Parvinder Singh Jhota Murder Case; ਪੰਜਾਬ ਦੌਰੇ ‘ਤੇ ਆ ਰਹੇ ਹਨ ਦੇਸ਼ ਦੇ ਗ੍ਰਹਿ ਮੰਤਰੀ Amit Shah

Date:

spot_img

Chandigarh News: Parvinder Singh Jhota Murder Case; ਪੂਰੇ ਸੂਬੇ ਵਿਚ ਚਰਚਾ ਦਾ ਵਿਸ਼ਾ ਬਣੇ ਪਰਵਿੰਦਰ ਝੋਟਾ ਕਤਲ ਕੇਸ ਦੇ ਮਾਮਲੇ ਵਿਚ ਹੁਣ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਪੰਜਾਬ ਵਿਚ ਆ ਰਹੇ ਹਨ। ਦੁਸ਼ਹਿਰੇ ਵਾਲੇ ਵਰਗੇ ਭਾਰੀ ਰੁਝੇਵਿਆਂ ਵਾਲੇ ਦਿਨ ਅਮਿਤ ਸ਼ਾਹ ਵੱਲੋਂ ਮ੍ਰਿਤਕ ਝੋਟੇ ਦੇ ਪ੍ਰਵਾਰ ਨਾਲ ਗੱਲਬਾਤ ਕੀਤੀ ਜਾਵੇਗੀ। ਹਾਲਾਂਕਿ ਅਧਿਕਾਰਤ ਤੌਰ ‘ਤੇ ਅਮਿਤ ਸ਼ਾਹ ਦੇ ਦੌਰੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਨਹੀਂ ਆਈ ।

ਇਹ ਵੀ ਪੜ੍ਹੋ 👉ਬੇਕਾਬੂ ਟਰੱਕ ਨੇ ਮਾਤਾ ਦੇ ਸ਼ਰਧਾਲੂਆਂ ਨੂੰ ਦਰੜਿਆ, 12 ਦੀ ਮੌ*ਤ, ਦਰਜ਼ਨਾਂ ਜਖਮੀ

ਪ੍ਰੰਤੂ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਉਨ੍ਹਾਂ ਦੇ ਪੰਜਾਬ ਦੌਰੇ ਬਾਰੇ ਸ਼ੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾਈ ਹੈ। ਜਿਸਦੇ ਵਿਚ ਉਨ੍ਹਾਂ ਲਿਖਿਆ ਹੈ ਕਿ “ਅੱਜ ਜਦੋਂ ਪੰਜਾਬ ਨਸ਼ਿਆਂ ਦੇ ਗੰਭੀਰ ਸੰਕਟ ਨਾਲ ਜੂਝ ਰਿਹਾ ਹੈ, ਤਾਂ ਸਾਨੂੰ ਨਸ਼ਿਆਂ ਦੇ ਖ਼ਾਤਮੇ, ਸਾਡੀ ਨੌਜਵਾਨ ਪੀੜ੍ਹੀ ਦੀ ਸੁਰੱਖਿਆ ਅਤੇ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਦ੍ਰਿੜ੍ਹ ਇੱਛਾ-ਸ਼ਕਤੀ, ਮਜ਼ਬੂਤ ਅਗਵਾਈ ਅਤੇ ਨਿਰਣਾਇਕ ਕਾਰਵਾਈ ਦੀ ਲੋੜ ਹੈ।” ਸਾਹਮਣੇ ਆ ਰਹੀ ਜਾਣਕਾਰੀ ਮੁਤਾਬਕ ਗ੍ਰਹਿ ਮੰਤਰੀ ਅਮਿਤ ਸ਼ਾਹ ਮਾਨਸਾ ਵਿਚ ਝੋਟੇ ਦੇ ਪ੍ਰਵਾਰ ਨਾਲ ਦੁੱਖ ਸਾਂਝਾ ਕਰਨ ਤੋਂ ਇਲਾਵਾ ਦਿੜ੍ਹਬਾ ਦੇ ਗੁਲਜ਼ਾਰ ਤੇ ਗੁਰਦਾਸਪੁਰ ਦੇ ਬਿਕਰਮ ਦੇ ਪਰਿਵਾਰ ਨਾਲ ਵੀ ਮੁਲਾਕਾਤ ਕਰਨਗੇ।

ਇਹ ਵੀ ਪੜ੍ਹੋ 👉ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

ਦਸਣਾ ਬਣਦਾ ਹੈ ਕਿ ਝੋਟੇ ਦੀ ਮੌਤ ਤੋਂ ਬਾਅਦ ਇਨਸਾਫ਼ ਲਈ ਲਗਾਤਾਰ ਪਿਛਲੇ 5 ਦਿਨਾਂ ਤੋਂ ਮਾਨਸਾ ਵਿਚ ਧਰਨਾ ਚੱਲ ਰਿਹਾ। ਇਸ ਧਰਨੇ ਦੇ ਵਿਚ ਪੰਜਾਬ ਦੀਆਂ ਸਮੂਹ ਸਿਆਸੀ ਧਿਰਾਂ ਤੋਂ ਇਲਾਵਾ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ਼ ਸਚਿਨ ਪਾਇਲਟ ਵੀ ਇੱਥੈ ਆ ਚੁੱਕੇ ਹਨ ਤੇ ਨਾਲ ਹੀ ਉਨ੍ਹਾਂ ਵੱਲੋਂ ਸੂਬੇ ਭਰ ਵਿੱਚ ਨਸ਼ਿਆਂ ਦੇ ਕਾਰਨ ਮੌਤ ਦੇ ਮੂੰਹ ਵਿਚ ਜਾ ਪਏ ਨੌਜ਼ਵਾਨਾਂ ਤੋਂ ਇਲਾਵਾ ਗੈਂਗਸਟਰਾਂ ਹੱਥੋਂ ਮਾਰੇ ਗਏ ਵਿਅਕਤੀਆਂ ਦੇ ਪ੍ਰਵਾਰਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related