ਭਾਰਤੀ ਅਸ਼ਟਾਮ (ਪੰਜਾਬ ਸੋਧਨਾ) ਬਿੱਲ 2025 ਪਾਸ ਹੋਣ ਨਾਲ ਕਾਰੋਬਾਰ ਪੱਖੀ ਮਾਹੌਲ ਹੋਵੇਗਾ ਉਤਸ਼ਾਹਤ

Date:

spot_img

👉ਬਿੱਲ ਦਾ ਉਦੇਸ਼ ਕਾਰੋਬਾਰੀ ਲਾਗਤਾਂ ਨੂੰ ਘਟਾਉਣਾ ਅਤੇ ਪੰਜਾਬ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਦੇਣਾ: ਮੁੰਡੀਆ
Chandigarh News:ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਾਸ ਕੀਤੇ ਭਾਰਤੀ ਅਸ਼ਟਾਮ (ਪੰਜਾਬ ਸੋਧਨਾ) ਬਿੱਲ 2025 ਨਾਲ ਸੂਬੇ ਵਿੱਚ ਕਾਰੋਬਾਰ ਪੱਖੀ ਮਾਹੌਲ ਉਤਸ਼ਾਹਤ ਹੋਵੇਗਾ। ਇਸ ਨਾਲ ਕਾਰੋਬਾਰੀ ਲਾਗਤਾਂ ਘਟਣਗੀਆਂ ਅਤੇ ਪੰਜਾਬ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਮਿਲੇਗਾ।ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਕਾਰੋਬਾਰ ਪੱਖੀ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਭਾਰਤੀ ਅਸ਼ਟਾਮ ਐਕਟ, 1899 ਵਿੱਚ ਸੋਧ ਕਰਦਿਆਂ ‘ਭਾਰਤੀ ਅਸ਼ਟਾਮ (ਪੰਜਾਬ ਸੋਧਨਾ) ਬਿਲ 2025’ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਸੀ

ਇਹ ਵੀ ਪੜ੍ਹੋ  ਮਗਨਰੇਗਾ ਵਰਕਰਾਂ ਨੂੰ ਬੀ.ਓ.ਸੀ. ਵੈਲਫੇਅਰ ਬੋਰਡ ਵਿੱਚ ਸ਼ਾਮਲ ਕਰਨ ਦੀ ਯੋਜਨਾ:ਤਰੁਨਪ੍ਰੀਤ ਸਿੰਘ ਸੌਂਦ

ਜਿਸ ਦੇ ਪਾਸ ਹੋਣ ਨਾਲ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਮਾਲ ਤੇ ਮੁੜ ਵਸੇਬਾ ਮੰਤਰੀ ਨੇ ਕਿਹਾ ਕਿ ਇਸ ਬਿੱਲ ਦੇ ਪਾਸ ਹੋਣ ਨਾਲ ਜੇਕਰ ਕੋਈ ਵਿਅਕਤੀ ਪਹਿਲਾਂ ਹੀ ਕਰਜ਼ੇ ‘ਤੇ ਸਟੈਂਪ ਡਿਊਟੀ ਦਾ ਭੁਗਤਾਨ ਕਰ ਚੁੱਕਾ ਹੈ ਅਤੇ ਬਾਅਦ ਵਿੱਚ ਗਿਰਵੀ ਰੱਖੀ ਜਾਇਦਾਦ ਨੂੰ ਬਿਨਾਂ ਮਾਰਗੇਜ਼ ਪ੍ਰਾਪਰਟੀ ਬਦਲੇ ਬਿਨਾਂ ਕਿਸੇ ਹੋਰ ਬੈਂਕ ਜਾਂ ਵਿੱਤੀ ਸੰਸਥਾ ਵਿੱਚ ਤਬਦੀਲ ਕਰਦਾ ਹੈ ਤਾਂ ਕੋਈ ਵਾਧੂ ਅਸ਼ਟਾਮ ਡਿਊਟੀ ਨਹੀਂ ਲਈ ਜਾਵੇਗੀ, ਜਦੋਂ ਤੱਕ ਕਿ ਨਵੀਂ ਕਰਜ਼ੇ ਦੀ ਰਕਮ ਪਿਛਲੀ ਰਕਮ ਤੋਂ ਵੱਧ ਨਾ ਹੋਵੇ। ਇਸ ਸਥਿਤੀ ਵਿੱਚ ਡਿਊਟੀ ਸਿਰਫ਼ ਵਾਧੂ ਰਕਮ ‘ਤੇ ਹੀ ਲਗਾਈ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਨੈੱਟਬਾਲ ਅੰਡਰ-14 ਲੜਕੀਆਂ ਅਤੇ ਕਬੱਡੀ ਨੈਸ਼ਨਲ ਅੰਡਰ-19 ਲੜਕਿਆਂ ਦੇ ਦੂਜੇ ਦਿਨ ਰੋਚਕ ਮੁਕਾਬਲੇ

👉ਬਠਿੰਡਾ, ਫ਼ਤਹਿਗੜ੍ਹ ਸਾਹਿਬ, ਅੰਮ੍ਰਿਤਸਰ ਅਤੇ ਸੰਗਰੂਰ ਕੁਆਰਟਰ ਫਾਈਨਲ ਵਿੱਚ...

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦਾ ਵੱਡਾ ਸਿਆਸੀ ਫ਼ੈਸਲਾ, ਪੁਨਰ ਸੁਰਜੀਤ ਅਕਾਲੀ ਦਲ ਤੋਂ ਹੋਏ ਵੱਖ

ਚੰਡੀਗੜ੍ਹ: ਪੰਜਾਬ ਦੀ ਪੰਥਕ ਸਿਆਸਤ ਵਿੱਚ ਇੱਕ ਵਾਰ ਫਿਰ...