ਅੱਧੀ ਰਾਤ ਨੂੰ ਲੱਖਾ ਸਿਧਾਣਾ ਚੁੱਕਿਆ, ਕਈ ਸਿੱਖ ਆਗੂਆਂ ਨੂੰ ਕੀਤਾ ਘਰ ’ਚ ਨਜਰਬੰਦ
ਬਠਿੰਡਾ, 17 ਮਾਰਚ: ਡਿਬਰੂਗੜ੍ਹ ਜੇਲ੍ਹ ’ਚ ਬੰਦ ਸਿੱਖ ਬੰਦੀਆਂ ਨੂੰ ਪੰਜਾਬ ਤਬਦੀਲ ਕਰਵਾਉਣ ਦੀ ਮੰਗ ਨੂੰ ਲੈ ਕੇ ਭਾਈ ਅੰਮ੍ਰਿਤਪਾਲ ਸਿੰਘ ਤੇ ਹੋਰਨਾਂ ਸਿੰਘਾਂ ਦੇ ਪ੍ਰਵਾਰਾਂ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੇ ਪੰਥਕ ਇਕੱਠ ਨੂੰ ਰੋਕਣ ਲਈ ਬੀਤੀ ਰਾਤ ਤੋਂ ਪੰਜਾਬ ਪੁਲਿਸ ਵੱਲੋਂ ਵੱਡੀ ਪੱਧਰ ’ਤੇ ਪੰਥਕ ਆਗੂਆਂ ਤੇ ਹੋਰਨਾਂ ਦੀ ਫ਼ੜੋ-ਫ਼ੜਾਈ ਜਾ ਰਹੀ ਹੈ। ਇੰਨ੍ਹਾਂ ਵਿਚ ਨੌਜਵਾਨ ਆਗੂ ਲੱਖਾਂ ਸਿਧਾਣਾ ਨੂੰ ਪੁਲਿਸ ਵੱਲੋਂ ਰਾਸਤੇ ਵਿਚ ਗ੍ਰਿਫਤਾਰ ਕਰ ਲਿਆ ਗਿਆ ਜਦ ਕਿ ਸ਼ੇਰੇ-ਪੰਜਾਬ ਅਕਾਲੀ ਦਲ ਦੇ ਪ੍ਰਧਾਨ ਭਾਈ ਗੁਰਦੀਪ ਸਿੰਘ ਬਠਿੰਡਾ ਨੂੰ ਬੀਤੀ ਰਾਤ ਤੋਂ ਹੀ ਘਰ ਵਿਚ ਨਜ਼ਰਬੰਦ ਕੀਤਾ ਹੋਇਆ ਹੈ। ਪਤਾ ਲੱਗਿਆ ਹੈ ਕਿ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚਣ ਤੋਂ ਰੋਕਣ ਲਈ ਰਾਸਤਿਆਂ ਵਿਚ ਪੁਲਿਸ ਵੱਲੋਂ ਭਾਰੀ ਨਾਕੇਬੰਦੀ ਕਰਕੇ ਤਲਾਸ਼ੀ ਲਈ ਜਾ ਰਹੀ ਹੈ।
ਸੁਖਬੀਰ ਬਾਦਲ ਦਾ ਵੱਡਾ ਦਾਅਵਾ: ਕਾਂਗਰਸ ਤੇ ਆਪ ਵਿਚ ਹੋਇਆ ਗੈਰ ਰਸਮੀ ਗਠਜੋੜ
ਹਾਲਾਂਕਿ ਇਹ ਵੀ ਪਤਾ ਚੱਲਿਆ ਹੈ ਕਿ ਵੱਡੀ ਗਿਣਤੀ ਵਿਚ ਸਿੱਖ ਆਗੂ ਤੇ ਕਾਰਕੁੰਨ ਪੁਲਿਸ ਨੂੰ ਝਕਾਨੀ ਦੇ ਕੇ ਉਥੇ ਪੁੱਜਣ ਵਿਚ ਵੀ ਸਫ਼ਲ ਰਹੇ ਦੱਸੇ ਜਾ ਰਹੇ ਹਨ। ਇਸ ਮਾਮਲੇ ’ਤੇ ਸੰਪਰਕ ਕਰਨ ਦੇ ਬਾਵਜੂਦ ਪੁਲਿਸ ਅਧਿਕਾਰੀਆਂ ਵੱਲੋਂ ਕੋਈ ਵੀ ਟਿੱਪਣੀ ਕਰਨ ਤੋਂ ਇੰਨਕਾਰ ਕੀਤਾ ਜਾ ਰਿਹਾ ਹੈ। ਦਸਣਾ ਬਣਦਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਸਹਿਤ ਪੌਣੀ ਦਰਜ਼ਨ ਦੇ ਕਰੀਬ ਸਿੰਘਾਂ ਨੂੰ ਪਿਛਲੇ ਸਾਲ ਕੌਮੀ ਸੁਰੱਖਿਆ ਐਕਟ ਤਹਿਤ ਗ੍ਰਿਫਤਾਰ ਕਰਨ ਤੋਂ ਬਾਅਦ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਕਰ ਦਿੱਤਾ ਸੀ। ਇਸ ਐਕਟ ਦੇ ਤਹਿਤ ਬੰਦੀ ਇੱਕ ਸਾਲ ਤੱਕ ਅਪਣੀ ਜਮਾਨਤ ਦੀ ਅਰਜੀ ਵੀ ਨਹੀਂ ਲਗਾ ਸਕਦਾ ਹੈ। ਡਿਬਰੂਗੜ੍ਹ ਜੇਲ੍ਹ ਵਿਚ ਬੰਦ ਕੈਦੀਆਂ ਵੱਲੋਂ ਹੁਣ ਲਗਾਤਾਰ ਭੁੱਖ ਹੜਤਾਲ ਕੀਤੀ ਹੋਈ ਹੈ, ਜਿਸ ਕਾਰਨ ਕਈਆਂ ਦੀ ਹਾਲਾਤ ਵਿਗੜੀ ਹੋਈ ਦੱਸੀ ਜਾ ਰਹੀ ਹੈ।
ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ 17 ਕਿਸਾਨਾਂ ਦੇ ਪਰਿਵਾਰਾਂ ਨੂੰ ਵੰਡੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ
ਦੂਜੇ ਪਾਸੇ ਇੰਨ੍ਹਾਂ ਦੇ ਪ੍ਰਵਾਰਾਂ ਵੱਲੋਂ ਪੰਜਾਬ ਦੀਆਂ ਜੇਲ੍ਹਾਂ ਵਿਚ ਸਿਫ਼ਟ ਕਰਨ ਦੀ ਮੰਗ ਨੂੰ ਲੈ ਕੇ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਅਪਣੀ ਭੁੱਖ ਹੜਤਾਲ ਜਾਰੀ ਰੱਖੀ ਹੋਈ ਹੈ। ਇਸੇ ਸੰਘਰਸ਼ ਨੂੰ ਅੱਗੇ ਵਧਾਉਂਦਿਆਂ ਅੱਜ ਐਤਵਾਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਉਪਰ ਪੰਥਕ ਇਕੱਠ ਸੱਦਿਆ ਹੋਇਆ ਹੈ, ਜਿਸਦੇ ਵਿਚ ਅਗਲਾ ਪ੍ਰੋਗਰਾਮ ਉਲੀਕਿਆਂ ਜਾਣਾ ਹੈ। ਪ੍ਰੰਤੂ ਇਸਤੋਂ ਪਹਿਲਾਂ ਹੀ ਪੁਲਿਸ ਵੱਲੋਂ ਬੀਤੀ ਰਾਤ ਇਸ ਪੰਥਕ ਇਕੱਠ ਵਿਚ ਪੁੱਜਣ ਵਾਲੇ ਸੰਭਾਵੀ ਆਗੂਆਂ ਦੀਆਂ ਲਿਸਟਾਂ ਬਣਾ ਕੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ ਘਰਾਂ ਵਿਚ ਨਜ਼ਰਬੰਦ ਕੀਤਾ ਜਾ ਰਿਹਾ। ਘਰ ਵਿਚ ਨਜ਼ਰਬੰਦ ਕੀਤੇ ਹੋਏ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਅਜਿਹਾ ਕਰਕੇ ਸਰਕਾਰ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਾ ਰਹੀ ਹੈ।
ਚੋਣਾਂ ਤੋਂ ਪਹਿਲਾਂ 10 ਮਾਲ ਅਫ਼ਸਰਾਂ, 26 ਤਹਿਸੀਲਦਾਰਾਂ ਤੇ 74 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
ਦੂਜੇ ਪਾਸੇ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜਣ ਵਿਚ ਸਫ਼ਲ ਰਹੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਪਰਵਿੰਦਰ ਸਿੰਘ ਬਾਲਿਆਵਾਲੀ ਨੇ ਇਸ ਪੱਤਰਕਾਰ ਨਾਲ ਫ਼ੋਨ ’ਤੇ ਗੱਲਬਾਤ ਕਰਦਿਆਂ ਕਿਹਾ ਕਿ ‘‘ ਜੇਕਰ ਬਿਲਕਿਸ ਬਾਨੋ ਦੇ ਪ੍ਰਵਾਰ ਨੂੰ ਖ਼ਤਮ ਕਰਨ ਵਾਲੇ ਅਤੇ ਉਸਦੇ ਨਾਲ ਬਲਾਤਕਾਰ ਕਰਨ ਵਾਲਿਆਂ ਨੂੰ ਸਮੇਂ ਤੋਂ ਪਹਿਲਾਂ ਛੱਡਿਆ ਜਾ ਸਕਦਾ ਹੈ ਤੇ ਕਤਲਾਂ ਅਤੇ ਬਲਾਤਾਕਾਰ ਦੇ ਸੰਗੀਨ ਜੁਰਮਾਂ ਵਿਚ ਸਜ਼ਾ ਭੁਗਤ ਰਹੇ ਰਾਹ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਸਕਦੀ ਹੈ ਤਾਂ ਬਿਨ੍ਹਾਂ ਕਸੂਰ ਤੋਂ ਸਿੱਖੀ ਦਾ ਪ੍ਰਚਾਰ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਪੰਜਾਬ ਤੋਂ ਹਜ਼ਾਰਾਂ ਕਿਲੋਮੀਟਰ ਦੂਰ ਜੇਲ੍ਹਾਂ ਵਿਚ ਬੰਦ ਕੀਤਾ ਹੋਇਆ ਹੈ। ’’
Share the post "ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਰੱਖੇ ਪੰਥਕ ਇਕੱਠ ਨੂੰ ਰੋਕਣ ਲਈ ਵੱਡੀ ਪੱਧਰ ’ਤੇ ਫ਼ੜੋ-ਫ਼ੜਾਈ"