4 ਨਵੰਬਰ ਦੀ ‘ਇਨਸਾਫ਼ ਰੈਲੀ’ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸੰਗਰੂਰ ਪਹੁੰਚੇ ਪਰਗਟ ਸਿੰਘ, ਰੈਲੀ ਵਾਲੀ ਥਾਂ ਦਾ ਕੀਤਾ ਨਿਰੀਖਣ

Date:

spot_img

👉ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਵਾਸ ਸਥਾਨ ’ਤੇ ਸੀਨੀਅਰ ਆਗੂਆਂ ਨਾਲ ਤਿਆਰੀਆਂ ਸਬੰਧੀ ਕੀਤੀ ਅਹਿਮ ਮੀਟਿੰਗ

Sangrur News: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਅੱਜ 4 ਨਵੰਬਰ ਨੂੰ ਸੰਗਰੂਰ ਵਿਖੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਜੀ ਦੀ ਅਗਵਾਈ ਹੇਠ ਹੋਣ ਜਾ ਰਹੀ ‘ਇਨਸਾਫ਼ ਰੈਲੀ’ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੰਗਰੂਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਰੈਲੀ ਵਾਲੀ ਥਾਂ ਦਾ ਦੌਰਾ ਕਰਦਿਆਂ ਪ੍ਰਬੰਧਾਂ, ਬੁਨਿਆਦੀ ਸਹੂਲਤਾਂ ਅਤੇ ਹੋਰ ਲੋੜੀਂਦੇ ਇੰਤਜ਼ਾਮਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ।ਇਸ ਮੌਕੇ ਉਨ੍ਹਾਂ ਨੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਵਾਸ ਸਥਾਨ ’ਤੇ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਸਮਰਪਿਤ ਵਰਕਰਾਂ ਨਾਲ ਇੱਕ ਅਹਿਮ ਮੀਟਿੰਗ ਵੀ ਕੀਤੀ।

ਇਹ ਵੀ ਪੜ੍ਹੋ 👉Big News: ਪਰਵਿੰਦਰ ਸਿੰਘ ਝੋਟਾ ਅਤੇ ਗੁਲਜ਼ਾਰ ਦੇ ਪਰਿਵਾਰ ਨੂੰ CRPF ਸੁਰੱਖਿਆ

ਮੀਟਿੰਗ ਦੌਰਾਨ ਰੈਲੀ ਦੇ ਪ੍ਰਬੰਧਾਂ, ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਪਾਰਟੀ ਵਰਕਰਾਂ ਦੀ ਸ਼ਮੂਲੀਅਤ ਅਤੇ ਤਿਆਰੀਆਂ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਪੰਜਾਬ ਦੇ ਸਹਿ-ਇੰਚਾਰਜ ਸ੍ਰੀ ਸੂਰਜ ਸਿੰਘ ਠਾਕੁਰ, ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਸੁਖਪਾਲ ਸਿੰਘ ਭੁੱਲਰ ਅਤੇ ਪਾਰਟੀ ਦੇ ਬੁਲਾਰੇ ਹਰਦੀਪ ਸਿੰਘ ਕਿੰਗਰਾ ਸਮੇਤ ਕਈ ਸੀਨੀਅਰ ਆਗੂ ਅਤੇ ਵਰਕਰ ਹਾਜ਼ਰ ਸਨ।

ਇਹ ਵੀ ਪੜ੍ਹੋ 👉ਬੇਅਦਬੀ ਕਾਨੂੰਨ ਨੂੰ ਲੈ ਕੇ ਵੱਡੀ ਖ਼ਬਰ; ਤਾਲਮੇਲ ਕਮੇਟੀ ਨੇ ਲਿਖਿਆ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ

ਪਰਗਟ ਸਿੰਘ ਨੇ ਕਿਹਾ ਕਿ 4 ਨਵੰਬਰ ਦੀ ‘ਇਨਸਾਫ਼ ਰੈਲੀ’ ਪੰਜਾਬ ਦੇ ਲੋਕਾਂ ਦੇ ਹੱਕਾਂ, ਇਨਸਾਫ਼ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨਾਲ ਜੁੜੇ ਮੁੱਦਿਆਂ ਨੂੰ ਕੌਮੀ ਪੱਧਰ ’ਤੇ ਉਠਾਉਣ ਦਾ ਇੱਕ ਅਹਿਮ ਮੌਕਾ ਹੋਵੇਗੀ। ਉਨ੍ਹਾਂ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਆਪਸੀ ਤਾਲਮੇਲ ਅਤੇ ਪੂਰੀ ਇਕਜੁੱਟਤਾ ਨਾਲ ਤਿਆਰੀਆਂ ਵਿੱਚ ਜੁਟਣ ਅਤੇ ਰੈਲੀ ਦੇ ਸਾਰੇ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਦੀ ਅਪੀਲ ਕੀਤੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਅਕਾਲੀ ਦਲ ਸਰਕਾਰ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਪ੍ਰਦਾਨ ਕਰੇਗੀ: ਸੁਖਬੀਰ ਸਿੰਘ ਬਾਦਲ

👉ਪਟਿਆਲਾ, ਸਮਾਣਾ ਤੇ ਸ਼ੁਤਰਾਣਾ ਵਿਚ ਵਪਾਰੀਆਂ ਤੇ ਉਦਯੋਗਪਤੀਆਂ ਦੀ...

ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

👉ਵਧੀਕ ਡਿਪਟੀ ਕਮਿਸ਼ਨਰ ਨੇ ਹਾਕੀ ਪ੍ਰੇਮੀਆਂ ਨੂੰ ਸਾਡੇ ਅਮੀਰ...