spot_img
spot_img

ਲੋਕਾਂ ਦੇ ਸਹਿਯੋਗ ਨਾਲ ਹੀ ਪਟਿਆਲੇ ਨੂੰ ਸੂਬੇ ਦਾ ਸਭ ਤੋਂ ਸਾਫ਼-ਸੁਥਰਾ ਤੇ ਹਰਿਆ-ਭਰਿਆ ਸ਼ਹਿਰ ਬਣਾਇਆ ਜਾ ਸਕਦਾ ਹੈ: ਡਾ. ਬਲਬੀਰ ਸਿੰਘ

Date:

spot_img

👉ਬਟਰਫਲਾਈ ਤੇ ਹਰਬਲ ਪਾਰਕ ਦਾ ਦੌਰਾ ਕਰਕੇ ਬੂਟਾ ਲਗਾਇਆ, ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਟੀਮ ਦੇ ਉਪਰਾਲਿਆਂ ਦੀ ਸ਼ਲਾਘਾ
👉ਕਿਹਾ, ਵੱਡੀ ਨਦੀ ਅਤੇ ਛੋਟੀ ਨਦੀ ਦੇ ਕਿਨਾਰੇ ਵਿਕਸਤ ਕੀਤੇ ਜਾਣਗੇ ਬਾਇਓਡਾਇਵਰਸਿਟੀ ਤੇ ਵਾਤਾਵਰਨ ਪਾਰਕ
Patiala News: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਵਾਤਾਵਰਨ ਪੱਖੀ ਪਟਿਆਲਾ ਦੀ ਸਿਰਜਣਾ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰਾਂ ਵਿੱਚ ਸਫ਼ਾਈ, ਹਰਿਆਵਲੀ ਅਤੇ ਵਾਤਾਵਰਨ ਸੁਰੱਖਿਆ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ ਅਤੇ ਇਸ ਮਿਸ਼ਨ ਵਿੱਚ ਸਮਾਜ ਸੇਵੀ ਸੰਸਥਾਵਾਂ ਅਤੇ ਆਮ ਲੋਕਾਂ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ।ਡਾ. ਬਲਬੀਰ ਸਿੰਘ ਅੱਜ ਇੱਥੇ ਵਾਤਾਵਰਨ ਪਾਰਕ ਵਿਖੇ ਸਥਿਤ ਬਟਰਫਲਾਈ ਅਤੇ ਹਰਬਲ ਪਾਰਕ ਦੇ ਦੌਰੇ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਬੂਟਾ ਲਗਾ ਕੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ ਅਤੇ ਪਾਰਕ ਦੇ ਵਿਕਾਸ ਅਤੇ ਰੱਖ-ਰਖਾਅ ਲਈ ਕੰਮ ਕਰ ਰਹੀ ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਟੀਮ ਦੇ ਸਮਰਪਿਤ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ 👉ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਸੀਐਮ ਭਗਵੰਤ ਸਿੰਘ ਮਾਨ ਨੂੰ ਘੇਰਨ ਲਈ ‘ਟੀਮ ਏ, ਬੀ, ਸੀ’ ਬਣਾ ਲਈ ਹੈ ਕਿਉਂਕਿ ਉਨ੍ਹਾਂ ਕੋਲ ਆਪ ਸਰਕਾਰ ਦੇ ਕੰਮਾਂ ਦਾ ਕੋਈ ਜਵਾਬ ਨਹੀਂ ਹੈ: ਬਲਤੇਜ ਪੰਨੂ

ਸਿਹਤ ਮੰਤਰੀ ਨੇ ਕਿਹਾ ਕਿ ਜਿੱਥੇ ਸਰਕਾਰੀ ਅਧਿਕਾਰੀ ਆਪਣੀ ਡਿਊਟੀ ਦੇ ਤਹਿਤ ਕੰਮ ਕਰਦੇ ਹਨ, ਉੱਥੇ ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਨਾਲ ਜੁੜੇ ਵਾਰੀਅਰਜ ਪੂਰੀ ਨਿਸ਼ਕਾਮ ਭਾਵਨਾ ਅਤੇ ਜਜ਼ਬੇ ਨਾਲ ਸ਼ਹਿਰ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਟੀਮ ਇਸ ਗੱਲ ਦੀ ਮਿਸਾਲ ਹੈ ਕਿ ਜਦੋਂ ਨਾਗਰਿਕ ਸਰਕਾਰ ਦੇ ਨਾਲ ਮਿਲ ਕੇ ਕੰਮ ਕਰਦੇ ਹਨ ਤਾਂ ਸ਼ਹਿਰਾਂ ਦੀ ਤਸਵੀਰ ਬਦਲੀ ਜਾ ਸਕਦੀ ਹੈ। ਉਨ੍ਹਾਂ ਹੋਰ ਸਮਾਜ ਸੇਵੀ ਸੰਸਥਾਵਾਂ ਅਤੇ ਗੈਰ-ਸਰਕਾਰੀ ਸੰਗਠਨਾਂ ਨੂੰ ਵੀ ਅਜਿਹੀ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ।ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਕਲੀਨ ਪੰਜਾਬ ਪ੍ਰੋਜੈਕਟ’ ਤਹਿਤ ਸਫ਼ਾਈ, ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਹਰਿਆਵਲੀ ਵਧਾਉਣ ਲਈ ਵਿਆਪਕ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਛੋਟੀ ਨਦੀ ਦੀ ਸਫ਼ਾਈ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਜਦਕਿ ਵੱਡੀ ਨਦੀ ਦੀ ਸਫ਼ਾਈ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਦੌਲਤਪੁਰ ਤੋਂ ਡਕਾਲਾ ਰੋਡ ਤੱਕ ਵੱਡੀ ਨਦੀ ਦੇ ਨਾਲ ਲਗਭਗ ਪੰਜ ਕਿਲੋਮੀਟਰ ਲੰਬਾ ਬਾਇਓਡਾਇਵਰਸਿਟੀ ਪਾਰਕ ਵਿਕਸਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ 👉4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਇਸ ਤੋਂ ਇਲਾਵਾ ਛੋਟੀ ਨਦੀ ਦੇ ਦੋਵਾਂ ਕਿਨਾਰਿਆਂ ’ਤੇ ਦੋ ਵਾਤਾਵਰਨ ਪਾਰਕ ਬਣਾਏ ਜਾਣਗੇ, ਜਦਕਿ ਸਰਹਿੰਦ ਰੋਡ ਬਾਈਪਾਸ ’ਤੇ ਵੀ ਇਸੇ ਤਰ੍ਹਾਂ ਦਾ ਇੱਕ ਹੋਰ ਵਾਤਾਵਰਨ ਪਾਰਕ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਹਰਿਆਲੀ ਲੜੀ ਨੂੰ ਨਾਭਾ ਰੋਡ ਤੱਕ ਲੈਕੇ ਜਾਣ ਦੀ ਵੀ ਯੋਜਨਾ ਹੈ।ਸਿਹਤ ਮੰਤਰੀ ਨੇ ਨਗਰ ਨਿਗਮ ਦੀ ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ ਅਤੇ ਵਣ ਮੰਡਲ ਅਫ਼ਸਰ ਸਤਿੰਦਰ ਸਿੰਘ ਨੂੰ ਹਦਾਇਤ ਕੀਤੀ ਕਿ ਵਾਤਾਵਰਨ ਪਾਰਕ ਅਤੇ ਸ਼ਹਿਰ ਦੇ ਹੋਰ ਮਹੱਤਵਪੂਰਨ ਸਥਾਨਾਂ ’ਤੇ ਕਿਸੇ ਵੀ ਤਰ੍ਹਾਂ ਦੇ ਫਲੈਕਸ ਬੋਰਡ ਜਾਂ ਅਜਿਹੀ ਸਮੱਗਰੀ ਨਾ ਲੱਗਣ ਦਿੱਤੀ ਜਾਵੇ, ਜਿਸ ਨਾਲ ਪਾਰਕਾਂ ਦੀ ਸੁੰਦਰਤਾ ਪ੍ਰਭਾਵਿਤ ਹੁੰਦੀ ਹੋਵੇ।ਸਿਹਤ ਮੰਤਰੀ ਨੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਵਾਤਾਵਰਨ ਸੰਭਾਲ ਦੀ ਮੁਹਿੰਮ ਦਾ ਸਰਗਰਮ ਹਿੱਸਾ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਹਰ ਨੌਜਵਾਨ ਘੱਟੋ-ਘੱਟ ਇੱਕ ਬੂਟਾ ਲਗਾ ਕੇ ਉਸ ਦੀ ਸੰਭਾਲ ਦੀ ਜ਼ਿੰਮੇਵਾਰੀ ਵੀ ਨਿਭਾਏ। ਨਾਲ ਹੀ ਸਫ਼ਾਈ ਅਤੇ ਕੂੜੇ ਦੇ ਵਿਗਿਆਨਕ ਪ੍ਰਬੰਧਨ ਬਾਰੇ ਲੋਕਾਂ ਨੂੰ ਜਾਗਰੂਕ ਕਰੇ।

ਇਹ ਵੀ ਪੜ੍ਹੋ 👉ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

ਇਸ ਮੌਕੇ ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੇ ਮੈਂਬਰ ਐਚ.ਐੱਸ. ਲਾਂਬਾ ਨੇ ਸਿਹਤ ਮੰਤਰੀ ਦਾ ਸਵਾਗਤ ਕਰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਲੋਕਾਂ ਨੂੰ ਘਰਾਂ ਅਤੇ ਜਨਤਕ ਥਾਵਾਂ ’ਤੇ ਕੂੜਾ ਵੱਖ ਕਰਨ ਅਤੇ ਵਿਗਿਆਨਕ ਢੰਗ ਨਾਲ ਕੂੜੇ ਦਾ ਨਿਪਟਾਰਾ ਕਰਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਟਰਫਲਾਈ ਅਤੇ ਹਰਬਲ ਪਾਰਕ ਵਿੱਚ ਚਾਰ ਰੰਗਾਂ ਵਾਲੇ ਡਸਟਬਿਨ ਲਗਾ ਕੇ ਲੋਕਾਂ ਨੂੰ ਗਿੱਲੇ, ਸੁੱਕੇ ਅਤੇ ਹੋਰ ਕਿਸਮ ਦੇ ਕੂੜੇ ਦੀ ਵੱਖ-ਵੱਖ ਛਾਂਟੀ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।ਇਸ ਮੌਕੇ ਨਗਰ ਨਿਗਮ ਦੀ ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ, ਕਰਨਲ ਜੇ.ਵੀ. ਸਿੰਘ, ਕਰਨਲ ਕਰਮਿੰਦਰ ਸਿੰਘ, ਕੈਪਟਨ ਸੁਖਜੀਤ ਕੌਰ, ਸੀ.ਐੱਮ. ਕੌੜਾ, ਪ੍ਰੋ. ਅਸ਼ੋਕ ਵਰਮਾ, ਪ੍ਰੋ. ਆਰ.ਕੇ. ਗੋਇਲ, ਐਨ.ਆਈ.ਐੱਸ. ਅਤੇ ਸਾਈ ਪਟਿਆਲਾ ਦੇ ਫਿਟ ਇੰਡੀਆ ਵਲੰਟੀਅਰ, ਗੁਰਪ੍ਰੀਤ ਫੂਲਕਾ, ਰਾਣਾ ਫੂਲਕਾ, ਰਾਜਬੀਰ ਗਰੇਵਾਲ, ਅਮਨ ਗਰੇਵਾਲ, ਰਾਕੇਸ਼ ਕੱਦ, ਗੁਰਪ੍ਰੀਤ ਦੁੱਲਤ, ਸਿਮਰਨ ਹਰੀਕਾ, ਐੱਸ.ਸੀ. ਮੱਕੜ, ਆਸ਼ੂ ਕਥੂਰੀਆ, ਰਿਤੂ ਜੈਨ, ਅਰਚਨਾ, ਗਿਆਨ, ਜਸਵਿੰਦਰ ਸਿੰਘ, ਮਨਮੋਹਨ ਸ਼ਰਮਾ, ਕੇ.ਐੱਸ. ਸੇਖੋਂ, ਅਭਿਸ਼ੇਕ ਜੈਨ, ਵਰੁਣ ਮਲਹੋਤਰਾ ਅਤੇ ਹੋਰ ਪਤਵੰਤੇ ਤੇ ਵਾਰੀਆਰਜ ਵੀ ਵੱਡੀ ਗਿਣਤੀ ‘ਚ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

सिख इतिहास में बाबा लखी शाह बंजारा का योगदान अमर – सुमन सैनी

👉गुरुद्वारा सिंह सभा लोहारा को मुख्यमंत्री नायब सिंह सैनी...