ਭਲਕੇ 1 ਵਜੇ ਹੋਵੇਗਾ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸੰਸਕਾਰ, ਪੋਸਟਮਾਰਟਮ ਦੀ ਕਾਰਵਾਈ ਜਲਦੀ ਪੂਰੀ ਹੋਣ ਦੀ ਉਮੀਦ

Date:

spot_img

Mansa News: ਲੰਘੀ 13 ਅਕਤੂਬਰ ਨੂੰ ਕਤਲ ਕੀਤੇ ਗਏ ਪਰਵਿੰਦਰ ਸਿੰਘ ਝੋਟਾ ਦਾ ਹੁਣ ਭਲਕੇ ਅੰਤਿਮ ਸਸਕਾਰ ਹੋਵੇਗਾ ਦੋਨਾਂ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਝੋਟੇ ਦੇ ਪਰਿਵਾਰ ਤੇ ਐਕਸ਼ਨ ਕਮੇਟੀ ਵਿਚਕਾਰ ਚਾਰ ਨਵੰਬਰ ਨੂੰ ਹੋਏ ਸਮਝੌਤੇ ਤੋਂ ਬਾਅਦ ਅੱਜ ਉਸ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਲਿਆਂਦਾ ਗਿਆ, ਜਿੱਥੇ 5 ਡਾਕਟਰਾਂ ਦੇ ਬੋਰਡ ਵੱਲੋਂ ਉਨ੍ਹਾਂ ਦਾ ਪੋਸਟਮਾਰਟਮ ਕੀਤਾ ਜਾਣਾ ਹੈ। ਦਸਿਆ ਜਾ ਰਿਹਾ ਕਿ ਪਿਛਲੇ ਕਰੀਬ 26 ਦਿਨਾਂ ਤੋਂ ਮੁਰਦਾਘਰ ਵਿਚ ਪਈ ਮ੍ਰਿਤਕ ਦੇਹ ਦਾ ਤਾਪਮਾਨ ਸਹੀ ਨਾ ਹੋਣ ਕਾਰਨ ਪੋਸਟਮਾਰਟਮ ਹੋਣ ਵਿਚ ਦਿੱਕਤ ਆ ਰਹੀ ਹੈ। ਪਰਿਵਾਰ ਮੁਤਾਬਿਕ ਅੱਜ ਦੇਰੀ ਹੋਣ ਕਾਰਨ ਪੋਸਟਮਾਰਟਮ ਦੀ ਕਾਰਵਾਈ ਮੁਕੰਮਲ ਹੋਣ ਉਪਰੰਤ ਭਲਕੇ ਅੰਤਿਮ ਸਸਕਾਰ ਤੈਅ ਕੀਤਾ ਗਿਆ ਹੈ। ਵੱਡੀ ਗੱਲ ਇਹ ਹੈ ਕਿ ਜਿਨ੍ਹਾਂ ਖੇਤਾਂ ਵਿੱਚ ਪਰਵਿੰਦਰ ਸਿੰਘ ਝੋਟਾ ਪਲਿਆ ਤੇ ਜਵਾਨ ਹੋਇਆ, ਹੁਣ ਉਸੇ ਮਿੱਟੀ ਵਿੱਚ ਉਹ ਲੀਨ ਹੋਵੇਗਾ। ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਝੋਟੇ ਦੀ ਮ੍ਰਿਤਕ ਦੇਹ 24 ਦਿਨਾਂ ਤੱਕ ਮੋਰਚਰੀ ਵਿੱਚ ਰਹੀ। ਲੰਮੇ ਸੰਘਰਸ਼ ਮਗਰੋਂ ਹੁਣ ਪਰਿਵਾਰ ਵੱਲੋਂ ਆਪਣੇ ਖੇਤਾਂ ਵਿੱਚ ਹੀ ਉਸ ਦਾ ਅੰਤਿਮ ਸੰਸਕਾਰ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ 👉ਰਾਜਪੁਰਾ ਨੇੜੇ ਅੰਮ੍ਰਿਤਸਰ ਜਾ ਰਹੀ ਰੇਲਗੱਡੀ ਨੂੰ ਲੱਗੀ ਭਿਆਨਕ ਅੱਗ, ਯਾਤਰੀਆਂ ਦੀ ਜਾਨ ਵਾਲ-ਵਾਲ ਬਚੀ

ਝੋਟੇ ਦੀ ਮੌਤ ਦੇ ਮਾਮਲੇ ਵਿੱਚ ਇਨਸਾਫ ਦੀ ਮੰਗ ਨੂੰ ਲੈ ਕੇ ਮਾਨਸਾ ਦੀ ਤਿੰਨ ਕੋਣੀ ਚੌਕ ਵਿਖੇ ਚੱਲੇ ਇਨਸਾਫ਼ ਮੋਰਚੇ ਨੂੰ ਪੰਜਾਬ ਭਰ ਦੀਆਂ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਸਮਾਜਿਕ ਜਥੇਬੰਦੀਆਂ ਨੇ ਸਮਰਥਨ ਦਿੱਤਾ।ਇਸ ਦੌਰਾਨ ਸਰਕਾਰ ਨਾਲ ਕਈ ਪੜਾਵਾਂ ਵਿੱਚ ਗੱਲਬਾਤ ਹੋਈ। ਆਖ਼ਰ 4 ਨਵੰਬਰ ਨੂੰ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਹੋਈ ਮੀਟਿੰਗ ਦੌਰਾਨ ਮਾਮਲੇ ਦੀ ਸਮਾਂਬੱਧ ਜਾਂਚ ਅਤੇ ਮਾਨਸਾ ਵਿੱਚ ਟਰੌਮਾ ਸੈਂਟਰ ਦੀ ਸਥਾਪਨਾ ਸਬੰਧੀ ਸਹਿਮਤੀ ਅਤੇ ਪਰਿਵਾਰ ਨੂੰ ਨੌਕਰੀ, ਮੁਆਵਜ਼ਾ ਦੇਣ ਦੀ ਸਹਿਮਤੀ ਬਣੀ। ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਆਗੂਆਂ ਦੀ ਰਿਹਾਈ ਦਾ ਮਸਲਾ ਵੀ ਹੱਲ ਹੋਇਆ।ਸਹਿਮਤੀ ਮਗਰੋਂ ਝੋਟੇ ਦੀ ਮ੍ਰਿਤਕ ਦੇਹ ਪੋਸਟਮਾਰਟਮ ਲਈ ਪੀਜੀਆਈ ਚੰਡੀਗੜ੍ਹ ਲਿਜਾਣ ਦੀ ਪ੍ਰਕਿਰਿਆ ਸ਼ੁਰੂ ਹੋਈ ਸੀ।ਐਕਸ਼ਨ ਕਮੇਟੀ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪਰਿਵਾਰ ਦੀ ਇੱਛਾ ਅਨੁਸਾਰ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਆਪਣੇ ਖੇਤਾਂ ਵਿੱਚ ਹੀ ਕੀਤਾ ਜਾਵੇਗਾ। ਭਲਕੇ 7 ਨਵੰਬਰ ਨੂੰ ਅੰਤਿਮ ਸੰਸਕਾਰ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਅਗਲੇ ਪ੍ਰਬੰਧ ਕੀਤੇ ਜਾ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

48 ਘੰਟਿਆਂ ਦੀ ਈਡੀ ਰੇਡ ਤੋਂ ਬਾਅਦ ਵੀ ‘ਆਪ’ ਵਿਧਾਇਕ ਤੋਂ ਇਕ ਪੈਸਾ ਵੀ ਬਰਾਮਦ ਨਹੀਂ ਹੋਇਆ, ਈਡੀ ਨੇ ਇੱਕ ਵਾਰ ਫਿਰ ‘ਆਪ’ ਨੂੰ...

👉*ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਡਰਾਉਣ-ਧਮਕਾਉਣ...

ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ

👉ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰ ਦੇ ਇਸ਼ਾਰੇ 'ਤੇ ਲੋਪੋਕੇ...