Parvinder Singh Jhota ਨਮਿੱਤ ਅੰਤਿਮ ਅਰਦਾਸ ਅੱਜ, ਤਖ਼ਤ ਸਾਹਿਬ ‘ਤੇ ਹੋਵੇਗਾ ਸ਼ਰਧਾਂਜਲੀ ਸਮਾਗਮ

Date:

spot_img

Talwandi Sabo News: Parvinder Singh Jhota; ਲੰਘੀ 13 ਅਕਤੂਬਰ ਨੂੰ ਮਾਨਸਾ ਵਿੱਚ ਇੱਕ ਮੈਡੀਕਲ ਸਟੋਰ ਮਾਲਕ ਹੱਥੋਂ ਕਤਲ ਹੋਏ ਨਸ਼ਾ ਵਿਰੋਧੀ ਮੁਹਿੰਮ ਦੇ ਕਾਰਕੁੰਨ ਪਰਵਿੰਦਰ ਸਿੰਘ ਝੋਟੇ ਦੀ ਅੰਤਿਮ ਅਰਦਾਸ ਅੱਜ ਐਤਵਾਰ ਨੂੰ ਹੋਣ ਜਾ ਰਹੀ ਹੈ। ਇਸ ਸਬੰਧ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਨਵੇਂ ਦੀਵਾਨ ਹਾਲ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਦੁਪਹਿਰ 12 ਵਜੇ ਸ਼ੁਰੂ ਹੋਣ ਵਾਲੇ ਇਸ ਸਮਾਗਮ ਵਿਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਸਮਰਥਕਾਂ ਦੇ ਪੁੱਜਣ ਦੀ ਉਮੀਦ ਹੈ। ਪਰਿਵਾਰ ਦੇ ਬੱਚਿਆਂ ਨੇ ਵੀ ਸੂਬੇ ਦੇ ਲੋਕਾਂ ਨੂੰ ਆਪਣੇ ਪਿਤਾ ਨੂੰ ਸ਼ਰਧਾਂਜਲੀ ਦੇਣ ਲਈ ਭਾਵੁਕ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ 👉Bathinda ਵਿੱਚ ਸਾਹ ਲੈਣਾ ਵੀ ਹੋਇਆ ਔਖਾ, AQI ਖ਼ਤਰਨਾਕ ਸ਼੍ਰੇਣੀ ਵਿਚ ਪੁੱਜਿਆ

ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਪਰਵਿੰਦਰ ਸਿੰਘ ਝੋਟਾ ਨੂੰ ਕੌਮੀ ਸ਼ਹੀਦ ਦਾ ਦਰਜ਼ਾ ਦਿੱਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਸੀਬੀਆਈ ਵੱਲੋਂ ਕੀਤੀ ਜਾ ਰਹੀ ਹੈ। ਇਨਸਾਫ਼ ਐਕਸ਼ਨ ਕਮੇਟੀ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਮੁਤਾਬਕ ਅੰਤਿਮ ਅਰਦਾਸ ਸਿਰਫ਼ ਸ਼ਰਧਾਂਜਲੀਆਂ ਤੱਕ ਸੀਮਤ ਨਹੀਂ ਰਹੇਗੀ, ਬਲਕਿ ਇਸ ਸਮਾਗਮ ਵਿੱਚ ਪਰਵਿੰਦਰ ਸਿੰਘ ਝੋਟਾ ਦਾ ਦ੍ਰਿਸ਼ਟੀਕੋਣ ਅਤੇ ਨਸ਼ਿਆਂ ਵਿਰੁੱਧ ਉਨ੍ਹਾਂ ਦੇ ਭਵਿੱਖ ਦੇ ਸੰਘਰਸ਼ ਲਈ ਰੋਡਮੈਪ ਵੀ ਪੇਸ਼ ਕੀਤਾ ਜਾ ਸਕਦਾ। ਉਧਰ, ਝੋਟਾ ਦੇ ਨਾਮ ‘ਤੇ ਬਣਾਈ ਗਈ ਨਸ਼ਾ ਵਿਰੋਧੀ ਟਾਸਕ ਫੋਰਸ ਨੇ ਵੀ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਨੂੰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

CM Bhagwant Singh Mann ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ

👉* ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ...

ਵੋਟਿੰਗ ਮਸ਼ੀਨਾਂ ਦੀ ਕੀਤੀ ਗਈ ਫਸਟ ਲੈਵਲ ਚੈਕਿੰਗ

Bathinda News: ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ-2027 ਦੇ...