Patiala News:ਪਹਿਲਗਾਮ ਅੱਤਵਾਦੀ ਹਮਲੇ ਦੇ ਪੀੜਤਾਂ ਨਾਲ ਇਕਮੁੱਠਤਾ ਪ੍ਰਗਟ ਕਰਨ ਅਤੇ ਇਸ ਦੀ ਸਖ਼ਤ ਨਿੰਦਾ ਕਰਨ ਲਈ, ਪਟਿਆਲਾ ਜ਼ਿਲ੍ਹੇ ਦੇ ਵਿਧਾਇਕਾਂ ਅਤੇ ਆਮ ਆਦਮੀ ਪਾਰਟੀ (ਆਪ) ਦੇ ਪ੍ਰਮੁੱਖ ਆਗੂਆਂ ਨੇ ਅੱਜ ਸ਼ਾਮ ਇੱਥੇ ਕੈਂਡਲ ਮਾਰਚ ਕੀਤਾ। ਅੱਤਵਾਦ ਵਿਰੁੱਧ ਸਾਂਝੇ ਸੰਘਰਸ਼ ਦੇ ਪ੍ਰਤੀਕ ਵਜੋਂ ਇਹ ਕੈਂਡਲ ਮਾਰਚ ਇੱਥੇ ਮਾਲ ਰੋਡ ਵਿਖੇ ਸਥਿਤ ਮਹਾਤਮਾ ਗਾਂਧੀ ਸਮਾਰਕ ਤੋਂ ਸ਼ੁਰੂ ਹੋਇਆ ਅਤੇ ਸ਼ਰਧਾ ਨਾਲ ਸ੍ਰੀ ਕਾਲੀ ਦੇਵੀ ਮੰਦਿਰ ਤੱਕ ਪਹੁੰਚਿਆ।
ਇਹ ਵੀ ਪੜ੍ਹੋ ਵੱਡੀ ਕਾਰਵਾਈ; ਐਸ ਐਸ ਪੀ ਵੱਲੋਂ ਦੋ ਥਾਣੇਦਾਰ ਤੇ ਇੱਕ ਹੌਲਦਾਰ ਨੌਕਰੀਓ ਬਰਖਾਸਤ
ਇਹ ਮੋਮਬੱਤੀ ਮਾਰਚ ਦੀ ਅਗਵਾਈ ਕਰਦਿਆਂ ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ ਸਮੇਤ ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ ਸਮੇਤ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਆਪ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ, ਆਪ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਮੇਘ ਚੰਦ ਸ਼ੇਰਮਾਜਰਾ, ਇੰਦਰਜੀਤ ਸਿੰਘ ਸੰਧੂ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਅਤੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਚੇਅਰਮੈਨ ਜਰਨੈਲ ਮੰਨੂ, ਪ੍ਰਦੀਪ ਜੋਸ਼ਨ, ਸੁਰਜੀਤ ਸਿੰਘ ਅਬਲੋਵਾਲ ਸਮੇਤ ਆਪ ਕੌਂਸਲਰਾਂ ਤੇ ਹੋਰ ਆਗੂਆਂ ਨੇ ਅੱਤਵਾਦੀ ਹਮਲੇ ਦੇ ਪੀੜਤਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।
ਇਹ ਵੀ ਪੜ੍ਹੋ ‘ਆਪ’ ਸਰਕਾਰ ਨੇ ਸਰਪੰਚਾਂ ਦਾ ਮਾਣ-ਭੱਤਾ ਵਧਾ ਕੇ ਦੋ ਹਜ਼ਾਰ ਰੁਪਏ ਕੀਤਾ;ਪੰਜਾਬ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ
ਆਪ ਆਗੂਆਂ ਨੇ ਅੱਗੇ ਕਿਹਾ ਕਿ ਇਹ ਮਾਰਚ ਅੱਤਵਾਦ ਦੇ ਮੁਕਾਬਲੇ ਵਿੱਚ ਏਕਤਾ ਦੀ ਜ਼ਰੂਰਤ ਦੀ ਇੱਕ ਸੰਜੀਦਾ ਕੜੀ ਹੈ ਅਤੇ ਇਹ ਆਮ ਆਦਮੀ ਪਾਰਟੀ ਦੇ ਹਿੰਸਾ ਅਤੇ ਕੱਟੜਵਾਦ ਵਿਰੁੱਧ ਸਟੈਂਡ ਦੀ ਪੁਸ਼ਟੀ ਕਰਦਾ ਹੈ। ਇਸ ਕੈਂਡਲ ਮਾਰਚ ਵਿੱਚ ਸ਼ਾਮਲ ਹੋਣ ਵਾਲਿਆਂ ਨੇ ਮੋਮਬੱਤੀਆਂ ਜਗਾਈਆਂ ਅਤੇ ਸ਼ਹੀਦਾਂ ਅਤੇ ਪੀੜਤਾਂ ਦੇ ਸਤਿਕਾਰ ਵਿੱਚ ਇੱਕ ਮਿੰਟ ਦਾ ਮੌਨ ਵੀ ਧਾਰਿਆ।
ਇਹ ਵੀ ਪੜ੍ਹੋ ਸਰਹੱਦ `ਤੇ ਚੌਕਸੀ ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਪੰਜਾਬ 5500 ਹੋਮ ਗਾਰਡ ਜਵਾਨਾਂ ਦੀ ਭਰਤੀ ਕਰੇਗਾ: ਮੁੱਖ ਮੰਤਰੀ
ਕੈਂਡਲ ਮਾਰਚ ਵਿੱਚ ਆਮ ਆਦਮੀ ਪਾਰਟੀ ਦੇ ਕਈ ਹੋਰ ਆਗੂਆਂ ਸਮੇਤ ਸਥਾਨਕ ਵਸਨੀਕਾਂ, ਸਮਾਜ ਜਥੇਬੰਦੀਆਂ ਦੇ ਮੈਂਬਰਾਂ ਨੇ ਵੀ ਭਰਵੀਂ ਸ਼ਮੂਲੀਅਤ ਕੀਤੀ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਪਟਿਆਲਾ ਜ਼ਿਲ੍ਹੇ ਦੀ ਲੀਡਰਸ਼ਿਪ ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦੀ ਹੈ ਅਤੇ ਦੇਸ਼ ਭਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





