ਭਾਵਨਾ ਭਰੀਆਂ ਸੰਗਤਾਂ ਨੇ ਅਮਰਜੀਤ ਮਹਿਤਾ ਪਰਿਵਾਰ ਦਾ ਕੀਤਾ ਧੰਨਵਾਦ
ਬਠਿੰਡਾ,4 ਜਨਵਰੀ:ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸ਼੍ਰੀ ਬਾਂਕੇ ਬਿਹਾਰੀ ਸੇਵਾ ਸੰਮਤੀ ਦੇ ਸਹਿਯੋਗ ਨਾਲ ਬਠਿੰਡਾ ਵਿਖੇ ਪਹਿਲੀ ਵਾਰ ਕਰਵਾਈ ਜਾ ਰਹੀ ‘ਸ਼੍ਰੀ ਸ਼ਿਵ ਮਹਾਂਪੁਰਾਣ ਕਥਾ’ ਅੱਜ ਦੁਪਹਿਰ 2 ਵਜੇ ਸਥਾਨਕ ਖੇਡ ਸਟੇਡੀਅਮ ਵਿਖੇ ਸ਼ੁਰੂ ਹੋ ਗਈ, ਜੋ ਕਿ ਸ਼ਾਮ 5 ਵਜੇ ਤੱਕ ਜਾਰੀ ਰਹੀ। ਇਸ ਦੌਰਾਨ ਪ੍ਰਸਿੱਧ ਅੰਤਰਰਾਸ਼ਟਰੀ ਕਥਾਵਾਚਕ ਭਾਗਵਤ ਭੂਸ਼ਣ ਪੰਡਿਤ ਪ੍ਰਦੀਪ ਮਿਸ਼ਰਾ ਨੇ ਭਜਨਾਂ ਅਤੇ ਸੰਗੀਤ ਦੀ ਤਾਲ ਨਾਲ ਹਜ਼ਾਰਾਂ ਸਰਧਾਲੂਆਂ ਨੂੰ ਮੰਤਰ ਮੁਗਧ ਕਰ ਦਿੱਤਾ।
ਮੁਹਾਲੀ ਤਹਿਸੀਲ ਵਿੱਚ ਬਣੇਗਾ ਅਤਿ-ਆਧੁਨਿਕ ਸਬ ਰਜਿਸਟਰਾਰ ਦਫਤਰ: ਅਨੁਰਾਗ ਵਰਮਾ
ਇਸ ਵੱਡੇ ਧਾਰਮਿਕ ਪ੍ਰੋਗਰਾਮ ਦੇ ਆਯੋਜਨ ਲਈ ਸ਼ਰਧਾਲੂਆਂ ਨੇ ਮਹਿਤਾ ਪਰਿਵਾਰ ਦਾ ਧੰਨਵਾਦ ਕੀਤਾ। ਦਸਣਾ ਬਣਦਾ ਹੈ ਕਿ ’’ਸ਼੍ਰੀ ਸ਼ਿਵ ਮਹਾਂਪੁਰਾਣ ਕਥਾ’’ 10 ਜਨਵਰੀ ਤੱਕ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲੇਗੀ। ਇਸ ਸਮਾਗਮ ਵਿਚ ਪੰਜਾਬ ਤੋਂ ਇਲਾਵਾ ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਬਿਹਾਰ, ਉੱਤਰ ਪ੍ਰਦੇਸ਼, ਛੱਤੀਸਗੜ੍ਹ, ਮੱਧ ਪ੍ਰਦੇਸ਼, ਮਹਾਰਾਸ਼ਟਰ ਤੋਂ ਵੀ ਵੱਡੀ ਗਿਣਤੀ ਵਿਚ ਸ਼ਰਧਾਲੂ ਪੁੱਜੇ ਹੋਏ ਹਨ। ਇਸ ਦੌਰਾਨ ‘‘ ਸ਼੍ਰੀ ਸ਼ਿਵ ਮਹਾਂਪੁਰਾਣ ਕਥਾ’’ ਤੋਂ ਇੱਕ ਗੱਲ ਸਾਹਮਣੇ ਆਈ ਕਿ ਟੁੱਟ ਚੁੱਕੇ ਪਰਿਵਾਰਕ ਰਿਸ਼ਤੇ ਵੀ ਇੱਕਮੁੱਠ ਹੋ ਗਏ ਸਨ
ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂ ਵੀ ਇਕ ਥਾਂ ਬੈਠ ਕੇ ਇਸ ਕਥਾ ਨੂੰ ਮੰਤਰ ਮੁਗਧ ਹੋ ਕੇ ਸੁਣ ਰਹੇ ਸਨ। ਉਧਰ ਅਮਰਜੀਤ ਮਹਿਤਾ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ 10 ਜਨਵਰੀ ਤੱਕ ਸ਼ਾਂਤਮਈ ਢੰਗ ਨਾਲ ‘‘ਸ਼੍ਰੀ ਸ਼ਿਵ ਮਹਾਂਪੁਰਾਣ ਕਥਾ’’ ਨੂੰ ਸੁਣਨ ਅਤੇ ਇਸਨੂੰ ਆਪਣੇ ਜੀਵਨ ਵਿੱਚ ਅਪਣਾਉਣ ਤਾਂ ਜੋ ਸਮਾਜ ਵਿੱਚੋਂ ਬੁਰਾਈਆਂ ਨੂੰ ਖਤਮ ਕੀਤਾ ਜਾ ਸਕੇ ਅਤੇ ਖੁਸ਼ਹਾਲੀ ਲਿਆਂਦੀ ਜਾ ਸਕੇ। ਉਨ੍ਹਾਂ ਦਸਿਆ ਕਿ ਇਸ ਸਮਾਗਮ ਵਿਚ ਸਮੂਲੀਅਤ ਕਰਨ ਲਈ ਜਿੱਥੇ ਹਰ ਤਰ੍ਹਾਂ ਦੀ ਸਹੂਲਤ ਦਾ ਪ੍ਰਬੰਧ ਕੀਤਾ ਗਿਆ ਹੈ, ਉਥੇ ਸ਼ਹਿਰ ਦੇ ਵੱਖ ਵੱਖ ਹਿੱਸਿਆ ਵਿਚੋਂ ਸਰਧਾਲੂਆਂ ਨੂੰ ਲਿਆਉਣ ਦੇ ਲਈ ਆਟੋ ਰਿਕਸ਼ਾ ਆਦਿ ਦਾ ਵੀ ਇੰਤਜਾਮ ਕੀਤਾ ਗਿਆ ਹੈ।
Share the post "ਪੰਡਿਤ ਪ੍ਰਦੀਪ ਮਿਸ਼ਰਾ ਨੇ ‘ਸ਼੍ਰੀ ਸ਼ਿਵ ਮਹਾਂਪੁਰਾਣ ਕਥਾ ’ਦਾ ਪਾਠ ਕਰਕੇ ਸ਼ਰਧਾਲੂਆਂ ਨੂੰ ਕੀਤਾ ਮੰਤਰ ਮੁਗਧ"