Punjabi Khabarsaar
ਰੂਪਨਗਰ

ਮਾਪੇ ਅਧਿਆਪਕ ਮਿਲਣੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਵਿਚ ਅਹਿਮ ਭੂਮਿਕਾ ਨਿਭਾਈ: ਹਰਜੋਤ ਸਿੰਘ ਬੈਂਸ

ਮਾਪਿਆਂ ਤੋਂ ਮਿਲੀ ਫੀਡਬੈਕ ਨੇ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਦੇ ਸੁਧਾਰ ਵਿਚ ਤੇਜ਼ੀ ਲਿਆਂਦੀ: ਸਿੱਖਿਆ ਮੰਤਰੀ
ਨੰਗਲ, 22 ਅਕਤੂਬਰ: ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਤੇਜ਼ੀ ਨਾਲ ਸੁਧਾਰ ਲਿਆਉਣ ਵਿੱਚ ਮਾਪਿਆਂ ਤੋਂ ਮਿਲੀ ਫੀਡਬੈਕ ਨੇ ਅਹਿਮ ਭੂਮਿਕਾ ਨਿਭਾਈ ਹੈ।ਉਕਤ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਸਕੂਲ ਆਫ਼ ਐਮੀਨੈਸ ਨੰਗਲ ਵਿਖੇ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਨੂੰ ਵਿਸ਼ੇਸ਼ ਤਰਜੀਹੀ ਖੇਤਰ ਵਜੋਂ ਰੱਖਿਆ ਗਿਆ ਹੈ। ਇਸ ਲਈ ਸਾਡੀ ਸਰਕਾਰ ਨੇ ਸਿੱਖਿਆ ਵਿਭਾਗ ਵਿੱਚ ਪਹਿਲੇ ਦਿਨ ਤੋਂ ਹੀ ਉਸਾਰੂ ਕੰਮ ਸ਼ੁਰੂ ਕਰ ਦਿੱਤੇ ਹਨ । ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸਹੀ ਫੀਡਬੈਕ ਹਾਂਸਲ ਕਰਨ ਦੇ ਮਕਸਦ ਨਾਲ ਮਾਪੇ ਅਧਿਆਪਕ ਮਿਲਣੀ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ ਜਿਸ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਵਿਚ ਅਹਿਮ ਭੂਮਿਕਾ ਨਿਭਾਈ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਸਦਕੇ ਜਿੱਥੇ ਸਾਡੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮਨੋਬਲ ਵਧਿਆ ਹੈ ਉਥੇ ਨਾਲ ਹੀ ਅਧਿਆਪਕਾਂ ਦੇ ਨਾਲ ਨਾਲ ਮਾਪਿਆਂ ਦੀ ਵੀ ਸ਼ਮੂਲੀਅਤ ਵਧੀ ਹੈ।ਸ.ਬੈਂਸ ਨੇ ਦੱਸਿਆ ਕਿ ਇਨ੍ਹਾਂ ਮਿਲਣੀ ਸਦਕੇ ਸਾਨੂੰ ਕਈ ਮਹੱਤਵਪੂਰਨ ਸੁਝਾਅ ਮਾਪਿਆਂ ਤੋਂ ਪ੍ਰਾਪਤ ਹੋਏ ਹਨ ਜਿਨ੍ਹਾਂ ਨੂੰ ਲਾਗੂ ਕਰਨ ਨਾਲ ਮਾਪਿਆਂ ਅਤੇ ਅਧਿਆਪਕਾਂ ਵਿਚ ਖੁਸ਼ੀ ਦੀ ਲਹਿਰ ਹੈ।ਉਨ੍ਹਾਂ ਦੱਸਿਆ ਕਿ ਅੱਜ ਮੇਰੀ ਕਈ ਅਧਿਆਪਕਾਂ ਨਾਲ ਵੀ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਸਬੰਧੀ ਗੱਲਬਾਤ ਹੋਈ

ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ

ਜਿਨ੍ਹਾਂ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਾਈ ਸਕੂਲ ਘੱਗਾ ਹੈਡ ਮਾਸਟਰ ਮਹਿੰਦਰ ਚੌਧਰੀ ਨੇ ਦੱਸਿਆ ਕਿ ਇਸ ਮੈਗਾ ਮਾਪੇ ਅਧਿਆਪਕ ਮਿਲਣੀ ਨਾਲ ਬੱਚਿਆਂ ਦੇ ਮਾਪਿਆਂ ਦੀ ਸ਼ਮੂਲੀਅਤ ਵਿਚ ਚੋਖਾ ਵਾਧਾ ਹੋਇਆ ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ ਨਾਲ ਸ਼ਖ਼ਸੀਅਤ ਵਿਚ ਨਿਖਾਰ ਸਾਹਮਣੇ ਆਉਣਾ ਲੱਗਾ ਹੈ।ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੋਗੀਵਾਲ ਜ਼ਿਲ੍ਹਾ ਮਲੇਰਕੋਟਲਾ ਦੇ ਸਮਾਜਿਕ ਸਿੱਖਿਆ ਅਧਿਆਪਕ ਮੁਹੰਮਦ ਖ਼ਲੀਲ ਨੇ ਦੱਸਿਆ ਕਿ ਮਾਪੇ ਅਧਿਆਪਕ ਮਿਲਣੀ ਨੇ ਵਿਦਿਆਰਥੀਆਂ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਇਆ ਹੈ ਕਿਉਂ ਕਿ ਇਸ ਮਿਲਣੀ ਦੌਰਾਨ ਜਿੱਥੇ ਅਸੀਂ ਵਿਦਿਆਰਥੀਆਂ ਦੇ ਚੰਗੇ ਪੱਖਾਂ ਤੋਂ ਮਾਪਿਆਂ ਨੂੰ ਜਾਣੂ ਕਰਵਾਉਂਦੇ ਹਾਂ ਉਸ ਦੇ ਨਾਲ ਬੱਚਿਆਂ ਵਿਚਲੀਆਂ ਘਾਟਾ ਬਾਰੇ ਵੀ ਚਰਚਾ ਕਰਦੇ ਹਨ ਜਿਸ ਨਾਲ ਮਾਪੇ ਅਤੇ ਅਧਿਆਪਕ ਰਲ ਕੇ ਇਨ੍ਹਾਂ ਘਾਟਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਤ ਹੋ ਰਹੇ ਹਨ ਇਸ ਤੋਂ ਇਲਾਵਾ ਅਧਿਆਪਕ ਨੂੰ ਬੱਚੇ ਦੀਆਂ ਰੁਚੀਆਂ ਵੀ ਪਤਾ ਚਲਦਾ ਹੈ ਜਿਸ ਰਾਹੀਂ ਉਹ ਬੱਚੇ ਦੇ ਭਵਿੱਖ ਦਿਨ ਵੀ ਸਹਿਜੇ ਹੀ ਅੰਦਾਜ਼ਾ ਲਗਾ ਕੇ ਉਸ ਦੀ ਰੁਚੀ ਅਨੁਸਾਰ ਉਸ ਦੀ ਸ਼ਖ਼ਸੀਅਤ ਨੂੰ ਨਿਖ਼ਾਰਨ ਵੱਲ ਧਿਆਨ ਦੇ ਪਾਉਂਦੇ ਹਨ।ਸਰਕਾਰੀ ਪ੍ਰਾਇਮਰੀ ਸਕੂਲ ਮਾਣਕਪੁਰ ਸ਼ਰੀਫ਼ ਦੇ ਅਧਿਆਪਕ ਹਰਜਿੰਦਰ ਸਿੰਘ ਰਾਜਲ ਨੇ ਦੱਸਿਆ ਕਿ ਮਾਪੇ ਅਧਿਆਪਕ ਮਿਲਣੀ ਬਾਰੇ ਬੋਲਦਿਆਂ ਦੱਸਿਆ ਕਿ ਪਹਿਲਾਂ ਵਿਦਿਆਰਥੀਆਂ ਦੇ ਮਾਪਿਆਂ ਨਾਲ ਅਧਿਆਪਕਾਂ ਦੀ ਮਿਲਣੀ ਬਹੁਤ ਘੱਟ ਹੁੰਦੀ ਸੀ ਸਿਰਫ਼ ਕੁਝ ਵਿਦਿਆਰਥੀਆਂ ਦੇ ਮਾਪੇ ਹੀ ਸਕੂਲ ਵਿੱਚ ਆ ਕੇ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਹਾਸਲ ਕਰਦੇ ਸਨ

ਸਿੱਖਿਆ ਖੇਤਰ ’ਚ ਕ੍ਰਾਂਤੀਕਾਰੀ ਬਦਲਾਅ ਦੇ ਰਾਹ ’ਤੇ ਪੰਜਾਬ, ਸਰਕਾਰੀ ਸਕੂਲਾਂ ਦੇ ਮੈਗਾ ਪੀ.ਟੀ.ਐਮ. ਵਿੱਚ 27 ਲੱਖ ਮਾਪਿਆਂ ਨੇ ਸ਼ਿਰਕਤ ਕੀਤੀ-ਮੁੱਖ ਮੰਤਰੀ

ਪ੍ਰੰਤੂ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਦੋਂ ਤੋਂ ਮੈਗਾ ਪੀ.ਟੀ.ਐਮ. ਸ਼ੁਰੂ ਕੀਤੀ ਹੈ ਉਦੋਂ ਤੋਂ ਮਾਪਿਆਂ ਦੀ ਸ਼ਮੂਲੀਅਤ ਵਿਚ ਚੋਖਾ ਵਾਧਾ ਹੋਇਆ ਹੈ।ਜਿਸ ਨਾਲ ਜਿੱਥੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਵਿਚ ਨਿਖਾਰ ਆਇਆ ਹੈ ਉਸ ਦੇ ਨਾਲ ਹੀ ਨਤੀਜਿਆਂ ਵੀ ਵਧੀਆ ਆਉਣ ਲੱਗੇ ਹਨ।ਫਿਰੋਜ਼ਪੁਰ ਜ਼ਿਲ੍ਹੇ ਦੇ ਸਰਕਾਰੀ ਮਿਡਲ ਸਕੂਲ ਲੋਹਗੜ੍ਹ ਦੇ ਐਸ ਐਸ ਮਾਸਟਰ ਈਸ਼ਵਰ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਲਈ ਮਾਪਿਆਂ ਵਿਚ ਬਹੁਤ ਉਤਸ਼ਾਹ ਹੈ।ਉਨ੍ਹਾਂ ਦੱਸਿਆ ਕਿ ਬੇਸ਼ੱਕ ਅੱਜ ਸਵੇਰੇ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਦਾ ਸਮਾਂ ਸਵੇਰੇ 9:00 ਵਜੇ ਸੀ ਪ੍ਰੰਤੂ ਮਾਪੇ 8:30 ਵਜੇ ਹੀ ਸਕੂਲ ਪਹੁੰਚਣ ਲੱਗ ਗਏ ਸਨ।ਫ਼ਾਜ਼ਿਲਕਾ ਜ਼ਿਲ੍ਹੇ ਦੇ ਸਕੂਲ ਆਫ਼ ਐਮੀਨੈਸ ਰਾਮਸਾਰਾ ਦੀ ਪ੍ਰਿੰਸੀਪਲ ਨਵਜੋਤ ਖਹਿਰਾ ਨੇ ਦੱਸਿਆ ਕਿ ਮਾਪਿਆਂ ਵਲੋਂ ਮਾਪੇ ਅਧਿਆਪਕ ਮਿਲਣੀ ਵਿੱਚ ਪਹਿਲਾਂ ਨਾਲੋਂ ਬਹੁਤ ਜ਼ਿਆਦਾ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ।ਉਨ੍ਹਾਂ ਦੱਸਿਆ ਇਸ ਮਿਲਣੀ ਦੌਰਾਨ ਬਿਜ਼ਨਸ ਬਲਾਸਟਰ ਸਕੀਮ ਸਬੰਧੀ ਮਾਪਿਆਂ ਵਲੋਂ ਬਹੁਤ ਦਿਲਚਸਪੀ ਦਿਖਾਈ ਗਈ ਅਤੇ ਅਧਿਆਪਕਾਂ ਨੂੰ ਕਿਹਾ ਕਿ ਉਨ੍ਹਾਂ ਦੇ ਬੱਚਿਆਂ ਨੂੰ ਵੀ ਇਸ ਸਕੀਮ ਵਿਚ ਸ਼ਾਮਿਲ ਕੀਤਾ ਜਾਵੇ।

 

Related posts

ਹਰਜੋਤ ਸਿੰਘ ਬੈਂਸ ਵੱਲੋਂ ਚੰਗਰ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫਾ: ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਦਾ ਨਿਰਮਾਣ ਕਾਰਜ ਆਰੰਭ

punjabusernewssite

ਗੈਂਗਸਟਰਾਂ ਅਤੇ ਨਸ਼ਿਆਂ ਵਿਰੁੱਧ ਜੰਗ: ਡੀਜੀਪੀ ਵੱਲੋਂ ਕੁੱਲ ਪੁਲਿਸ ਫੋਰਸ ‘ਚੋਂ 50 ਫੀਸਦ ਕਰਮਚਾਰੀ ਥਾਣਿਆਂ ਵਿੱਚ ਤਾਇਨਾਤ ਕਰਨ ਦੇ ਹੁਕਮ

punjabusernewssite

ਸਕੂਲੀ ਬੱਚਿਆਂ ਨਾਲ ਭਰੀ ਬੱਸ ਦੇ ਹੋਏ ਬਰੇਕ ਫੇਲ, ਬੱਸ ਪਲਟੀ, ਕਈ ਬੱਚੇ ਹੋਏ ਜ਼ਖ਼ਮੀ

punjabusernewssite