Chandigarh/Mansa News: ਨਸ਼ਾ ਮੁਕਤੀ ਦੀ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਦੇਹ ਦਾ ਪੋਸਟਮਾਰਟਮ ਅੱਜ ਥੋੜੀ ਦੇਰ ਵਿਚ ਪੀਜੀਆਈ ਚੰਡੀਗੜ੍ਹ ਵਿਖੇ ਸ਼ੁਰੂ ਹੋਣ ਦੀ ਉਮੀਦ ਹੈ। ਮ੍ਰਿਤਕ ਦੇਹ ਦਾ ਤਾਪਮਾਨ ਬਹੁਤ ਜਿਆਦਾ ਘੱਟ ਹੋਣ ਕਾਰਨ ਬੀਤੇ ਕੱਲ ਇਹ ਪ੍ਰਕ੍ਰਿਆ ਪੂਰੀ ਨਹੀਂ ਹੋ ਸਕੀ ਸੀ। ਅੱਜ ਡਾਕਟਰਾਂ ਪੈਨਲ ਦੀ ਦੇਖਰੇਖ ਹੇਠ ਪੋਸਟਮਾਰਟਮ ਕਰਵਾਇਆ ਜਾ ਰਿਹਾ ਤੇ ਇਸ ਮੌਕੇ ਭਾਰੀ ਗਿਣਤੀ ਵਿਚ ਸੁਰੱਖਿਆ ਪ੍ਰਬੰਧ ਵੀ ਕੀਤੇ ਗਏ ਹਨ। ਝੋਟਾ ਦੇ ਨਜ਼ਦੀਕੀਆਂ ਮੁਤਾਬਕ ਪੋਸਟਮਾਰਟਮ ਤੋਂ ਤੁਰੰਤ ਬਾਅਦ ਦੇਹ ਨੂੰ ਮਾਨਸਾ ਲਿਆਂਦਾ ਜਾਵੇਗਾ, ਜਿੱਥੇ ਉਨ੍ਹਾਂ ਦੇ ਅੰਤਿਮ ਸਸਕਾਰ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਚੁੱਕੀਆਂ ਹਨ।
ਇਹ ਵੀ ਪੜ੍ਹੋ 👉Bathinda ‘ਚ ਨੌਜਵਾਨ ਦਾ ਬੇਰਹਿਮੀ ਨਾਲ ਕ*ਤ*ਲ, ਲੜਕੀ ਸਮੇਤ ਅੱਧੀ ਦਰਜ਼ਨ ਵਿਰੁਧ ਪਰਚਾ ਦਰਜ਼
ਜਿਕਰਯੋਗ ਹੈ ਕਿ ਲੰਘੀ 13 ਅਕਤੂਬਰ ਨੂੰ ਮਾਨਸਾ ਵਿਖੇ ਨਸ਼ੀਲੀਆਂ ਦਵਾਈਆਂ ਖਿਲਾਫ਼ ਕਾਰਵਾਈ ਕਰਦਿਆਂ ਇੱਕ ਮੈਡੀਕਲ ਸਟੋਰ ਸੰਚਾਲਕ ਨਾਲ ਹੋਏ ਤਕਰਾਰ ਦੌਰਾਨ ਪਰਮਿੰਦਰ ਝੋਟਾ ਉੱਤੇ ਗੋਲੀਆਂ ਚਲਾ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਵਾਰਦਾਤ ਤੋਂ ਬਾਅਦ ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਿਵਾਰ, ਸੰਘਰਸ਼ ਕਮੇਟੀ ਅਤੇ ਵੱਖ-ਵੱਖ ਭਾਈਚਾਰਕ ਜਥੇਬੰਦੀਆਂ ਵੱਲੋਂ ਮਾਨਸਾ ਵਿੱਚ ਲਗਾਤਾਰ ਧਰਨਾ ਦਿੱਤਾ ਗਿਆ। ਪਰਿਵਾਰ ਨੇ ਮੰਗਾਂ ਪੂਰੀਆਂ ਹੋਣ ਤੱਕ ਪੋਸਟਮਾਰਟਮ ਨਾ ਕਰਵਾਉਣ ਦੀ ਸ਼ਰਤ ਰੱਖੀ ਸੀ। ਇਸ ਜਨਤਕ ਰੋਸ ਤੋਂ ਬਾਅਦ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਅਤੇ ਉੱਚ ਅਧਿਕਾਰੀਆਂ ਦੀ ਟੀਮ ਨੇ ਸੰਘਰਸ਼ੀ ਕਮੇਟੀ ਅਤੇ ਪੀੜਤ ਪਰਿਵਾਰ ਨਾਲ ਲੰਬੀ ਮੀਟਿੰਗ ਕੀਤੀ।
ਇਹ ਵੀ ਪੜ੍ਹੋ 👉50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਮੀਟਿੰਗ ਵਿੱਚ ਸਰਕਾਰ ਨੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ, ਮਾਮਲੇ ਦੀ ਉੱਚ ਪੱਧਰੀ ਜਾਂਚ, ਸਬੰਧਤ ਪੁਲਿਸ ਅਧਿਕਾਰੀਆਂ ‘ਤੇ ਕਾਰਵਾਈ ਅਤੇ ਪਰਿਵਾਰ ਨੂੰ ਢੁਕਵੀਂ ਆਰਥਿਕ ਮਦਦ ਦੇਣ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਇਹ ਖੜੋਤ ਖ਼ਤਮ ਹੋਈ।ਪਰਿਵਾਰਕ ਫੈਸਲੇ ਅਨੁਸਾਰ ਉਨ੍ਹਾਂ ਦਾ ਸਸਕਾਰ ਸ਼ਮਸ਼ਾਨਘਾਟ ਦੀ ਬਜਾਏ ਉਨ੍ਹਾਂ ਦੇ ਆਪਣੇ ਪੈਤਰਿਕ ਖੇਤ ਵਿੱਚ ਹੀ ਕੀਤਾ ਜਾਵੇਗਾ। ਇਸ ਦੇ ਲਈ ਖੇਤ ਵਿੱਚ ਚਿਤਾ ਲਈ ਵਿਸ਼ੇਸ਼ ਥੜ੍ਹਾ ਤਿਆਰ ਕਰ ਲਿਆ ਗਿਆ ਹੈ। ਵੱਖ-ਵੱਖ ਜਨਤਕ ਆਗੂਆਂ ਅਤੇ ਆਮ ਲੋਕਾਂ ਦੀ ਭਾਰੀ ਆਮਦ ਨੂੰ ਦੇਖਦੇ ਹੋਏ ਪ੍ਰਸ਼ਾਸਨ ਵਧੇਰੇ ਚੌਕਸ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













