parvinder singh jhota murder case; ਪੰਜਾਬ ‘ਚ ਬੰਦ ਦਾ ਅਸਰ ਦਿਖਣਾ ਸ਼ੁਰੂ

Date:

spot_img

Punjab News: parvinder singh jhota murder case; 13 ਅਕਤੂਬਰ ਦੀ ਸਵੇਰ ਮਾਨਸਾ ਸ਼ਹਿਰ ‘ਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਦੇ ਰੋਸ ਵਜੋਂ ਪਰਿਵਾਰ ਵੱਲੋਂ ਅੱਜ 15 ਅਕਤੂਬਰ ਨੂੰ ਦਿੱਤੇ ਬੰਦ ਦੇ ਸੱਦੇ ਦਾ ਤੜਕਸਾਰ ਤੋਂ ਹੀ ਅਸਰ ਦਿਖਣਾ ਸ਼ੁਰੂ ਹੋ ਗਿਆ ਹੈ। ਪ੍ਰਾਈਵੇਟ ਤੇ ਸਰਕਾਰੀ ਬੱਸ ਸੇਵਾ ਸੜਕਾਂ ਤੋਂ ਪੂਰੀ ਤਰ੍ਹਾਂ ਗਾਇਬ ਹੈ ਅਤੇ ਪ੍ਰਾਈਵੇਟ ਸਕੂਲ-ਕਾਲਜ਼ ਵੀ ਬੰਦ ਹਨ। ਹਾਲਾਂਕਿ ਸਰਕਾਰੀ ਦਫ਼ਤਰ ਤੇ ਸਕੂਲ ਖੁੱਲੇ ਹਨ ਪ੍ਰੰਤੂ ਬੱਚਿਆਂ ਦੀ ਗਿਣਤੀ ਨਾਂ-ਮਾਤਰ ਹੈ। ਇਸੇ ਤਰ੍ਹਾਂ ਵੱਡੇ ਸ਼ਹਿਰਾਂ ਦੇ ਬਜ਼ਾਰਾਂ ਵਿਚ ਕੁੱਝ ਦੁਕਾਨਾਂ ਖੁੱਲੀਆਂ ਹਨ। ਮਾਨਸਾ ਸ਼ਹਿਰ ਪੂਰੀ ਤਰ੍ਹਾਂ ਬੰਦ ਹੈ। ਇਸ ਬੰਦ ਨੂੰ ਸੂ੍ਬੇ ਦੀਆਂ ਕਿਸਾਨ ਜਥੇਬੰਦੀਆਂ, ਵਿਰੋਧੀ ਸਿਆਸੀ ਧਿਰਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਨਿਹੰਗ ਸਿੰਘਾਂ, ਨੌਜਵਾਨ ਵਿਦਿਆਰਥੀਆਂ ਸੰਸਥਾਵਾਂ ਵੱਲੋਂ ਪੂਰਨ ਤੌਰ ‘ਤੇ ਹਿਮਾਇਤ ਦਿੱਤੀ ਗਈ ਹੈ। ਕਿਸਾਨਾਂ ਨੇ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿਚ ਟੋਲ ਪਲਾਜ਼ਿਆਂ ਨੇੜ ਵੀ ਧਰਨੇ ਸ਼ੁਰੂ ਕਰਕੇ ਇੰਨ੍ਹਾਂ ਨੂੰ ਫ੍ਰੀ ਕਰ ਦਿੱਤਾ ਹੈ।

ਇਹ ਵੀ ਪੜ੍ਹੋ 👉ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੂਬੇ ਦੇ ਕਈ ਹਿੱਸਿਆਂ ਵਿਚ ਕਿਸਾਨਾਂ ਤੇ ਹੋਰਨਾਂ ਜਥੇਬੰਦੀਆਂ ਵੱਲੋਂ ਸੜਕਾਂ ਉੱਪਰ ਧਰਨੇ ਵੀ ਸ਼ੁਰੂ ਹੋ ਗਏ ਹਨ। ਕਈ ਥਾਵਾਂ ‘ਤੇ ਸੜਕਾਂ ਜਾਮ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਪ੍ਰਦਰਸ਼ਨਕਾਰੀ ਸਿਰਫ਼ ਐਂਬੂਲੈਂਸਾਂ ਅਤੇ ਹੋਰ ਐਮਰਜੈਂਸੀ ਵਾਹਨਾਂ ਨੂੰ ਲੰਘਣ ਦੀ ਇਜਾਜ਼ਤ ਦੇ ਰਹੇ ਹਨ। ਬੰਦ ਦਾ ਸੱਦਾ ਸਵੇਰੇ 6 ਵਜੇ ਤੋਂ ਸ਼ਾਮ 5 ਵਜੇ ਤੱਕ ਦਿੱਤਾ ਗਿਆ ਹੈ। ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਹਸਪਤਾਲ, ਮੈਡੀਕਲ ਸਟੋਰ, ਫਾਇਰ ਬ੍ਰਿਗੇਡ, ਐਂਬੂਲੈਂਸਾਂ, ਪੈਟਰੋਲ ਪੰਪਾਂ ਆਦਿ ਨੂੰ ਛੋਟ ਦਿੱਤੀ ਗਈ ਹੈ। ਉਧਰ, ਆਪਣੇ ਨੌਜਵਾਨ ਪੁੱਤ ਨੂੰ ਗੁਆਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਵੱਲੋਂ ਵੀ ਅੱਜ ਸਵੇਰੇ ਇੱਕ ਨਵੀਂ ਅਪੀਲ ਕਰਦਿਆਂ ਇਨਸਾਫ਼ ਪਸੰਦ ਲੋਕਾਂ ਨੂੰ ਸੜਕਾਂ ‘ਤੇ ਆਉਣ ਅਤੇ ਪਿਛਲੇ ਕੁਝ ਘੰਟਿਆਂ ਦੌਰਾਨ ਕੁਝ ਥਾਵਾਂ ‘ਤੇ ਪਏ ਮੀਂਹ ਅਤੇ ਗੜੇਮਾਰੀ ਦੇ ਬਾਵਜੂਦ ਬੰਦ ਨੂੰ ਸਫ਼ਲ ਬਣਾਉਣ ਦੀ ਬੇਨਤੀ ਕੀਤੀ ਹੈ।

ਇਹ ਵੀ ਪੜ੍ਹੋ 👉Bathinda Police ਨੇ ਥਾਣਿਆਂ ‘ਚ ਕਬਾੜ ਬਣ ਰਹੇ ਵਹੀਕਲਾਂ ਦੀ ਨਿਲਾਮੀ ਕਰਕੇ 55 ਲੱਖ ‘ਵੱਟੇ’

ਜਿਕਰਯੋਗ ਹੈ ਕਿ ਲੋਕਾਂ ਦੇ ਵਧਦੇ ਰੋਹ ਨੂੰ ਦੇਖਦਿਆਂ ਜਿੱਥੇ ਪੁਲਿਸ ਪ੍ਰਸ਼ਾਸਨ ਵੱਲੋਂ ਪਰਵਿੰਦਰ ਝੋਟੇ ਦੇ ਗੋਲੀ ਮਾਰਨ ਵਾਲੇ ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ਅਤੇ ਉਸਦੇ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਹੈ, ਉਥੇ ਉਸਦੀ ਦੁਕਾਨ ਤੇ ਘਰ ਨੂੰ ਢਾਹ ਦਿੱਤਾ ਹੈ। ਪ੍ਰੰਤੂ ਇਸ ਕਤਲ ਦੇ ਮਾਮਲੇ ਵਿਚ ਇਨਸਾਫ਼ ਲਈ ਬਣੀ ਕਮੇਟੀ ਵੱਲੋਂ ਹੋਰਨਾਂ ਮੰਗਾਂ ਪੂਰੀਆਂ ਹੋਣ ਤੱਕ ਝੋਟੇ ਦਾ ਅੰਤਿਮ ਸੰਸਕਾਰ ਕਰਨ ਤੋਂ ਇੰਨਕਾਰ ਕਰ ਦਿੱਤਾ ਹੈ। ਉਸ ਦੀ ਮ੍ਰਿਤਕ ਦੇਹ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਪਈ ਹੈ, ਜਿਸ ਦਾ ਪੋਸਟਮਾਰਟਮ ਅਜੇ ਹੋਣਾ ਬਾਕੀ ਹੈ। ਇਸਦੇ ਨਾਲ ਹੀ ਮਾਨਸਾ ਦੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦੇ ਨਜ਼ਦੀਕ ਤਿੰਨਕੌਣੀ ਊੰਪਰ ਦਿਨ-ਰਾਤ ਦਾ ਪੱਕਾ ਮੋਰਚਾ ਵੀ ਚੱਲ ਰਿਹਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini की अध्यक्षता में स्वीडन पहुंचा हरियाणा का उच्चस्तरीय डेलीगेशन

👉स्वीडन में भारतीय राजदूत अनुराग भूषण ने मुख्यमंत्री का...