Mansa News: Parvinder singh jhota murder case; ਲੰਘੀ 13 ਅਕਤੂਬਰ ਨੂੰ ਨਸ਼ਾ ਵਿਰੋਧੀ ਕਮੇਟੀ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਇੱਕ ਮੈਡੀਕਲ ਸਟੋਰ ਮਾਲਕ ਵੱਲੋਂ ਕੀਤੇ ਕਤਲ ਤੋਂ ਬਾਅਦ ਰੋਹ ਵਿਚ ਆਏ ਪ੍ਰਦਰਸ਼ਨਕਾਰੀਆਂ ਵੱਲੋਂ ਇੱਕ ਦੁਕਾਨ ਨੂੰ ਅੱਗ ਲਗਾਉਣ, ਕੁੱਟਮਾਰ ਕਰਨ ਤੇ ਭੜਕਾਉ ਭਾਸ਼ਣ ਦੇਣ ਦੇ ਮਾਮਲੇ ਵਿਚ ਮਾਨਸਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਮੁਕੱਦਮੇ ਦਰਜ਼ ਕੀਤੇ ਹਨ। ਇਸਦਾ ਖੁਲਾਸਾ ਅੱਜ ਸ਼ੁੱਕਰਵਾਰ ਨੂੰ DIG, SSP ਤੇ DC ਵੱਲੋਂ ਇਨਸਾਫ਼ ਕਮੇਟੀ ਦੇ ਆਗੂਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਵਿਚ ਕੀਤਾ ਗਿਆ।
ਇਹ ਵੀ ਪੜ੍ਹੋ 👉Parvinder Jhotta ਕਤਲ ਮਾਮਲੇ ‘ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦਾ ਸਾਥੀ 7 ਦਿਨ ਦੇ ਪੁਲਿਸ ਰਿਮਾਂਡ ‘ਤੇ
ਜਾਣਕਾਰੀ ਦਿੰਦਿਆਂ ਡੀਆਈਜੀ ਹਰਜੀਤ ਸਿੰਘ ਨੈ ਮੀਡੀਆ ਨੂੰ ਦਸਿਆ ਕਿ ਇਨਸਾਫ਼ ਕਮੇਟੀ ਦੇ ਨੁਮਾਇੰਦੇ ਵੀ ਕਿਸੇ ਤਰ੍ਹਾਂ ਦੀ ਹਿੰਸਾਂ ਦੇ ਹੱਕ ਵਿਚ ਨਹੀਂ ਤੇ ਉਨ੍ਹਾਂ ਆਪਣੇ ਪੱਧਰ ‘ਤੇ ਵੀ ਅਜਿਹਾ ਕਰਨ ਵਾਲਿਆਂ ਨੂੰ ਸਖ਼ਤੀ ਨਾਲ ਵਰਜ਼ਿਆ ਹੈ। ਡੀਆਈਜੀ ਨੇ ਦਸਿਆ ਕਿ ਪੁਲਿਸ ਆਪਣੇ ਪੱਧਰ ‘ਤੇ ਵੀ ਨਿਗਾਹ ਰੱਖ ਰਹੀ ਹੈ, ਜੋ ਬਾਹਰਲੇ ਇਲਾਕਿਆਂ ਤੋਂ ਆ ਕੇ ਹੁੱਲੜਬਾਜ਼ੀ ਕਰ ਰਹੇ ਹਨ ਤੇ ਅਜਿਹੀਆਂ ਘਟਨਾਵਾਂ ਨੁੰ ਅੰਜ਼ਾਮ ਦੇ ਰਹੇ ਹਨ। ਉਨ੍ਹਾਂ ਦਸਿਆ ਕਿ ਇੱਕ ਵੀਡੀਓ ਸਾਹਮਣੇ ਆਈ ਸੀ, ਜਿਸ ਵਿਚ ਇੱਕ ਖੋਖੇ ਵਿਚੋਂ ਹੁੱਲੜਬਾਜ਼ ਸਮਾਨ ਬਾਹਰ ਸੁੱਟ ਕੇ ਉਸਨੁੰ ਅੱਗ ਲਗਾ ਰਹੇ ਹਨ ਤੇ ਨਾਲ ਹੀ ਤੋੜਫ਼ੋੜ ਕਰ ਰਹੇ ਹਨ। ਇੰਨ੍ਹਾਂ ਵਿਰੁਧ ਪਰਚਾ ਦਰਜ਼ ਕੀਤਾ ਗਿਆ ਹੈ ਤੇ ਮੁਲਜ਼ਮਾਂ ਦੀ ਪਹਿਚਾਣ ਕਰ ਲਈ ਗਈ ਹੈ ਤੇ ਜਲਦ ਹੀ ਉਨ੍ਹਾਂ ਨੂੰ ਹਿਰਾਸਤ ਵਿਚ ਲਿਆ ਜਾਵੇਗਾ।
ਇਹ ਵੀ ਪੜ੍ਹੋ 👉Sachin Pilot ਅੱਜ ਤੋਂ ਸ਼ੁਰੂ ਕਰਨਗੇ ਪੰਜਾਬ ਦਾ 5 ਰੋਜ਼ਾ ਦੌਰਾ; 11 ਜ਼ਿਲ੍ਹਿਆਂ ਵਿਚ ਜਾਣਗੇ
ਇਸੇ ਤਰ੍ਹਾਂ ਇੱਕ ਵਿਅਕਤੀ ਵੱਲੋਂ ਵੀਡੀਓ ਬਣਾ ਕੇ ਭੜਕਾਓ ਭਾਸ਼ਣ ਦਿੱਤਾ ਗਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਮਾਹੌਲ ਖ਼ਰਾਬ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਨਸ਼ਿਆਂ ਵਿਰੁੱਧ ਪੁਲਿਸ ਦੀ ਮੁਹਿੰਮ ਵੀ ਲਗਾਤਾਰ ਜਾਰੀ ਰਹੇਗੀ। ਡੀਆਈਜੀ ਨੇ ਕਿਹਾ ਕਿ ਪ੍ਰਸ਼ਾਸਨ ਪੀੜਤ ਪ੍ਰਵਾਰ ਦੇ ਨਾਲ ਖੜਾ ਹੈ ਤੇ ਹਰ ਮਾਮਲੇ ਵਿਚ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ। ਪਰਵਿੰਦਰ ਸਿੰਘ ਝੋਟਾ ਦੇ ਸੰਸਕਾਰ ਬਾਰੇ ਫ਼ਲਾਈਆਂ ਜਾ ਰਹੀਆਂ ਅਫ਼ਵਾਹਾਂ ਦੀ ਨਿੰਦਾ ਕਰਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਪ੍ਰਵਾਰ ਦੀ ਸਹਿਮਤੀ ਤੋਂ ਬਿਨ੍ਹਾਂ ਕੋਈ ਕਦਮ ਨਹੀਂ ਚੁੱਕਿਆ ਜਾਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



