Thursday, April 16, 2026
spot_img
spot_img

ਪਰਮਿੰਦਰ ਸਿੰਘ ਢੀਂਡਸਾ ਨੇ ਲਹਿਰਾ ਹਲਕੇ ਦੀਆਂ ਮੰਡੀਆਂ ਦਾ ਕੀਤਾ ਦੌਰਾ, ਕਿਸਾਨਾਂ ਤੇ ਮਜਦੂਰਾਂ ਨਾਲ ਕੀਤੀ ਗੱਲਬਾਤ

Date:

spot_img

Sangrur News: Parminder Singh Dhindsa; ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਅੱਜ ਲਹਿਰੇ ਹਲਕੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ ਅਤੇ ਮਜ਼ਦੂਰ ਭਰਾਵਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਮੰਡੀਆਂ ਵਿੱਚ ਮੌਜੂਦਾ ਹਾਲਾਤਾਂ ਦਾ ਜਾਇਜ਼ਾ ਲਿਆ ਗਿਆ, ਜਿੱਥੇ ਪਿਛਲੇ ਕਈ ਦਿਨਾਂ ਤੋਂ ਅੰਨਦਾਤਾ ਖਰੀਦ ਦੀ ਉਡੀਕ ਵਿੱਚ ਪਰੇਸ਼ਾਨ ਹੋ ਰਿਹਾ ਹੈ।

ਇਹ ਵੀ ਪੜ੍ਹੋ Congress ਨੇ ਬਾਹਰੀ ਲੋਕਾਂ ਵਾਸਤੇ ਬੀਬੀਐਮਬੀ ਦੀ ਮੈਂਬਰਸ਼ਿਪ ਖੋਲ੍ਹੇ ਜਾਣ ਦਾ ਵਿਰੋਧ ਕੀਤਾ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਢੀਂਡਸਾ ਨੇ ਕਿਹਾ ਕਿ ਸਰਕਾਰ ਵੱਲੋਂ ਕਾਗਜ਼ਾਂ ‘ਚ “ਮੁਕੰਮਲ ਖਰੀਦ” ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਉਲਟ ਹੈ। ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਖੁੱਲ੍ਹੇ ਆਸਮਾਨ ਹੇਠਾਂ ਪਈ ਹੈ ਅਤੇ ਸੜਕਾਂ ‘ਤੇ ਰੁਲ ਰਹੀ ਹੈ। ਨਾ ਤਾਂ ਖਰੀਦ ਹੋ ਰਹੀ ਹੈ ਅਤੇ ਨਾ ਹੀ ਫ਼ਸਲ ਦੀ ਚੁੱਕਾਈ ਲਈ ਕੋਈ ਪ੍ਰਬੰਧ ਕੀਤਾ ਗਿਆ ਹੈ।

ਇਹ ਵੀ ਪੜ੍ਹੋ Bhagwant Mann Govt ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

ਇਸ ਮੌਕੇ ‘ਤੇ ਉਹਨਾਂ ਕਿਹਾ ਕਿ ਇਹ ਸਥਿਤੀ ਸਿੱਧਾ-ਸਿੱਧਾ ਕਿਸਾਨਾਂ ਨਾਲ ਧੋਖਾ ਹੈ। ਹਾਲਾਤ ਇਸ ਕਦਰ ਮਾੜੇ ਹਨ ਕਿ ਅਜੇ ਤੱਕ ਫ਼ਸਲ ਦਾ ਇੱਕ ਦਾਣਾ ਵੀ ਢੰਗ ਨਾਲ ਨਹੀਂ ਖਰੀਦਿਆ ਗਿਆ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਤੁਰੰਤ ਮੰਡੀਆਂ ਵਿੱਚ ਪ੍ਰਬੰਧ ਸੁਧਾਰੇ ਜਾਣ, ਖਰੀਦ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ, ਤਾਂ ਜੋ ਅੰਨਦਾਤਾ ਨੂੰ ਹੋ ਰਹੀ ਪਰੇਸ਼ਾਨੀ ਤੋਂ ਰਾਹਤ ਮਿਲ ਸਕੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਹੱਦਬੰਦੀ ਪੰਜਾਬ ਵਰਗੇ ਸੂਬਿਆਂ ‘ਤੇ ਭਾਜਪਾ ਦਾ ਲੁੱਕ ਕੇ ਹਮਲਾ: ਰਾਜਾ ਵੜਿੰਗ

👉ਸਿਆਸੀ ਭੇਦਭਾਵ ਖ਼ਿਲਾਫ਼ ਵੱਡੇ ਪੱਧਰ 'ਤੇ ਜਨ ਅੰਦੋਲਨ ਕਰਨ...

ਟਰੇਡਰਜ਼ ਕਮਿਸ਼ਨ ਦੀ ਬੈਠਕ ਮੌਕੇ ਡਿਪਟੀ ਕਮਿਸ਼ਨਰ ਨੇ ਕੀਤਾ ਸ਼ਿਕਾਇਤਾਂ ਦਾ ਨਿਪਟਾਰਾ

👉ਕਿਹਾ, ਭਗਵੰਤ ਮਾਨ ਸਰਕਾਰ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ...