Thursday, May 14, 2026
spot_img
spot_img
spot_img

Patiala News: ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

Date:

spot_img

👉ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਆਗਾਮੀ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
Patiala News: ਪੰਜਾਬ ਦੇ ਕੈਬਿਨਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀਐਸਪੀਸੀਐਲ) ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿਖੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੌਜੂਦਗੀ ਵਿੱਚ ਬਿਜਲੀ ਮੰਤਰੀ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਉਨ੍ਹਾਂ ਦੇ ਪੋਰਟਫੋਲਿਓ ਵਿੱਚ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸ਼ਾਮਲ ਹਨ।ਅਹੁਦਾ ਸੰਭਾਲਣ ਉਪਰੰਤ ਬਿਜਲੀ ਮੰਤਰੀ ਨੇ ਬਿਜਲੀ ਵਿਭਾਗ ਅਤੇ ਪੀਐਸਪੀਸੀਐਲ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ, ਜਿਸ ਵਿੱਚ ਆਉਣ ਵਾਲੇ ਝੋਨੇ ਦੇ ਸੀਜ਼ਨ ਲਈ ਘੱਟੋ-ਘੱਟ 8 ਘੰਟੇ ਨਿਰਵਿਘਨ ਸਪਲਾਈ ਲਈ ਤਿਆਰੀਆਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਸ. ਸੌਂਦ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਸੂਬੇ ਦੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਖੇਤੀਬਾੜੀ ਕਾਰਜ ਬਿਨਾਂ ਕਿਸੇ ਰੁਕਾਵਟ ਦੇ ਸੁਚਾਰੂ ਢੰਗ ਨਾਲ ਹੋ ਸਕਣ।

ਇਹ ਵੀ ਪੜ੍ਹੋ 👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਕਿਉਂਕਿ ਇਹ ਸੂਬੇ ਦੀ ਖੇਤੀਬਾੜੀ ਆਧਾਰਿਤ ਅਰਥਵਿਵਸਥਾ ਲਈ ਬਹੁਤ ਮਹੱਤਵਪੂਰਨ ਵੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਵੱਲੋਂ ਬਿਜਲੀ ਖੇਤਰ ਨੂੰ ਮਜ਼ਬੂਤ ਕਰਨ ਅਤੇ ਖਪਤਕਾਰ ਸੇਵਾਵਾਂ ਵਿੱਚ ਹੋਰ ਸੁਧਾਰ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਤਰੁਨਪ੍ਰੀਤ ਸਿੰਘ ਸੌਂਦ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਭਰੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਘਰੇਲੂ, ਖੇਤੀਬਾੜੀ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਹਤਰ ਸੇਵਾਵਾਂ ਯਕੀਨੀ ਬਣਾਉਣ ਅਤੇ ਬਿਜਲੀ ਢਾਂਚੇ ਦੇ ਆਧੁਨਿਕੀਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।ਮੀਟਿੰਗ ਦੌਰਾਨ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਡਾ. ਬਸੰਤ ਗਰਗ, ਡਾਇਰੈਕਟਰ ਡਿਸਟ੍ਰੀਬਿਊਸ਼ਨ ਡਾ. ਇੰਦਰਪਾਲ ਸਿੰਘ, ਡਾਇਰੈਕਟਰ ਫਾਇਨੈਂਸ ਐੱਸ.ਕੇ. ਬੇਰੀ ਅਤੇ ਡਾਇਰੈਕਟਰ ਕਮਰਸ਼ੀਅਲ ਇੰਜੀ. ਹਰਸ਼ਰਨ ਕੌਰ ਤ੍ਰੇਹਨ ਸਮੇਤ ਹੋਰ ਕਈ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

किशाऊ बांध परियोजना में आए तेजी, पड़ोसी राज्यों में जल्द हो एमओयू- मुख्यमंत्री

👉केंद्रीय जल शक्ति मंत्री की अध्यक्षता में हुई बैठक,...