Mansa News: ਲੰਘੀ 13 ਅਕਤੂਬਰ ਨੂੰ ਕਤਲ ਕੀਤੇ ਗਏ ਪਰਵਿੰਦਰ ਸਿੰਘ ਝੋਟਾ ਦਾ ਹੁਣ ਭਲਕੇ ਅੰਤਿਮ ਸਸਕਾਰ ਹੋਵੇਗਾ ਦੋਨਾਂ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਝੋਟੇ ਦੇ ਪਰਿਵਾਰ ਤੇ ਐਕਸ਼ਨ ਕਮੇਟੀ ਵਿਚਕਾਰ ਚਾਰ ਨਵੰਬਰ ਨੂੰ ਹੋਏ ਸਮਝੌਤੇ ਤੋਂ ਬਾਅਦ ਅੱਜ ਉਸ ਦੀ ਮ੍ਰਿਤਕ ਦਾ ਪੋਸਟਮਾਰਟਮ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਡਾਕਟਰਾਂ ਦੇ ਬੋਰਡ ਵੱਲੋਂ ਕੀਤਾ ਗਿਆ। ਪਰਿਵਾਰ ਮੁਤਾਬਿਕ ਅੱਜ ਦੇਰੀ ਹੋਣ ਕਾਰਨ ਭਲਕੇ ਅੰਤਿਮ ਸਸਕਾਰ ਤੈਅ ਕੀਤਾ ਗਿਆ ਹੈ। ਵੱਡੀ ਗੱਲ ਇਹ ਹੈ ਕਿ ਜਿਨ੍ਹਾਂ ਖੇਤਾਂ ਵਿੱਚ ਪਰਵਿੰਦਰ ਸਿੰਘ ਝੋਟਾ ਪਲਿਆ ਤੇ ਜਵਾਨ ਹੋਇਆ, ਹੁਣ ਉਸੇ ਮਿੱਟੀ ਵਿੱਚ ਉਹ ਲੀਨ ਹੋਵੇਗਾ। ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਝੋਟੇ ਦੀ ਮ੍ਰਿਤਕ ਦੇਹ 24 ਦਿਨਾਂ ਤੱਕ ਮੋਰਚਰੀ ਵਿੱਚ ਰਹੀ। ਲੰਮੇ ਸੰਘਰਸ਼ ਮਗਰੋਂ ਹੁਣ ਪਰਿਵਾਰ ਵੱਲੋਂ ਆਪਣੇ ਖੇਤਾਂ ਵਿੱਚ ਹੀ ਉਸ ਦਾ ਅੰਤਿਮ ਸੰਸਕਾਰ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਝੋਟੇ ਦੀ ਮੌਤ ਦੇ ਮਾਮਲੇ ਵਿੱਚ ਇਨਸਾਫ ਦੀ ਮੰਗ ਨੂੰ ਲੈ ਕੇ ਮਾਨਸਾ ਦੀ ਤਿੰਨ ਕੋਣੀ ਚੌਕ ਵਿਖੇ ਚੱਲੇ ਇਨਸਾਫ਼ ਮੋਰਚੇ ਨੂੰ ਪੰਜਾਬ ਭਰ ਦੀਆਂ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਸਮਾਜਿਕ ਜਥੇਬੰਦੀਆਂ ਨੇ ਸਮਰਥਨ ਦਿੱਤਾ।
ਇਹ ਵੀ ਪੜ੍ਹੋ 👉ਰਾਜਪੁਰਾ ਨੇੜੇ ਅੰਮ੍ਰਿਤਸਰ ਜਾ ਰਹੀ ਰੇਲਗੱਡੀ ਨੂੰ ਲੱਗੀ ਭਿਆਨਕ ਅੱਗ, ਯਾਤਰੀਆਂ ਦੀ ਜਾਨ ਵਾਲ-ਵਾਲ ਬਚੀ
ਇਸ ਦੌਰਾਨ ਸਰਕਾਰ ਨਾਲ ਕਈ ਪੜਾਵਾਂ ਵਿੱਚ ਗੱਲਬਾਤ ਹੋਈ। ਆਖ਼ਰ 4 ਨਵੰਬਰ ਨੂੰ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਹੋਈ ਮੀਟਿੰਗ ਦੌਰਾਨ ਮਾਮਲੇ ਦੀ ਸਮਾਂਬੱਧ ਜਾਂਚ ਅਤੇ ਮਾਨਸਾ ਵਿੱਚ ਟਰੌਮਾ ਸੈਂਟਰ ਦੀ ਸਥਾਪਨਾ ਸਬੰਧੀ ਸਹਿਮਤੀ ਅਤੇ ਪਰਿਵਾਰ ਨੂੰ ਨੌਕਰੀ, ਮੁਆਵਜ਼ਾ ਦੇਣ ਦੀ ਸਹਿਮਤੀ ਬਣੀ। ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਆਗੂਆਂ ਦੀ ਰਿਹਾਈ ਦਾ ਮਸਲਾ ਵੀ ਹੱਲ ਹੋਇਆ।ਸਹਿਮਤੀ ਮਗਰੋਂ ਝੋਟੇ ਦੀ ਮ੍ਰਿਤਕ ਦੇਹ ਪੋਸਟਮਾਰਟਮ ਲਈ ਪੀਜੀਆਈ ਚੰਡੀਗੜ੍ਹ ਲਿਜਾਣ ਦੀ ਪ੍ਰਕਿਰਿਆ ਸ਼ੁਰੂ ਹੋਈ। ਰਾਤ ਕਰੀਬ ਪੌਣੇ ਬਾਰਾਂ ਵਜੇ ਮ੍ਰਿਤਕ ਦੇਹ ਲੈ ਕੇ ਕਾਫ਼ਲਾ ਮਾਨਸਾ ਤੋਂ ਚੰਡੀਗੜ੍ਹ ਲਈ ਰਵਾਨਾ ਹੋਇਆ। ਪੋਸਟਮਾਰਟਮ ਦੀ ਪ੍ਰਕਿਰਿਆ ਮੁਕੰਮਲ ਹੋਣ ਮਗਰੋਂ ਦੇਹ ਪਰਿਵਾਰ ਨੂੰ ਸੌਂਪੀ ਜਾਵੇਗੀ।ਐਕਸ਼ਨ ਕਮੇਟੀ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪਰਿਵਾਰ ਦੀ ਇੱਛਾ ਅਨੁਸਾਰ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਆਪਣੇ ਖੇਤਾਂ ਵਿੱਚ ਹੀ ਕੀਤਾ ਜਾਵੇਗਾ। ਭਲਕੇ 7 ਨਵੰਬਰ ਨੂੰ ਅੰਤਿਮ ਸੰਸਕਾਰ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਅਗਲੇ ਪ੍ਰਬੰਧ ਕੀਤੇ ਜਾ ਰਹੇ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




