ਅਮ੍ਰਿਤਸਰ ਵਿਖੇ ਡਾ ਅੰਬੇਡਕਰ ਦੀ ਮੂਰਤੀ ਤੋੜਣ ਦੀ ਪਰਮਪਾਲ ਕੌਰ ਸਿੱਧੂ ਨੇ ਕੀਤੀ ਸਖਤ ਸ਼ਬਦਾਂ ਵਿੱਚ ਨਿਖੇਧੀ

0
53
+1

ਬਠਿੰਡਾ, 27 ਜਨਵਰੀ:ਪੰਜਾਬ ਦੇ ਇਤਿਹਾਸਿਕ ਸ਼ਹਿਰ ਸ਼੍ਰੀ ਅਮ੍ਰਿਤਸਰ ਸਾਹਿਬ ਵਿਖੇ ਦਿਨ-ਦਿਹਾੜੇ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਣ ਦੀ ਭਾਰਤੀ ਜਨਤਾ ਪਾਰਟੀ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਕੇ ਅਸਲ ਸੱਚਾਈ ਜਨਤਾ ਸਾਹਮਣੇ ਪੇਸ਼ ਕਰਨ ਦੀ ਗੱਲ ਕਹੀ ਹੈ। ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਹਲਕਾ ਬਠਿੰਡਾ ਤੋਂ ਇੰਚਾਰਜ ਪਰਮਪਾਲ ਕੌਰ ਸਿੱਧੂ ਰਿਟਾ ਆਈ.ਏ.ਐੱਸ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਹੈ ਕਿ ਡਾ: ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਦਿਨ-ਦਿਹਾੜੇ ਤੋੜਣਾ ਇੱਕ ਵੱਡੀ ਸਾਜਿਸ਼ ਦਾ ਹਿੱਸਾ ਹੈ।

ਇਹ ਵੀ ਪੜ੍ਹੋ MLA Jagroop Singh Gill ਵੱਲੋ ਡੱਬਵਾਲੀ-ਬਾਦਲ ਸੜਕ ਦੇ ਨਾਲ-ਨਾਲ 42 ਲੱਖ ਰੁਪਏ ਦੇ ਟਾਈਲ ਵਿਛਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ

ਇਹ ਸਭ ਭਗਵੰਤ ਮਾਨ ਸਰਕਾਰ ਦੀ ਨਲਾਇਕੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਹ ਮੂਰਤੀ ਤੋੜਣ ਵਾਲਿਆਂ ਅਤੇ ਇਸ ਪਿੱਛੇ ਕਿਸ ਵਿਅਕਤੀ ਦਾ ਦਿਮਾਗ ਕੰਮ ਕਰ ਰਿਹਾ ਹੈ। ਇਸ ਦੀ ਅਸਲ ਸੱਚਾਈ ਸਰਕਾਰ ਨੂੰ ਲੋਕਾਂ ਸਾਹਮਣੇ ਲਿਆਉਣੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਸਖਤ ਸਜਾਵਾਂ ਦੇਣੀਆਂ ਚਾਹੀਦੀਆਂ ਹਨ। ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਡਗਮਗਾ ਰਹੀ ਹੈ। ਪੰਜਾਬ ਸਰਕਾਰ ਇਹ ਸਭ ਮੂਕ ਦਰਸ਼ਕ ਬਣ ਕੇ ਦੇਖ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

+1

LEAVE A REPLY

Please enter your comment!
Please enter your name here