ਪਰਮਿੰਦਰ ਸਿੰਘ ਢੀਂਡਸਾ ਤੇ ਬੀਬੀ ਜੰਗੀਰ ਕੌਰ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਪੇਸ਼

Date:

spot_img

ਸ਼੍ਰੀ ਅੰਮ੍ਰਿਤਸਰ ਸਾਹਿਬ, 9 ਸਤੰਬਰ: ਸਾਲ 2007 ਤੋਂ 2017 ਤੱਕ ਰਹੀ ਅਕਾਲੀ ਸਰਕਾਰ ਦੌਰਾਨ ਹੋਈਆਂ ਪੰਥਕ ਗਲਤੀਆਂ ਲਈ ਸਪੱਸ਼ਟੀਕਰਨ ਦੇਣ ਵਾਸਤੇ ਦਿੱਤੇ ਹੁਕਮਾਂ ਤੋਂ ਬਾਅਦ ਬਾਗੀ ਧੜੇ ਨਾਲ ਸਬੰਧਤ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਤੇ ਬੀਬੀ ਜੰਗੀਰ ਕੌਰ ਤੋਂ ਇਲਾਵਾ ਸਾਬਕਾ ਮੰਤਰੀ ਸੋਹਨ ਸਿੰਘ ਠੰਢਲ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਉਪਰ ਪੇਸ਼ ਹੋਏੇ। ਇਸ ਸਬੰਧ ਵਿਚ ਉਨਾਂ ਬੀਤੇ ਕੱਲ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ ਤੋਂ ਪਹਿਲਾਂ ਸ਼ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਪ੍ਰੀਜੀਡੀਅਮ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਪੰਜਾਬ ਕਬੱਡੀ ਐਸੋਸੀਏਸ਼ਨ ਦੀ ਚੋਣ ’ਚ ਹੰਗਾਮਾ,ਵਿਵਾਦ ਤੋਂ ਬਾਅਦ ਚੋਣ ਟਲੀ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਥੇਦਾਰ ਸਾਹਿਬ ਦੇ ਹੁਕਮ ਉਪਰ ਉਹ ਅੱਜ ਲਿਖ਼ਤੀ ਸਪੱਸ਼ਟੀਕਰਨ ਦੇਣ ਆਏ ਸੀ ਤੇ ਉਨ੍ਹਾਂ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਇਲਾਹੀ ਹੈ, ਜਿਸਨੂੰ ਮੰਨਣਾ ਹਰ ਸਿੱਖ ਦਾ ਫ਼ਰਜ ਹੈ। ਇਸ ਦੌਰਾਨ ਉਨ੍ਹਾਂ ਸਪੱਸ਼ਟ ਕੀਤਾ ਕਿ ਕੁੱਝ ਦਿਨ ਪਹਿਲਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਮੂਹ ਧੜਿਆ ਨੂੰ ਕੋਈ ਬਿਆਨਬਾਜ਼ੀ ਨਾ ਕਰਨ ਦੇ ਦਿੱਤੇ ਹੁਕਮਾਂ ਦੇ ਚੱਲਦੇ ਉਹ ਕੁੱਝ ਨਹੀਂ ਬੋਲਣਗੇ। ਜਿਕਰਯੋਗ ਹੌੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਉਪਰ ਸਿਕਾਇਤ ਵੀ ਸ਼ਰੋਮਣੀ ਅਕਾਲੀ ਦਲ ਦੇ ਇਸ ਬਾਗੀ ਧੜੇ ਵੱਲੋਂ ਹੀ ਕੀਤੀ ਗਈ ਸੀ,

ਅੱਧੀ ਰਾਤ ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਗਿਆ ਪ੍ਰੇਮੀ ਕੁੱਟ-ਕੁੱਟ ਮਾਰਿਆਂ

ਜਿਸ ਵਿਚ ਉਨ੍ਹਾਂ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦੇਣ ਅਤੇ ਬੇਅਦਬੀ ਸਹਿਤ ਅਕਾਲੀ ਸਰਕਾਰ ਦੌਰਾਨ ਹੋਈਆਂ ਭੁੱਲਾਂ ਦੇ ਮਾਮਲੇ ਵਿਚ ਖਿਮਾ ਜਾਚਨਾ ਦੀ ਮੰਗ ਕੀਤੀ ਸੀ। ਇਸ ਆਧਾਰ ‘ਤੇ ਬਾਅਦ ਵਿਚ ਪੰਜ ਸਿੰਘ ਸਾਹਿਬਾਨਾਂ ਵੱਲੋਂ ਜਿੱਥੇ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਸੀ, ਉਥੇ ਸਾਲ 2007 ਤੋਂ 2017 ਤੱਕ ਅਕਾਲੀ ਸਰਕਾਰ ਦੌਰਾਨ ਸਿੱਖ ਵਜ਼ੀਰ ਰਹੇ 17 ਆਗੂਆਂ ਨੂੰ ਵੀ ਤਲਬ ਕੀਤਾ ਗਿਆ ਸੀ।

 

spot_img
spot_img

Share post:

Popular

More like this
Related

CM Nayab Singh Saini ने स्वीडन में एरिक्सन और Truecaller हेडक्वॉर्टर का किया दौरा

👉संचार की नवीनतम तकनीकों, आपातकालीन रोबोटिक्स एवं स्पैम कॉल...