
ਚੰਡੀਗੜ੍ਹ: ਆਖਰਕਾਰ ਪ੍ਰਤਾਪ ਸਿੰਘ ਬਾਜਵਾ ਨੂੰ ਆਪਣੇ 32 ਬੰਬਾਂ ਵਾਲੇ ਬਿਆਨ ‘ਤੇ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ। ਅੱਜ ਹਾਈਕੋਰਟ ਵਿਚ ਪ੍ਰਤਾਪ ਸਿੰਘ ਬਾਜਵਾ ਦੀ ਐਫਆਈਆਰ ਰੱਦ ਕਰਨ ਦੇ ਮਾਮਲੇ ਉਪਰ ਸੁਣਵਾਈ ਹੋਈ। 22 ਅਪ੍ਰੈਲ ਤੱਕ ਪ੍ਰਤਾਪ ਸਿੰਘ ਬਾਜਵਾ ਉਤੇ ਕੋਈ ਵੀ ਐਕਸ਼ਨ ਨਹੀਂ ਲਿਆ ਜਾਵੇਗਾ।
ਇਹ ਵੀ ਪੜ੍ਹੋ ਰੀਲਾਂ ਬਣਾਉਣ ਦੀ ਸ਼ੌਕੀਂਨ ‘ਪਤਨੀ’ ਨੇ ‘ਪ੍ਰੇਮੀ’ ਨਾਲ ਮਿਲਕੇ ਕੀਤਾ ‘ਪਤੀ’ ਦਾ ਕ+ਤ.ਲ
ਹਾਈ ਕੋਰਟ ਨੇ 22 ਅਪ੍ਰੈਲ ਤੱਕ ਗ੍ਰਿਫਤਾਰੀ ਉਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਬਾਜਵਾ ਨੂੰ ਮੀਡੀਆ ਵਿਚ ਕਿਸੇ ਵੀ ਤਰ੍ਹਾਂ ਦਾ ਬਿਆਨ ਦੇਣ ਤੋਂ ਮਨ੍ਹਾ ਕਰ ਦਿੱਤਾ ਹੈ। ਪ੍ਰਤਾਪ ਸਿੰਘ ਬਾਜਵਾ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਉਨ੍ਹਾਂ ਵਲੋਂ ਜੋ ਬਿਆਨ ਦਿੱਤਾ ਗਿਆ, ਉਹ ਕਿਸੇ ਅਖ਼ਬਾਰ ਵਿਚ ਛਪੀ ਖ਼ਬਰ ’ਤੇ ਆਧਾਰਿਤ ਸੀ।




