ਬਠਿੰਡਾ, 21 ਫਰਵਰੀ : ਪੁਰਾਣੀ ਪੈਨਸ਼ਨ ਬਹਾਲੀ ਲੈਕੇ ਸੰਗਰੂਰ ਵਿਖੇ ਹੋਣ ਵਾਲੀ ਮਹਾਂਰੈਲੀ ਵਿੱਚ ਗੌਰਮਿੰਟ ਫਿਜ਼ੀਕਲ ਐਜੂਕੇਸ਼ਨ ਟੀਚਰਜ਼ ਐਸੋਸੀਏਸ਼ਨ ਪੰਜਾਬ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ ਹੈ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਗਦੀਸ਼ ਕੁਮਾਰ ਜੱਗੀ ਬਠਿੰਡਾ ਅਤੇ ਸੂਬਾ ਸਕੱਤਰ ਇੰਦਰਪਾਲ ਸਿੰਘ ਢਿੱਲੋਂ ਮੋਗਾ ਨੇ ਸਾਂਝਾ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ 25 ਫਰਵਰੀ ਨੂੰ ਸੰਗਰੂਰ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ ਪੰਜਾਬ ਦੇ ਬੈਨਰ ਹੇਠ ਹੋਣ ਵਾਲੀ ਪੁਰਾਣੀ ਪੈਨਸ਼ਨ ਬਹਾਲੀ ਦੀ ਮਹਾਂਰੈਲੀ ਵਿੱਚ ਪੰਜਾਬ ਦੇ ਸਰੀਰਕ ਸਿੱਖਿਆ ਅਧਿਆਪਕ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।
Big News: ਭਗਵੰਤ ਮਾਨ ਦਾ ਵੱਡਾ ਐਲਾਨ: ਨੌਜਵਾਨ ਕਿਸਾਨ ਦੇ ਕਾਤਲਾਂ ਵਿਰੁਧ ਹੋਵੇਗਾ ਪਰਚਾ ਦਰਜ਼
ਉਹਨਾਂ ਨੇ ਸੂਬੇ ਦੀ ਸਰਕਾਰ ਤੇ ਵਾਦਾ ਖ਼ਿਲਾਫੀ ਦੇ ਇਲਜ਼ਾਮ ਲਗਾਉਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਮੌਜੂਦਾ ਸੂਬਾ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਨਾਲ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਜੋਂ ਵਾਅਦਾ ਕੀਤਾ ਸੀ ਉਹ ਪੂਰਾ ਨਹੀਂ ਕੀਤਾ। ਜਿਸ ਕਾਰਨ ਪੰਜਾਬ ਦੇ ਸਮੂਹ ਮੁਲਾਜ਼ਮ ਵਰਗ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ। ਸੂਬਾ ਸਰਕਾਰ ਨੂੰ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਜਲਦ ਜਾਰੀ ਕਰਨਾ ਚਾਹੀਦਾ ਹੈ ਨਹੀਂ ਤਾਂ ਇਸ ਖਾਮਿਆਜ਼ਾ ਪੰਜਾਬ ਸਰਕਾਰ ਨੂੰ ਲੋਕ ਸਭਾ ਚੋਣਾਂ ਵਿੱਚ ਭੁਗਤਣਾ ਪੈ ਸਕਦਾ ਹੈ।
Share the post "ਫ਼ਿਜੀਕਲ ਐਜੂਕੇਸ਼ਨ ਟੀਚਰਜ਼ ਯੂਨੀਅਨ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਲਈ ਸੰਗਰੂਰ ਮਹਾਂਰੈਲੀ ਵਿੱਚ ਸ਼ਮੂਲੀਅਤ ਐਲਾਨ"