Mansa News: Parvinder Singh Jhota murder case; ਨਸ਼ਿਆਂ ਦੇ ਖਿਲਾਫ਼ ਲੜਾਈ ਲੜਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਲੰਘੀ 13 ਅਕਤੂਬਰ ਨੂੰ ਇੱਕ ਮੈਡੀਕਲ ਸਟੋਰ ਮਾਲਕ ਵੱਲੋਂ ਗੋਲੀਆਂ ਮਾਰ ਕੇ ਕੀਤੇ ਕਤਲ ਦਾ ਮਾਮਲਾ ਹੋਰ ਭਖਣ ਲੱਗਿਆ ਹੈ। ਹਾਲਾਂਕਿ ਇਸ ਮਾਮਲੇ ਵਿਚ ਪੁਲਿਸ ਪ੍ਰਸ਼ਾਸਨ ਨੇ ਸਖ਼ਤੀ ਕਰਦਿਆਂ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦੇ ਇੱਕ ਹੋਰ ਸਹਿਯੋਗੀ ਨੂੰ ਗ੍ਰਿਫਤਾਰ ਕਰ ਲਿਆ ਤੇ ਨਾਲ ਹੀ ਉਸਦੇ ਘਰ ਤੇ ਮੈਡੀਕਲ ਸਟੋਰ ਦੀ ਦੁਕਾਨ ਨੂੰ ਵੀ ਢਾਹ ਦਿੱਤਾ। ਇਸਦੇ ਨਾਲ ਹੀ ਇੱਕ ਮਹਿਲਾ ਐਸਐਚਓ ਨੂੰ ਮੁਅੱਤਲ ਕਰ ਦਿੱਤਾ ਪ੍ਰੰਤੂ ਇਸਦੇ ਬਾਵਜੂਦ ਪਰਵਿੰਦਰ ਸਿੰਘ ਝੋਟੇ ਦੇ ਹੋਏ ਬੇਰਹਿਮੀ ਨਾਲ ਕਤਲ ਮਾਮਲੇ ਵਿਚ ਪ੍ਰਦਰਸ਼ਨਕਾਰੀਆਂ ਦਾ ਗੁੱਸਾ ਠੰਢਾ ਨਹੀਂ ਹੋ ਰਿਹਾ। ਝੋਟੇ ਦਾ ਅੰਤਿਮ ਸੰਸਕਾਰ ਕਰਨ ਤੋਂ ਵੀ ਇੰਨਕਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ 👉parvinder singh jhota murder case; ਪੰਜਾਬ ‘ਚ ਬੰਦ ਦਾ ਅਸਰ ਦਿਖਣਾ ਸ਼ੁਰੂ
ਝੋਟੇ ਦੇ ਪ੍ਰਵਾਰ ਤੇ ਉਸਦੀ ਮੌਤ ਦਾ ਇਨਸਾਫ਼ ਲੈਣ ਲਈ ਬਣੀ ਕਮੇਟੀ ਦੇ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਵੀ ਦਿੱਤਾ ਗਿਆ ਸੀ, ਜਿਸਨੂੰ ਪੂਰੇ ਸੂਬੇ ਵਿਚ ਵੱਡਾ ਹੂੰਗਾਰਾ ਮਿਲਿਆ ਹੈ। ਇਸਤੋਂ ਇਲਾਵਾ ਮਾਨਸਾ ਵਿਚ ਵੀ ਅਣਮਿਥੇ ਸਮੇਂ ਲਈ ਧਰਨਾ ਚੱਲ ਰਿਹਾ। ਝੋਟੇ ਦੀ ਮ੍ਰਿਤਕ ਦੇਹ ਮਾਨਸਾ ਦੇ ਸਿਵਲ ਹਸਪਤਾਲ ਵਿਚ ਪਈ ਹੋਈ ਹੈ, ਜਿੱਥੇ ਪਰਸੋਂ ਤੋਂ ਹੀ ਗੇਟ ਅੱਗੇ ਧਰਨਾ ਚੱਲ ਰਿਹਾ ਸੀ। ਇਸ ਦੌਰਾਨ ਅੱਜ ਦੁਪਿਹਰ ਅਚਾਨਕ ਸੈਕੜਿਆਂ ਦੀ ਤਾਦਾਦ ਵਿਚ ਪ੍ਰਦਰਸ਼ਨਕਾਰੀ ਹਸਪਤਾਲ ਦੇ ਅੰਦਰ ਦਾਖਲ ਹੋ ਗਏ। ਇਸਦਾ ਪਤਾ ਲੱਗਦੇ ਹੀ ਵੱਡੀ ਗਿਣਤੀ ਵਿਚ ਪੁਲਿਸ ਮੁਲਾਜਮ ਹਸਪਤਾਲ ਵਿਚ ਤੈਨਾਤ ਕਰ ਦਿੱਤੇ ਗਏ ਤਾਂ ਕਿ ਕਿਤੇ ਪ੍ਰਦਰਸ਼ਨਕਾਰੀ ਮ੍ਰਿਤਕ ਦੇਹ ਨੂੰ ਇੱਥੋਂ ਲਿਜਾ ਨਾ ਸਕਣ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



