Parvinder Jhota Murder Case; ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ ਜੇਲ੍ਹ ਵਿਚੋਂ ਹੋਏ ਰਿਹਾਅ, ਸਮਝੋਤੇ ਬਾਰੇ ਕਹੀ ਵੱਡੀ ਗੱਲ!

Date:

spot_img

Nabha News: parvinder Jhota Murder Case; ਲੰਘੀ 13 ਅਕਤੂਬਰ ਨੂੰ ਮਾਨਸਾ ਸ਼ਹਿਰ ਵਿਚ ਨਸ਼ਾ ਵਿਰੋਧੀ ਕਮੇਟੀ ਦੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਇੱਕ ਮੈਡੀਕਲ ਸਟੋਰ ਸੰਚਾਲਕ ਵੱਲੋਂ ਗੋਲੀਆਂ ਮਾਰ ਕੇ ਕੀਤੇ ਕਤਲ ਤੋਂ ਬਾਅਦ ਹੋਏ ਸ਼ੰਘਰਸ਼ ਵਿਚ ‘ਮੋਹਰੀ’ ਭੂਮਿਕਾ ਨਿਭਾਉਣ ਵਾਲੇ ਅਤੇ ਭੰਮਾ ਕਲਾਂ ਦੇ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਲੈ ਕੇ ਹੋਏ ਵਿਵਾਦ ਮਗਰੋਂ ਗ੍ਰਿਫ਼ਤਾਰ ਕੀਤੇ ਗਏ ਲੱਖਾ ਸਿੰਘ ਸਿਧਾਣਾ ਤੇ ਮੋਹਨਜੀਤ ਸਿੰਘ ਸ਼ੇਰੋ ਨੂੰ ਅੱਜ ਨਾਭਾ ਜੇਲ ਵਿਚੋਂ ਰਿਹਾਅ ਕਰ ਦਿੱਤਾ ਗਿਆ। ਦੇਰ ਸ਼ਾਮ ਰਿਹਾਈ ਮੌਕੇ ਦੋਨਾਂ ਦੇ ਵੱਡੀ ਗਿਣਤੀ ਵਿਚ ਸਮਰਥਕ ਪੁੱਜੇ ਹੋਏ ਸਨ। ਜਿਕਰਯੌਗ ਹੈ ਕਿ ਬੀਤੇ ਕੱਲ ਹੀ ਝੋਟੇ ਦੇ ਪ੍ਰਵਾਰ ਤੇ ਐਕਸ਼ਨ ਕਮੇਟੀ ਦਾ ਪੰਜਾਬ ਸਰਕਾਰ ਨਾਲ ਸਮਝੋਤਾ ਹੋਇਆ ਹੈ, ਜਿਸਦੇ ਤਹਿਤ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਤੋਂ ਪਹਿਲਾਂ ਦੋਨਾਂ ਨੂੰ ਰਿਹਾਅ ਕੀਤਾ ਗਿਆ। ਸੰਭਾਵਨਾ ਹੈ ਕਿ ਹੁਣ ਭਲਕੇ ਪਰਵਿੰਦਰ ਸਿੰਘ ਝੋਟੇ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਪੀਜੀਆਈ ਚੰਡੀਗੜ੍ਹ ਵਿਖੇ ਕੀਤਾ ਜਾਵੇਗਾ ਤੇ ਅੱਜ ਹੀ ਦੇਹ ਨੂੰ ਉਥੇ ਸ਼ਿਫ਼ਟ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ 👉ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਗੈਰ-ਕਾਨੂੰਨੀ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਦਾ ਪਰਦਾਫਾਸ਼

ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਪਰਿਵਾਰ ਅਤੇ ਐਕਸ਼ਨ ਕਮੇਟੀ ਨੇ ਦੀ ਹੋਈ ਮੀਟਿੰਗ ਵਿਚ ਸਰਕਾਰ ਵੱਲੋਂ ਝੋਟਾ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦਾ ਮੁਆਵਜ਼ਾ ਅਤੇ ਉਸਦੀ ਪਤਨੀ ਨੂੰ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਖਿਆਲਾ ਕਲਾਂ ਵਿੱਚ ਝੋਟਾ ਦੇ ਨਾਂ ’ਤੇ ਟਰੌਮਾ ਸੈਂਟਰ ਬਣਾਉਣ ਅਤੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਬਾਰੇ ਵੀ ਸਹਿਮਤੀ ਬਣੀ ਹੈ। ਉਧਰ, ਰਿਹਾਈ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੇ ਕਿਹਾ ਕਿ ਲਗਾਤਾਰ ਕਈ ਦਿਨ ਜੇਲ੍ਹ ਵਿਚ ਬੰਦ ਰਹਿਣ ਕਾਰਨ ਉਨ੍ਹਾਂ ਨੂੰ ਮੋਰਚੇ, ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਅਤੇ ਪੰਜਾਬ ਸਰਕਾਰ ਦਰਮਿਆਨ ਹੋਈਆਂ ਘਟਨਾਵਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ। ਜਿਸਦੇ ਚੱਲਦੇ ਉਹ ਹੁਣ ਸਿੱਧੇ ਮੋਰਚੇ ਵਿੱਚ ਸ਼ਾਮਲ ਹੋਣ ਲਈ ਜਾਣਗੇ। ਉਨ੍ਹਾਂ ਪਰਵਿੰਦਰ ਸਿੰਘ ਝੋਟੇ ਨੂੰ ਅਸਲ ਸ਼ਹੀਦ ਦਸਦਿਆਂ ਕਿਹਾ ਕਿ ਉਸਨੇ ਪੰਜਾਬ ਦੇ ਨੌਜਵਾਨਾਂ ਲਈ ਆਪਣੀ ਜਾਨ ਕੁਰਬਾਨ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

केंद्रीय गृह मंत्री ने अंबाला में किया आजादी की पहली लड़ाई के शहीद स्मारक का उद्घाटन

👉1260 करोड़ रुपये की लागत के नेशनल हाईवे-152G जलबेहड़ा—शाहबाद...

Ex CM Channi ਦੇ ਨਜ਼ਦੀਕੀ Ex MLA ਵਿਰੁਧ ਪੁਲਿਸ ਵੱਲੋਂ ਪਰਚਾ ਦਰਜ਼, ਜਾਣੋਂ ਮਾਮਲਾ…

Chandigarh News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ...

ਵਿਸ਼ੇਸ਼ ਸੰਖੇਪ ਸੁਧਾਈ ਤਹਿਤ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ

Chandigarh News:ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ, 01.01.2027...

MLA Kulwant Singh ਨੇ ਕੰਬਾਲੀ ਰੇਲਵੇ ਪੁਲ-ਅੰਬ ਸਾਹਿਬ ਕਲੋਨੀ ਸੜਕ ਦੀ ਮੁਰੰਮਤ ਦੇ ਕੰਮ ਦੀ ਕਰਵਾਈ ਸ਼ੁਰੂਆਤ

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਮਾਜ ਦੇ ਹਰ...