ਬਿਆਸ, 11 ਦਸੰਬਰ: ਬੀਤੀ ਰਾਤ ਇਲਾਕੇ ਵਿੱਚ ਵਾਪਰੀ ਇੱਕ ਦਰਦਨਾਕ ਘਟਨਾ ਦੇ ਵਿੱਚ ਕੁਝ ਅਗਿਆਤ ਲੋਕਾਂ ਵੱਲੋਂ ਇੱਕ ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਮੇਂ ਪਾਠੀ ਸਿੰਘ ਕਿਸੇ ਘਰ ਵਿੱਚ ਪਾਠ ਦੀ ਡਿਊਟੀ ਨਿਭਾ ਕੇ ਵਾਪਸ ਆਪਣੇ ਘਰ ਪਰਤ ਰਿਹਾ ਸੀ।
Tarn taran News: ਭਿਆਨਕ ਸੜਕੀ ਹਾਦਸੇ ਵਿਚ ਕੰਮ ਤੋਂ ਵਾਪਸ ਘਰ ਪਰਤ ਰਹੇ ਦੋ ਮੋਟਰਸਾਈਕਲ ਨੌਜਵਾਨਾਂ ਦੀ ਹੋਈ ਮੌ+ਤ
ਇਸ ਦੌਰਾਨ ਰਾਸਤੇ ਵਿੱਚ ਕੁਝ ਲੋਕਾਂ ਨੇ ਉਸਦਾ ਮੋਟਰਸਾਈਕਲ ਘੇਰ ਲਿਆ ਅਤੇ ਉਸ ਤੋਂ ਬਾਅਦ ਤੇਜਧਾਰ ਹਥਿਆਰਾਂ ਨਾਲ ਉਸਦਾ ਕਤਲ ਕਰ ਦਿੱਤਾ। ਮਿਰਤਕ ਪਾਠੀ ਸਿੰਘ ਦੀ ਪਹਿਚਾਣ ਰਮਨਦੀਪ ਸਿੰਘ ਵਜੋਂ ਹੋਈ ਹੈ। ਜਦ ਸਵੇਰੇ ਖੇਤਾਂ ਵਿੱਚ ਲੋਕਾਂ ਨੇ ਲਾਸ਼ ਨੂੰ ਵੇਖਿਆ ਤਾਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਲੇ ਤੱਕ ਕਾਤਲਾਂ ਅਤੇ ਇਸ ਕਤਲ ਦੇ ਪਿੱਛੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ ਹੈ।