ਸ਼੍ਰੀ ਅੰਮ੍ਰਿਤਸਰ ਸਾਹਿਬ, 9 ਸਤੰਬਰ: ਸਾਲ 2007 ਤੋਂ 2017 ਤੱਕ ਰਹੀ ਅਕਾਲੀ ਸਰਕਾਰ ਦੌਰਾਨ ਹੋਈਆਂ ਪੰਥਕ ਗਲਤੀਆਂ ਲਈ ਸਪੱਸ਼ਟੀਕਰਨ ਦੇਣ ਵਾਸਤੇ ਦਿੱਤੇ ਹੁਕਮਾਂ ਤੋਂ ਬਾਅਦ ਬਾਗੀ ਧੜੇ ਨਾਲ ਸਬੰਧਤ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਬੀਬੀ ਜੰਗੀਰ ਕੌਰ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਉਪਰ ਪੇਸ਼ ਹੋਣਗੇ। ਇਸ ਸਬੰਧ ਵਿਚ ਉਨਾਂ ਬੀਤੇ ਕੱਲ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਪ੍ਰੀਜੀਡੀਅਮ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਤੇਲ ਤੇ ਬਿਜਲੀ ਮਹਿੰਗੀ ਕਰਨ ਵਿਰੁਧ ਸੁਧਾਰ ਲਹਿਰ ਦੇ ਆਗੂਆਂ ਦੇਣਗੇ ਡਿਪਟੀ ਕਮਿਸ਼ਨਰਾਂ ਨੂੂੰ ਮੰਗ ਪੱਤਰ
ਉਨ੍ਹਾਂ ਕਿਹਾ ਸੀ ਕਿ ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ਉਪਰ ਇੱਕ ਨਿਮਾਣੇ ਸਿੱਖ ਦੀ ਤਰ੍ਹਾਂ ਪੇਸ਼ ਹੋਣਗੇ, ਜਿਸਦੇ ਚੱਲਦੇ ਪੇਸ਼ ਹੋਣ ਤੋਂ ਪਹਿਲਾਂ ਉਹ ਕੋਈ ਵੀ ਦੁਨਿਆਵੀਂ ਅਹੁੱਦਾ ਨਹੀਂ ਰੱਖਣਗੇ। ਬਾਗੀ ਧੜੇ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣ ਤੋਂ ਬਾਅਦ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ੇ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਜਿਕਰਯੋਗ ਹੌੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਉਪਰ ਸਿਕਾਇਤ ਵੀ ਸ਼੍ਰੋਮਣੀ ਅਕਾਲੀ ਦਲ ਦੇ ਇਸ ਬਾਗੀ ਧੜੇ ਵੱਲੋਂ ਹੀ ਕੀਤੀ ਗਈ ਸੀ,
ਸਾਵਧਾਨ: ਹੁਣ ਅਗਲੇ ਤਿੰਨ ਦਿਨ ਅੱਧੇ ਦਿਨ ਲਈ ਸਰਕਾਰੀ ਹਸਪਤਾਲਾਂ ਦੀ OPD ਰਹੇਗੀ ਬੰਦ
ਜਿਸ ਵਿਚ ਉਨ੍ਹਾਂ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦੇਣ ਅਤੇ ਬੇਅਦਬੀ ਸਹਿਤ ਅਕਾਲੀ ਸਰਕਾਰ ਦੌਰਾਨ ਹੋਈਆਂ ਭੁੱਲਾਂ ਦੇ ਮਾਮਲੇ ਵਿਚ ਖਿਮਾ ਜਾਚਨਾ ਦੀ ਮੰਗ ਕੀਤੀ ਸੀ। ਇਸ ਆਧਾਰ ‘ਤੇ ਬਾਅਦ ਵਿਚ ਪੰਜ ਸਿੰਘ ਸਾਹਿਬਾਨਾਂ ਵੱਲੋਂ ਜਿੱਥੇ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਸੀ, ਉਥੇ ਸਾਲ 2007 ਤੋਂ 2017 ਤੱਕ ਅਕਾਲੀ ਸਰਕਾਰ ਦੌਰਾਨ ਸਿੱਖ ਵਜ਼ੀਰ ਰਹੇ 17 ਆਗੂਆਂ ਨੂੰ ਵੀ ਤਲਬ ਕੀਤਾ ਗਿਆ ਸੀ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੁਣ ਤੱਕ ਅੱਧੀ ਦਰਜ਼ਨ ਤੋਂ ਵੱਧ ਸਾਬਕਾ ਵਜ਼ੀਰ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇ ਚੁੱਕੇ ਹਨ।
Share the post "ਪਰਮਿੰਦਰ ਸਿੰਘ ਢੀਂਡਸਾ ਤੇ ਬੀਬੀ ਜੰਗੀਰ ਕੌਰ ਅੱਜ ਪੇਸ਼ ਹੋਣਗੇ ਸ਼੍ਰੀ ਅਕਾਲੀ ਤਖ਼ਤ ਸਾਹਿਬ ਉਪਰ"