ਵਿਧਾਨ ਸਭਾ ਹਲਕਿਆਂ ਵਿੱਚ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਉਣ ਉਪਰੰਤ ਲਾਏ ਜਾਣਗੇ ਖੂਨ ਦਾਨ ਕੈਂਪ
ਬਠਿੰਡਾ, 6 ਦਸੰਬਰ: ਸਾਬਕਾ ਮੁੱਖ ਮੰਤਰੀ ਮਹਰੂਮ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਹਾੜਾ ਪੂਰੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਦਭਾਵਨਾ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ, ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾ ਕੇ ਚੜਦੀ ਕਲਾ ਦੀ ਅਰਦਾਸ ਕੀਤੀ ਜਾਵੇਗੀ ਅਤੇ ਖੂਨਦਾਨ ਕੈਂਪ ਆਯੋਜਿਤ ਕੀਤੇ ਜਾਣਗੇ।ਇਸਦੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਥੇਦਾਰ ਬਲਕਾਰ ਸਿੰਘ ਬਰਾੜ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦਾ ਪ੍ਰੋਗਰਾਮ ਭਾਈ ਟਿਕਾਣਾ ਜਗਤਾ ਜੀ ਗੁਰਦੁਆਰਾ ਸਾਹਿਬ ਗੋਨਿਆਣਾ ਵਿਖੇ ,ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦਾ ਪ੍ਰੋਗਰਾਮ ਦੀਵਾਨ ਹਾਲ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ, ਵਿਧਾਨ ਸਭਾ ਹਲਕਾ
ਪੌਣੇ ਚਾਰ ਕਿਲੋ ਸੋਨੇ ਦੀ ਲੁੱਟ ਦਾ ਮਾਮਲਾ: ਪੁਲਿਸ ਮੁਲਾਜਮਾਂ ਦਾ ਸਾਥ ਦੇਣ ਵਾਲਾ ਸਰਪੰਚ ਵੀ ਗ੍ਰਿਫਤਾਰ
ਬਠਿੰਡਾ ਦਿਹਾਤੀ ਦਾ ਪ੍ਰੋਗਰਾਮ ਪਿੰਡ ਕਾਲ ਝਰਾਣੀ ਵਿਖੇ, ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦਾ ਪ੍ਰੋਗਰਾਮ ਗੁਰਦੁਆਰਾ ਸਾਹਿਬ ਹਾਜੀ ਰਤਨ ਵਿਖੇ , ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦਾ ਗੁਰਦੁਆਰਾ ਸਾਹਿਬ ਗੁਰੂਸਰ ਮਹਿਰਾਜ ਵਿਖੇ ਅਤੇ ਵਿਧਾਨ ਸਭਾ ਹਲਕਾ ਮੌੜ ਮੰਡੀ ਦਾ ਪ੍ਰੋਗਰਾਮ ਪਿੰਡ ਗਿੱਲ ਕਲਾਂ ਵਿਖੇ ਕਰਵਾਇਆ ਜਾ ਰਿਹਾ ਹੈ ਜਿਸ ਲਈ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਹਲਕਾ ਇੰਚਾਰਜ ,ਵੱਖ ਵੱਖ ਵਿੰਗਾਂ ਦੇ ਅਹੁਦੇਦਾਰ ਸਾਹਿਬਾਨਾਂ, ਵੱਖ ਵੱਖ ਪਿੰਡਾਂ ਦੇ ਪੰਚ ਸਰਪੰਚਾਂ ਅਤੇ ਵਰਕਰਾਂ ਵੱਲੋਂ ਪੂਰੀਆਂ ਤਿਆਰੀਆਂ ਮੁਕੰਮਲ ਕਰ ਰਹੀਆਂ ਹਨ। ਬਲਕਾਰ ਸਿੰਘ ਬਰਾੜ ਨੇ ਦੱਸਿਆ ਕਿ ਇਸ ਦਿਨ ਵੱਡੇ ਪੱਧਰ ’ਤੇ ਖੂਨਦਾਨ ਕੈਂਪ ਲਾ ਕੇ ਸਵਰਗੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪਿਆਰ ਕਰਨ ਵਾਲੀਆਂ ਸ਼ਖਸ਼ੀਅਤਾਂ ਵੱਲੋਂ ਖੂਨਦਾਨ ਕੈਂਪ ਵਿੱਚ ਸਮੂਲੀਅਤ ਕਰਕੇ ਸ਼ਰਧਾਂਜਲੀ ਦਿੱਤੀ ਜਾਵੇਗੀ।