Monday, May 18, 2026
spot_img
spot_img
spot_img

Patiala News: ਮਾਲੇਰਕੋਟਲਾ ਵਿੱਚ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਚਾਰ ਕਾਬੂ

Date:

spot_img

👉ਬਰਾਮਦ ਕੀਤੀ ਗਈ ਜਾਅਲੀ ਭਾਰਤੀ ਕਰੰਸੀ ਵਿੱਚ ਸਾਰੇ 500 ਰੁਪਏ ਦੇ ਨੋਟ ਹਨ: ਡੀਜੀਪੀ ਗੌਰਵ ਯਾਦਵ

👉ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਏਆਈਜੀ ਸੀਆਈ ਡਾ. ਸਿਮਰਤ ਕੌਰ

Patiala News:ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਾਅਲੀ ਭਾਰਤੀ ਕਰੰਸੀ ਨੋਟਾਂ (ਐਫਆਈਸੀਐਨ) ਦੇ ਸਰਕੂਲੇਸ਼ਨ ਨੂੰ ਕਰਾਰਾ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ ਪਟਿਆਲਾ (ਸੀਆਈ ਯੂਨਿਟ ਮਾਲੇਰਕੋਟਲਾ) ਨੇ ਜਾਅਲੀ ਕਰੰਸੀ ਮਾਡਿਊਲ ਵਿੱਚ ਸ਼ਾਮਲ ਚਾਰ ਵਿਅਕਤੀਆਂ ਨੂੰ 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਾਜ਼ਰ ਖਾਨ ਵਾਸੀ ਪਿੰਡ ਝੁਨੀਰ, ਮਾਲੇਰਕੋਟਲਾ; ਰਾਜ ਮੁਹੰਮਦ ਵਾਸੀ ਧੂਰੀ, ਸੰਗਰੂਰ; ਮੁਖਤਿਆਰ ਸਿੰਘ ਉਰਫ਼ ਗੁਰਜੀਤ ਸਿੰਘ ਵਾਸੀ ਪਿੰਡ ਮਲਿਕਪੁਰ, ਜੀਂਦ, ਹਰਿਆਣਾ ਅਤੇ ਆਸਿਫ਼ ਅਲੀ ਵਾਸੀ ਮਾਲੇਰਕੋਟਲਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤੀ ਗਈ ਜਾਅਲੀ ਭਾਰਤੀ ਕਰੰਸੀ ਵਿੱਚ ਸਾਰੇ 500 ਰੁਪਏ ਦੇ ਨੋਟ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਰਾਜ ਮੁਹੰਮਦ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਐਨਡੀਪੀਐਸ ਐਕਟ ਨਾਲ ਸਬੰਧਤ ਇੱਕ ਐਫਆਈਆਰ ਦਰਜ ਹੈ।

ਇਹ ਵੀ ਪੜ੍ਹੋ 👉Bathinda News: ਨਗਰ ਨਿਗਮ/ਕੌਂਸਲ/ਪੰਚਾਇਤ ਚੋਣਾਂ ਨੂੰ ਸੁਤੰਤਰ, ਨਿਰਪੱਖ ਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ, ਅਬਜ਼ਰਵਰ, ਹਰਸੁਹਿੰਦਰ ਪਾਲ ਸਿੰਘ ਬਰਾੜ

ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਏਆਈਜੀ ਸੀਆਈ ਪਟਿਆਲਾ ਡਾ. ਸਿਮਰਤ ਕੌਰ ਨੇ ਦੱਸਿਆ ਕਿ ਸੀਆਈ ਯੂਨਿਟ ਮਾਲੇਰਕੋਟਲਾ ਦੀ ਟੀਮ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਦੋ ਸ਼ੱਕੀ ਵਿਅਕਤੀਆਂ – ਨਾਜ਼ਰ ਖਾਨ ਅਤੇ ਰਾਜ ਮੁਹੰਮਦ – ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਲੱਖ ਰੁਪਏ ਦੇ ਜਾਅਲੀ ਭਾਰਤੀ ਕਰੰਸੀ ਨੋਟ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਹੋਰ ਜਾਂਚ ਦੌਰਾਨ, ਦੋ ਹੋਰ ਮੁਲਜ਼ਮਾਂ – ਮੁਖਤਿਆਰ ਸਿੰਘ ਉਰਫ਼ ਗੁਰਜੀਤ ਸਿੰਘ ਅਤੇ ਆਸਿਫ਼ ਅਲੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਲੱਖ ਰੁਪਏ ਦੇ ਹੋਰ ਜਾਅਲੀ ਭਾਰਤੀ ਕਰੰਸੀ ਨੋਟ ਬਰਾਮਦ ਕੀਤੇ ਗਏ।

ਇਹ ਵੀ ਪੜ੍ਹੋ 👉Bathinda News: ਜ਼ਿਲ੍ਹਾ ਬਠਿੰਡਾ ‘ਚ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ : ਰਾਜੇਸ਼ ਧੀਮਾਨ

ਏਆਈਜੀ ਨੇ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ, ਐਫਆਈਆਰ ਨੰਬਰ 159 ਮਿਤੀ 17.05.2026 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 179 ਅਤੇ 180 ਤਹਿਤ ਮਾਲੇਰਕੋਟਲਾ ਦੇ ਥਾਣਾ ਅਮਰਗੜ੍ਹ ਵਿਖੇ ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

Chandigarh News: ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ

ਵੱਖ-ਵੱਖ ਲੋਕਤੰਤਰਿਕ ਦੇਸ਼ਾਂ ਦੀ ਚੋਣ ਪ੍ਰਣਾਲੀ ਨਾਲ ਕੀਤੇ ਗਏ...

CM Bhagwant Mann Visit Patna Sahib: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ

 👉*ਪੰਜਾਬ ਨੇ ਬੇਅਦਬੀ ਖ਼ਿਲਾਫ਼ ਸਭ ਤੋਂ ਸਖ਼ਤ ਕਾਨੂੰਨ ਬਣਾ...