ਪਟਿਆਲਾ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਪੰਜ ਬਦਮਾਸ਼ ਹਥਿਆਰਾਂ ਸਹਿਤ ਕਾਬੂ

0
166

Patiala News: ਪਟਿਆਲਾ ਪੁਲਿਸ ਨੇ ਵੀਰਵਾਰ ਨੂੰ ਇੱਕ ਵੱਡੀ ਕਾਰਵਾਈ ਕਰਦਿਆਂ ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਪੰਜ ਬਦਮਾਸ਼ਾਂ ਨੂੰ ਭਾਰੀ ਮਾਤਰਾ ’ਚ ਹਥਿਆਰਾਂ ਸਹਿਤ ਗ੍ਰਿਫਤਾਰ ਕੀਤਾ ਹੈ।

ਇਸਦੀ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਐੱਸ.ਐੱਸ.ਪੀ ਵਰੁਣ ਸ਼ਰਮਾ ਨੇ ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਰਾਹੀਂ ਦੱਸਿਆ ਕਿ ਫ਼ੜੇ ਗਏ ਇੰਨ੍ਹਾਂ ਮੁਲਜਮਾਂ ਦੀ ਪਹਿਚਾਣ ਤੇਜਿੰਦਰ ਸਿੰਘ ਉਰਫ ਫ਼ੌਜੀ ਵਾਸੀ ਪਿੰਡ ਦੌਣ ਕਲਾਂ, ਰਾਹੁਲ ਕੱਦੂ ਵਾਸੀ ਮੋਹਾਲੀ, ਵਿਪਲ ਕੁਮਾਰ ਬਿੱਟੂ ਵਾਸੀ ਪਿੰਡ ਰਾਮਨਗਰ ਯੂ.ਪੀ., ਸੁਖਚੈਨ ਸਿੰਘ ਉਰਫ ਸੁੱਖੀ ਵਾਸੀ ਪਿੰਡ ਸਿਆਲੂ ਘਨੌਰ, ਦੇਵ ਕਰਨ ਵਾਸੀ ਪਿੰਡ ਕਲਿਆਣਪੁਰ ਯੂ.ਪੀ ਵਜੋਂ ਹੋਈ ਹੈ।

ਇਹ ਵੀ ਪੜ੍ਹੋ ਬਠਿੰਡਾ ’ਚ ਓਵਰਡੋਜ਼ ਕਾਰਨ 19 ਸਾਲਾਂ ਨੌਜਵਾਨ ਦੀ ਹੋਈ ਮੌ+ਤ, 7 ਗ੍ਰਿਫਤਾਰ

ਮੁਢਲੀ ਪੁਛਗਿਛ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਮੁਲਜਮ ਗੈਂਗ ਦੇ ਆਕਾਵਾਂ ਦੇ ਕਹਿਣ ਉਪਰ ਗੋਲੀਬਾਰੀ ਕਰਦੇ ਸਨ। ਇੰਨ੍ਹਾਂ ਦਾ ਸਿੱਧਾ ਸਬੰਧ ਲਾਰੈਂਸ ਬਿਸ਼ਨੋਈ ਗਰੁੱਪ ਨਾਲ ਹੈ। ਇੰਨ੍ਹਾਂ ਵਿਰੁਧ ਥਾਣਾ ਸਦਰ ਪਟਿਆਲਾ ਵਿਖੇ ਪਰਚਾ ਦਰਜ਼ ਕੀਤਾ ਗਿਆ ਹੈ। ਐੱਸ.ਐੱਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ 24 ਮਈ ਨੂੰ ਪਿੰਡ ਦੌਣ ਕਲਾਂ ਦੇ ਵਾਸੀ ਦਲਵਿੰਦਰ ਸਿੰਘ ’ਤੇ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੇ ਜਾਨਲੇਵਾ ਹਮਲੇ ਵਿਚ ਤੇਜਿੰਦਰ ਸਿੰਘ ਉਰਫ ਫ਼ੌਜੀ ਦਾ ਹੱਥ ਸੀ। ਉਨ੍ਹਾਂ ਦਸਿਆ ਕਿ ਤੇਜਿੰਦਰ ਸਿੰਘ ਫ਼ੌਜੀ ਵਿਰੁੱਧ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ ਅੱਧੀ ਦਰਜਨ ਤੋਂ ਵਧੇਰੇ ਮੁਕੱਦਮੇ ਦਰਜ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here