ ਲਗਾਉਣ ਅਤੇ ਨਾਲ ਹੀ ਪਿੰਡਾਂ ਦੇ ਟੋਭੇ ਅਤੇ ਗਲੀਆਂ ਨਾਲੀਆਂ ਦੀ ਸਫਾਈ ਕਰਵਾਈ ਜਾਵੇ।

👉ਇਹ ਵੀ ਪੜ੍ਹੋ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

ਅਨਮੋਲ ਗਗਨ ਮਾਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਚੰਡੀਗੜ੍ਹ ਦੇ ਨਾਲ ਲਗਦੇ ਹੋਣ ਕਾਰਨ ਵੱਡੇ ਪੱਧਰ ਤੇ ਇਸ ਇਲਾਕੇ ਦੀ ਸ਼ਾਮਲਾਤ ਜ਼ਮੀਨਾਂ ਤੇ ਕਬਜ਼ੇ ਕੀਤੇ ਗਏ ਹਨ ਜਿਨ੍ਹਾਂ ਨੂੰ ਜਲਦ ਤੋਂ ਜਲਦ ਛੁਡਾ ਕੇ ਪਿੰਡ ਦੀ ਪੰਚਾਇਤਾਂ ਨੂੰ ਕਬਜ਼ੇ ਦੁਆਏ ਜਾਣ।ਇਸ ਮੌਕੇ ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਜੇਕਰ ਕੋਈ ਵਿਅਕਤੀ ਸ਼ਾਮਲਾਤ ਜ਼ਮੀਨਾਂ ਉੱਤੇ ਕਬਜਾ ਕਰਦਾ ਹੈ ਅਤੇ ਸਾਡਾ ਨਾਮ ਵਰਤਦਾ ਹੈ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਕਿਉਂਕਿ ਗੈਰਕਾਨੂੰਨੀ ਕੰਮ ਕਰਨ ਵਾਲਿਆਂ ਨਾਲ ਸਾਡਾ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਨੂੰ ਇਹ ਵੀ ਪਤਾ ਲੱਗਾ ਹੈ ਕਿ ਕੁਝ ਲੋਕ ਸਾਡੇ ਨਾਲ ਤੁਰ ਫਿਰ ਕੇ ਬਾਅਦ ਵਿੱਚ ਸਰਕਾਰੀ ਸੰਪਤੀ ਤੇ ਕਬਜ਼ੇ ਕਰਨ ਦੀ ਕੋਸ਼ਿਸ਼ ਕਰਦੇ ਹਨ ਉਨ੍ਹਾਂ ਪੁਲਿਸ ਅਧਿਕਾਰੀਆਂ ਅਤੇ ਸਿਵਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਜਿਹੇ ਵਿਆਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਨਾਉਣ ਦੀ ਦਿਸ਼ਾ ਵਿਚ ਕੰਮ ਕਰ ਰਹੇ ਹਨ।ਉਨ੍ਹਾਂ ਪੰਚਾਇਤਾਂ ਨੂੰ ਅਪੀਲ ਕੀਤੀ ਉਹ ਆਪਣੇ ਪਿੰਡਾਂ ਦੀਆਂ ਸਮੱਸਿਆਂਵਾਂ ਨੂੰ ਹੱਲ ਕਰਨ ਲਈ ਪੂਰੀ ਈਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ।

👉ਇਹ ਵੀ ਪੜ੍ਹੋ ਭਗਵੰਤ ਮਾਨ ਸਰਕਾਰ ਨੇ ਜਨਤਕ ਸੇਵਾਵਾਂ ਪ੍ਰਦਾਨ ਕਰਨ ‘ਚ ਨਵਾਂ ਮਾਪਦੰਡ ਕੀਤਾ ਸਥਾਪਤ

ਇਸ ਮੌਕੇ ਵੱਖ ਵੱਖ ਪਿੰਡਾਂ ਦੀ ਪੰਚਾਇਤਾਂ ਵਲੋਂ ਆਪਣੇ ਆਪਣੇ ਪਿੰਡਾਂ ਦੀਆਂ ਸਮੱਸਿਆਂਵਾਂ ਤੋਂ ਹਲਕਾ ਵਿਧਾਇਕ ਨੂੰ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ। ਅਨਮੋਲ ਗਗਨ ਮਾਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹਲਕੇ ਵਿੱਚ ਨਜਾਇਜ਼ ਕਬਜ਼ਿਆਂ ਨੂੰ ਹਟਵਾਉਣ ਦੇ ਨਾਲ ਨਾਲ ਨਜਾਇਜ਼ ਮਾਈਨਿੰਗ ਨੂੰ ਪੂਰੀ ਤਰ੍ਹਾਂ ਬੰਦ ਕਰਵਾਉਣ।ਇਸ ਮੌਕੇ ਬਹੁਤ ਸਾਰੀਆਂ ਪੰਚਾਇਤਾਂ ਦੀਆਂ ਜ਼ਿਆਦਾਤਰ ਸ਼ਿਕਾਇਤਾਂ ਅਤੇ ਮੰਗਾਂ ਦਾ ਅਨਮੋਲ ਗਗਨ ਮਾਨ ਵਲੋਂ ਮੌਕੇ ਤੇ ਹੀ ਹੱਲ ਕੀਤਾ ਗਿਆ।ਇਸ ਤੋਂ ਇਲਾਵਾ ਲੋਕਾਂ ਦੀਆਂ ਸਮੱਸਿਆਂਵਾਂ ਸੁਣ ਕੇ ਉਨ੍ਹਾਂ ਨੂੰ ਵੀ ਮੌਕੇ ਤੇ ਹੱਲ ਕਰਵਾਇਆ ਗਿਆ।ਸਮਾਗਮ ਦੌਰਾਨ ਵਿਸ਼ੇਸ ਤੌਰ ਤੇ ਸਰਕਾਰ ਤੁਹਾਡੇ ਦੁਆਰਾ ਅਧੀਨ ਸੇਵਾਵਾਂ ਵੀ ਮੁੱਹਈਆ ਕਰਵਾਈ ਗਈਆਂ ਜਿਸ ਦਾ ਹਲਕਾ ਵਾਸੀਆਂ ਵਲੋਂ ਲਾਭ ਉਠਾਇਆ ਗਿਆ।ਇਸ ਮੌਕੇ ਹਰੀਸ਼ ਰਾਣਾ ਚੇਅਰਮੈਨ ਮਾਰਕੀਟ ਕਮੇਟੀ ਕੁਰਾਲੀ, ਅਮਨਦੀਪ ਸਿੰਘ, ਸ਼ੁਭਮ ਗਿਰੀ, ਸਰਪੰਚ ਜਸਪ੍ਰੀਤ ਸਿੰਘ, ਜੱਗੀ ਕਾਦੀਮਾਜਰਾ, ਸਤਵਿੰਦਰ ਸਿੰਘ, ਸੁਦਾਗਰ ਸਾਰੇ ਬਲਾਕ ਪ੍ਰਧਾਨ, ਹਰਦੀਪ ਅਰੋੜਾ, ਸੁਖਵਿੰਦਰ ਸਿੰਘ ਬਿੱਟੂ, ਵਿਕਾਸ ਮੋਹਨ, ਮਨਿੰਦਰ ਸਿੰਘ,ਹਰਪ੍ਰੀਤ ਕੌਰ ਤਿਊੜ ਅਤੇ ਜਗਦੀਪ ਰਾਣਾ ਵਿਸ਼ੇਸ਼ ਤੌਰ ਤੇ ਹਾਜਰ ਸਨ।

 

spot_img
spot_img

Share post:

Popular

More like this
Related

CM Nayab Singh Saini ने स्वीडन दौरे के दूसरे दिन कई निवेशकों से की सीधी मुलाकात

👉शहरी विकास के साथ जीवन की गुणवत्ता और सार्वजनिक...

CM Nayab Singh Saini ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की

इंडो-स्वीडन इनोवेशन डे पर उपस्थित होना सम्मान और प्रसन्नता...

CM Nayab Singh Saini ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया

👉मेक इन इंडिया अभियान में मेक विद स्वीडन निभाएगा...