Mohali News: ਜ਼ੀਰਕਪੁਰ ਦੀ ਇੱਕ ਲੜਕੀ ਨਾਲ ਸਾਲ 2018 ‘ਚ ਹੋਏ ਜਬਰ ਜਨਾਹ ਮਾਮਲੇ ਵਿੱਚ ਪਿਛਲੇ ਦਿਨੀਂ ਦੋਸ਼ੀ ਕਰਾਰ ਦਿੱਤੇ ਪਾਸਟਰ ਬਲਜਿੰਦਰ ਸਿੰਘ ਨੂੰ ਮੁਹਾਲੀ ਦੀ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ ਹੈ। ਤਕਰੀਬਨ 7 ਸਾਲ ਬਾਅਦ ਪੀੜਤ ਮਹਿਲਾ ਨੂੰ ਇੰਨਸਾਫ਼ ਮਿਲਿਆ ਹੈ। ਇਸ ਤੋਂ ਪਹਿਲਾ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਪੁਲਿਸ ਨੇ ਪਾਦਰੀ ਨੂੰ ਹਿਰਾਸਤ ਵਿੱਚ ਲੈ ਲਿਆ ਸੀ ਕਿਉਂਕਿ ਉਹ ਜ਼ਮਾਨਤ ‘ਤੇ ਚੱਲ ਰਿਹਾ ਸੀ।
ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; Bathinda ‘ਚ ਪੁਲ ਉਪਰੋਂ ਡਿੱਗਣ ਕਾਰਨ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਹੋਈ ਮੌ+ਤ
ਬੀਤੇ ਸੋਮਵਾਰ ਨੂੰ ਪਾਸਟਰ ਬਜਿੰਦਰ ਸਿੰਘ ਸੋਮਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਪਰ ਸੁਣਵਾਈ ਤੋਂ ਬਾਅਦ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਉਨ੍ਹਾਂ ਦੇ ਵਕੀਲ ਐਚ.ਐਸ ਧਨੋਆ ਨੇ ਪਾਦਰੀ ਖ਼ਿਲਾਫ਼ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਅਦਾਲਤ ਨੂੰ ਦੱਸਿਆ ਕਿ 3 ਮਾਰਚ ਨੂੰ ਪਾਸਟਰ ਬਲਜਿੰਦਰ ਸਿੰਘ ਹਸਪਤਾਲ ਵਿੱਚ ਦਾਖ਼ਲ ਸੀ। ਜਿਸ ਕਾਰਨ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕਿਆ ਅਤੇ ਉਸ ਵੱਲੋਂ ਅਦਾਲਤ ਵਿੱਚ ਪੇਸ਼ੀ ਤੋਂ ਛੋਟ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ।
ਇਹ ਵੀ ਪੜ੍ਹੋ Bikram Majitha Drug Case; ਹੁਣ ਨਵੀਂ SIT ਬਣੀ
ਜ਼ਿਕਰਯੋਗ ਹੈ ਕਿ ਪਾਦਰੀ ਉਕਤ ਬਲਾਤਕਾਰ ਮਾਮਲੇ ਦੇ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਇਲਾਵਾ ਇੱਕ ਹੋਰ ਔਰਤ ਦੇ ਨਾਲ ਕੁੱਟਮਾਰ ਮਾਮਲੇ ਵਿੱਚ ਵੀ ਚਰਚਾ ਚ ਆਇਆ ਸੀ ਇਸ ਮਾਮਲੇ ਵਿੱਚ ਵੀ ਪੁਲਿਸ ਨੇ ਉਸ ਦੇ ਖਿਲਾਫ ਪਰਚਾ ਦਰਜ ਕਰ ਲਿਆ ਸੀ ਅਤੇ ਪੀੜਿਤ ਔਰਤ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਇਸ ਮੁੱਦੇ ਨੂੰ ਲੈ ਕੇ ਮੁਲਾਕਾਤ ਵੀ ਕੀਤੀ ਸੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।