Mansa News: Parvinder Singh Jhota Murder Case; ਮੰਗਲਵਾਰ ਤੜਕਸਾਰ ਮਾਨਸਾ ‘ਚ ਨਸ਼ਿਆਂ ਵਿਰੁਧ ਲੜਾਈ ਲਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਮਾਮਲੇ ਨੂੰ ਲੈ ਕੇ ਲੋਕਾਂ ਵਿਚ ਰੋਸ਼ ਵਧਣ ਲੱਗਾ ਹੈ। ਇਸ ਸਬੰਧ ਵਿਚ ਪ੍ਰਵਾਰ ਨੁੰ ਇਨਸਾਫ਼ ਦਿਵਾਉਣ ਲਈ ਬਣਾਈ ਕਮੇਟੀ ਵੱਲੋਂ 15 ਅਕਤੂਬਰ ਨੁੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਮੁੱਖ ਮੰਤਰੀ ਤੇ ਡੀਜੀਪੀ ਦੇ ਅਸਤੀਫ਼ੇ ਤੋਂ ਲੈ ਕੇ ਕਤਲ ਕਾਂਡ ਦੀ ਸੀਬੀਆਈ ਜਾਂਚ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਨੇ ਬਰਨਾਲਾ ਸਿਰਸਾ ਨੈਸ਼ਨਲ ਹਾਈਵੇ ’ਤੇ ਤਿੰਨ ਕੋਣੀ ’ਤੇ ਟੈਂਟ ਗੱਡ ਕੇ ਪੱਕਾ ਮੋਰਚਾ ਲਗਾਉਂਦਿਆਂ ਦਿਨ-ਰਾਤ ਦਾ ਧਰਨਾ ਸ਼ੁਰੂ ਕਰ ਦਿੱਤਾ ਹੈ। ਦਿਨ ਸਮੇਂ ਪੁਲਿਸ ਪ੍ਰਸ਼ਾਸਨ ਨਾਲ ਹੋਈ ਤਿੱਖੀਆਂ ਝੜਪਾਂ ਦੌਰਾਨ ਸਾਰਾ ਦਿਨ ਤਨਾਅਪੂਰਨ ਮਾਹੌਲ ਦੇਖਣ ਨੂੰ ਮਿਲਿਆ।

ਇਸ ਦੌਰਾਨ ਸਥਿਤੀ ਨੁੰ ਦੇਖਦਿਆਂ ਵੱਡੀ ਗਿਣਤੀ ਵਿਚ ਦੂਜੇ ਜ਼ਿਲ੍ਹਿਆਂ ਤੋਂ ਪੁਲਿਸ ਮੰਗਵਾ ਕੇ ਤੈਨਾਤ ਕੀਤੀ ਗਈ ਹੈ।ਇਸਦੇ ਨਾਲ ਹੀ ਕਮੇਟੀ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀ ਮੰਗ ਪੂਰੀ ਨਹੀਂ ਹੁੰਦੀ, ਉਦੋਂ ਤੱਕ ਸਸਕਾਰ ਨਹੀਂ ਕੀਤਾ ਜਾਵੇਗਾ ਅਤੇ ਦਿਨ-ਰਾਤ ਦਾ ਧਰਨਾ ਪੱਕੇ ਤੌਰ ‘ਤੇ ਲਾਇਆ ਜਾਵੇਗਾ। ਇਸ ਧਰਨੇ ਵਿਚ ਵੱਡੀ ਗਿਣਤੀ ਵਿਚ ਵਿਰੋਧੀ ਪਾਰਟੀਆਂ ਦੇ ਆਗੂ ਤੇ ਵਰਕਰ ਵੀ ਪ੍ਰਵਾਰ ਦੀ ਹਿਮਾਇਤ ਲਈ ਪੁੱਜ ਗਏ ਹਨ। ਇਸਤੋਂ ਇਲਾਵਾ ਦਿਨ ਸਮੇਂ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਗਟ ਕਰਦਿਆਂ ਬਜ਼ਾਰ ਵੀ ਬੰਦ ਕਰਵਾਇਆ ਗਿਆ। ਰੋਹ ਵਿਚ ਆਏ ਪ੍ਰਦਰਸ਼ਨਕਾਰੀਆਂ ਨੇ ਝੋਟੇ ਦਾ ਕਤਲ ਕਰਨ ਵਾਲੇ ਅਸਵਨੀ ਦੇ ਮੈਡੀਕਲ ਸਟੋਰ ਦੀ ਭੰਨ ਤੋੜ ਕੀਤੀ।

ਇਸੇ ਤਰ੍ਹਾਂ ਲਾਸ਼ ਨੂੰ ਸੌਂਪਣ ਦੀ ਮੰਗ ਨੂੰ ਲੈ ਕੇ ਵੀ ਸਿਵਲ ਹਸਪਤਾਲ ਵਿਚ ਜੋਰਦਾਰ ਹੰਗਾਮਾ ਹੋਇਆ। ਇੱਥੇ ਭਾਰੀ ਗਿਣਤੀ ਵਿਚ ਪੁਲਿਸ ਤੈਨਾਤ ਕੀਤੀ ਗਈ ਹੈ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਹੈ ਕਿ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਇਹ ਵਾਰਦਾਤ ਹੋਈ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਫੜ੍ਹਿਆ ਜਾਵੇ। ਬਠਿੰਡਾ ਦੇ ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ ਤੋਂ ਇਲਾਵਾ ਸਪੈਸ਼ਲ ਡੀਜੀਪੀ ਪ੍ਰਵੀਨ ਸਿਨਹਾ ਤੇ ਐਸਐੱਸਪੀ ਵੈਭਵ ਚੌਧਰੀ ਸਮੇਤ ਦਰਜ਼ਨਾਂ ਉੱਚ ਸਿਵਲ ਤੇ ਪੁਲਿਸ ਅਧਿਕਾਰੀ ਮਸਲੇ ਨੂੰ ਸੁਲਝਾਉਣ ਲਈ ਲੱਗੇ ਹੋਏ ਹਨ। ਉਧਰ, ਡੀ.ਆਈ.ਜੀ. ਬਠਿੰਡਾ ਰੇਂਜ ਹਰਜੀਤ ਸਿੰਘ ਨੇ ਦੱਸਿਆ ਕਿ ਇਹ ਕਤਲ ਪੁਰਾਣੀ ਨਿੱਜੀ ਦੁਸ਼ਮਣੀ ਦਾ ਨਤੀਜਾ ਸੀ ਅਤੇ ਇਸ ਮਾਮਲੇ ਵਿੱਚ ਪੁਲੀਸ ਨੇ ਹੁਣ ਤੱਕ ਇੱਕ ਗ੍ਰਿਫ਼ਤਾਰੀ ਕੀਤੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



