👉ਬੀ.ਜੇ.ਪੀ. ਦੀਆਂ ਕੋਝੀਆਂ ਚਾਲਾਂ ਪੰਜਾਬੀ ਕਦੇ ਕਾਮਯਾਬ ਨਹੀਂ ਹੋਣ ਦੇਣਗੇ : ਵਿੱਤ ਮੰਤਰੀ
Patiala News:ਪੰਜਾਬ ਦੇ ਵਿੱਤ ਤੇ ਯੋਜਨਾ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਰਤੀ ਜਨਤਾ ਪਾਰਟੀ ‘ਤੇ ਲਗਾਇਆ ਕਿ ਉਹ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਲਈ ਜੋ ਕੋਝੀਆਂ ਚਾਲਾਂ ਚੱਲ ਰਹੀ ਹੈ, ਪ੍ਰੰਤੂ ਪੰਜਾਬੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਅਜਿਹੀਆਂ ਚਾਲਾਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਣਗੇ। ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਜਨਤਕ ਵੰਡ ਪ੍ਰਣਾਲੀ ਤਹਿਤ 55 ਲੱਖ ਪੰਜਾਬੀਆਂ ਨੂੰ ਮੁਫ਼ਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਦੇ ਫ਼ੈਸਲੇ ਦੀ ਅਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੇ.ਵਾਈ.ਸੀ. ਦੀ ਰਜਿਸਟ੍ਰੇਸ਼ਨ ਨਾ ਹੋਣ ਦਾ ਬਹਾਨਾ ਬਣਾ ਕੇ ਪਹਿਲਾਂ 23 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰ ਦਿੱਤਾ ਗਿਆ ਹੈ ਜਦਕਿ 32 ਲੱਖ ਹੋਰ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ ਕਿਸੇ ਵੀ ਲੋੜਵੰਦ ਪਰਿਵਾਰ ਦਾ ਰਾਸ਼ਨ ਕਾਰਡ ਨਹੀਂ ਕੱਟਣ ਦਿੱਤਾ ਜਾਵੇਗਾ : ਗੁਰਮੀਤ ਸਿੰਘ ਖੁੱਡੀਆਂ
ਉਨ੍ਹਾਂ ਕਿਹਾ ਕਿ ਇਕ ਸਾਜ਼ਿਸ ਦੇ ਅਧੀਨ ਭਾਰਤੀ ਜਨਤਾ ਪਾਰਟੀ ਪੰਜਾਬ ਤੇ ਪੰਜਾਬੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਉਨ੍ਹਾ ਕਿਹਾ ਕਿ ਭਾਜਪਾ ਤਿੰਨ ਕਾਲੇ ਕਾਨੂੰਨਾਂ ਦੀ ਕਿੜ ਕੱਢ ਰਹੀ ਹੈ। ਸ. ਚੀਮਾ ਨੇ ਕਿਹਾ ਕਿ ਭਾਜਪਾ ਸ਼ੁਰੂ ਤੋਂ ਹੀ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦੀ ਆ ਰਹੀ ਹੈ, ਜਿਸ ਦੀ ਮਿਸਾਲ ਪੇਂਡੂ ਵਿਕਾਸ ਫੰਡ (ਆਰ.ਡੀ.ਐਫ਼) ਦੇ 8 ਹਜ਼ਾਰ ਕਰੋੜ ਰੁਪਏ ਦੇ ਫੰਡ ਰੋਕਣਾ, ਪ੍ਰਧਾਨ ਮੰਤਰੀ ਸੜਕ ਯੋਜਨਾਂ ਦੇ ਲਗਭਗ 1 ਹਜ਼ਾਰ ਕਰੋੜ ਰੁਪਏ ਦੇ ਫੰਡ ਨਾ ਜਾਰੀ ਕਰਨ ਸਮੇਤ ਜੀ.ਐਸ.ਟੀ. ਦੇ ਮੁਆਵਜ਼ੇ ਦਾ 50 ਹਜ਼ਾਰ ਕਰੋੜ ਬਕਾਇਆ ਨਾ ਦੇਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਹੁਣ ਭਾਜਪਾ ਵੱਲੋਂ ਪੰਜਾਬ ਦੇ ਲੋਕਾਂ ਨਾਲ ਰਾਸ਼ਨ ਬੰਦ ਕਰਕੇ ਸਿੱਧੇ ਤੌਰ ‘ਤੇ ਧੱਕਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ ਪੰਜਾਬ ਮੰਡੀ ਬੋਰਡ ਦੇ ਸਕੱਤਰ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ
ਵਿੱਤ ਮੰਤਰੀ ਨੇ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਵਿੱਚ 8 ਲੱਖ 2 ਹਜ਼ਾਰ 493 ਰਾਸ਼ਨ ਕਾਰਡ ਰੱਦ ਕਰਨ ਦੀਆਂ ਘਟੀਆ ਚਾਲਾਂ ਚੱਲੀਆਂ ਜਾ ਰਹੀਆਂ ਹੈ। ਕੇਂਦਰ ਦੇ ਇਸ ਫ਼ੈਸਲੇ ਨਾਲ ਸੂਬੇ ਦੇ 32 ਲੱਖ ਲੋਕਾਂ ਨੂੰ ਮੁਫ਼ਤ ਰਾਸ਼ਨ ਦੇ ਹੱਕ ਤੋਂ ਮਹਿਰੂਮ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਲੋਕਾਂ ਦੀ ਰੋਟੀ ਖੋਹਣ ਲਈ ‘ਰਾਸ਼ਨ ਚੋਰੀ’ ਦੇ ਹੱਥਕੰਡੇ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਦਾ ਮੁਫ਼ਤ ਰਾਸ਼ਨ ਬੰਦ ਕਰਕੇ ਕੇਂਦਰ ਕੋਝੀ ਸਿਆਸਤ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਇਕ ਪਾਸੇ ਕਹਿ ਰਹੀ ਹੈ ਕਿ ਅਸੀਂ ਕੇਂਦਰ ਦੀਆਂ ਸਕੀਮਾਂ ਦਾ ਲਾਭ ਦੇਣ ਲਈ ਲੋਕਾਂ ਵਿੱਚ ਜਾ ਰਹੇ ਹਾਂ ਅਤੇ ਦੂਸਰੇ ਪਾਸੇ ਲੋਕਾਂ ਦਾ ਨਿਜੀ ਡਾਟਾ ਇਕੱਠਾ ਕੀਤਾ ਜਾ ਰਿਹਾ ਹੈ, ਜੋ ਕਿ ਭਾਰਤ ਸਰਕਾਰ ਵੱਲੋਂ ਬਣਾਏ ਪਰਸਨਲ ਡਾਟਾ ਪ੍ਰੋਟੇਕਸ਼ਨ ਐਕਟ 2023 ਦੀ ਉਲੰਘਣਾ ਹੈ।
ਇਹ ਵੀ ਪੜ੍ਹੋ ਸ੍ਰੀ ਅਨੰਦਪੁਰ ਸਾਹਿਬ ਵਿੱਚ ਬਣਾਈ ਜਾਵੇਗੀ ਹੈਰੀਟੇਜ ਸਟ੍ਰੀਟ: ਹਰਜੋਤ ਸਿੰਘ ਬੈਂਸ
ਇਸ ਮੌਕੇ ਐਮ.ਐਲ.ਏ ਸਮਾਣਾ ਚੇਤਨ ਸਿੰਘ ਜੌੜਾਮਾਜਰਾ, ਵਿਧਾਇਕ ਸ਼ੁਤਰਾਣਾ ਕੁਲਵੰਤ ਸਿੰਘ ਬਾਜ਼ੀਗਰ, ਚੇਅਰਮੈਨ ਪੰਜਾਬ ਮੰਡੀ ਬੋਰਡ ਹਰਚੰਦ ਸਿੰਘ ਬਰਸਟ, ਚੇਅਰਮੈਨ ਤੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਮੇਘ ਚੰਦ ਸ਼ੇਰ ਮਾਜਰਾ, ਸੰਗਠਨ ਇੰਚਾਰਜ ਪਟਿਆਲਾ ਅਰਬਨ ਤੇ ਚੇਅਰਮੈਨ ਤੇਜਿੰਦਰ ਮਹਿਤਾ, ਮੇਅਰ ਕੁੰਦਨ ਗੋਗੀਆ, ਇੰਚਾਰਜ ਲੋਕ ਸਭਾ ਪਟਿਆਲਾ ਬਲਜਿੰਦਰ ਸਿੰਘ ਢਿੱਲੋਂ, ਜ਼ੋਨਲ ਮੀਡੀਆ ਇੰਚਾਰਜ ਮਾਲਵਾ ਈਸਟ ਹਰਪਾਲ ਜੁਨੇਜਾ, ਟਰੇਡ ਵਿੰਗ ਇੰਚਾਰਜ ਮਾਲਵਾ ਜ਼ੋਨ ਸੰਜੀਵ ਗੁਪਤਾ, ਜ਼ੋਨਲ ਮੀਡੀਆ ਸੈਕਟਰੀ ਮਹਿੰਦਰ ਮੋਹਨ ਸਿੰਘ, ਜ਼ਿਲ੍ਹਾ ਮੀਡੀਆ ਇੰਚਾਰਜ, ਰਵਿੰਦਰ ਪਾਲ ਸਿੰਘ (ਪ੍ਰਿੰਸ ਲਾਂਬਾ) ਸੋਸ਼ਲ ਮੀਡੀਆ ਇੰਚਾਰਜ ਪਟਿਆਲਾ ਅਰਬਨ ਸੁਮੀਤ ਤੇਜਾ, ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਪਟਿਆਲਾ ਦਿਹਾਤੀ ਮੋਹਿਤ ਕੁਜਰੇਜਾ ਤੇ ਜ਼ਿਲ੍ਹਾ ਮੀਡੀਆ ਇੰਚਾਰਜ ਗੱਜਣ ਸਿੰਘ ਸਮੇਤ ਹੋਰ ਵੀ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













