ਪਨਸਪ ਦੀ ਐਮ.ਡੀ, ਡੀਸੀ ਤੇ ਐਸ.ਐਸ.ਪੀ ਨੇ ਮੰਡੀਆਂ ਵਿਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Date:

spot_img

ਬਠਿੰਡਾ, 6 ਨਵੰਬਰ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਐਮਡੀ ਪਨਸਪ ਮੈਡਮ ਸੋਨਾਲੀ ਗਿਰੀ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਜ਼ਿਲੇ ਦੀਆਂ ਅਨਾਜ ਮੰਡੀਆਂ ਨਥਾਣਾ ਅਤੇ ਭੁੱਚੋ ਮੰਡੀ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਵਿਸ਼ੇਸ਼ ਤੌਰ ’ਤੇ ਗੱਲਬਾਤ ਵੀ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਝੋਨੇ ਦੀ ਖ਼ਰੀਦ ਨਿਰਵਿਘਨ ਚੱਲ ਰਹੀ ਹੈ ਅਤੇ ਇਸ ਸਬੰਧੀ ਕਿਸਾਨਾਂ ਨੂੰ ਪ੍ਰੇਸ਼ਾਨ ਹੋਣ ਜਾਂ ਘਬਰਾਉਣ ਦੀ ਲੋੜ ਨਹੀਂ ਹੈ।

ਇਹ ਵੀ ਪੜ੍ਹੋਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ

ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 7 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ ਵਿਚੋਂ 6 ਲੱਖ ਮੀਟ੍ਰਿਕ ਟਨ ਝੋਨੇ ਦੀ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦ ਕੀਤੀ ਗਈ ਹੈ ਅਤੇ ਕਰੀਬ 4 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਹੋ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਸਾਲ ਨਾਲੋਂ ਇਸ ਸਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਚ ਵੱਡੀ ਗਿਰਾਵਟ ਆਈ ਹੈ। ਇਸ ਮੌਕੇ ਐੱਮਡੀ ਪਨਸਪ ਮੈਡਮ ਸੋਨਾਲੀ ਗਿਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ।

ਇਹ ਵੀ ਪੜ੍ਹੋਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; 1 ਕਿਲੋ ਆਈਸ, 1 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਉਨ੍ਹਾਂ ਇਹ ਵੀ ਕਿਹਾ ਕਿ ਇੱਕ ਹਫ਼ਤੇ ਦੇ ਅੰਦਰ-ਅੰਦਰ ਸਾਰੀਆਂ ਮੰਡੀਆਂ ਵਿੱਚੋਂ ਝੋਨਾ ਚੁੱਕ ਲਿਆ ਜਾਵੇਗਾ।ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਗੌਰਵ ਗਰਗ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ, ਸਹਾਇਕ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਹਰਸ਼ਿਤ ਮਹਿਤਾ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ, ਸ਼ੈਲਰ ਮਾਲਕ, ਆੜ੍ਹਤੀਏ ਤੇ ਕਿਸਾਨ ਆਦਿ ਹਾਜ਼ਰ ਸਨ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਬੇਸਬਾਲ ਅੰਡਰ-17 ਲੜਕਿਆਂ ਵਿੱਚ ਫਿਰੋਜ਼ਪੁਰ ਬਣਿਆ ਚੈਂਪੀਅਨ

Bathinda News: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਠਿੰਡਾ ਸ੍ਰੀਮਤੀ ਮਮਤਾ...

Punjab Police ਵੱਲੋਂ ਕਿਸ਼ੋਰ ਕੁੜੀਆਂ ਲਈ ਸਸ਼ਕਤੀਕਰਨ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

👉ਉੱਚ ਜੋਖ਼ਮ ਵਾਲੇ ਖੇਤਰਾਂ ਵਿੱਚ ਕਾਰਵਾਈਯੋਗ ਦਖ਼ਲ ਦੀ ਸ਼ੁਰੂਆਤ...

Minister Harbhajan Singh ETO ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

👉ਲੋਕ ਨਿਰਮਾਣ ਮੰਤਰੀ ਵੱਲੋਂ ਪ੍ਰਾਜੈਕਟ ਸਬੰਧੀ ਸਮਾਂ ਸੀਮਾਂ ਤੈਅ...