Site icon Punjabi Khabarsaar

ਮਰੀਜ਼ਾਂ ਨੂੰ ਨਾ ਆਉਣ ਦਿੱਤੀ ਜਾਵੇ ਕੋਈ ਸਮੱਸਿਆ : ਡਿਪਟੀ ਕਮਿਸ਼ਨਰ

👉ਆਯੂਸ਼ਮਾਨ ਆਰੋਗਿਆ ਕੇਂਦਰ ਦਾ ਦੌਰਾ ਕਰਕੇ ਲਿਆ ਜਾਇਜ਼ਾ
ਬਠਿੰਡਾ, 14 ਦਸੰਬਰ : ਇੱਥੇ ਆਉਣ ਵਾਲੇ ਆਸ-ਪਾਸ ਦੇ ਪਿੰਡਾਂ ਦੇ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ ਅਤੇ ਉਹਨਾਂ ਦੀ ਸਿਹਤ ਦਾ ਸਹੀ ਚੈੱਕਅਪ ਕਰਨਾ ਯਕੀਨੀ ਬਣਾਇਆ ਜਾਵੇ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਪਿੰਡ ਦੁਲੇਵਾਲਾ ਵਿਖੇ ਬਣੇ ਆਯੂਸ਼ਮਾਨ ਅਰੋਗਿਆ ਕੇਂਦਰ ਦਾ ਦੌਰਾ ਕਰਨ ਮੌਕੇ ਡਾਕਟਰਾਂ ਨੂੰ ਆਦੇਸ਼ ਦਿੰਦਿਆਂ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਇੱਕ ਬੂਟਾ ਵੀ ਲਗਾਇਆ।

ਇਹ ਵੀ ਪੜ੍ਹੋ ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ,365 ਬੈਂਚਾਂ ਨੇ ਕੀਤੀ ਲੱਗਭਗ 3.54 ਲੱਖ ਕੇਸਾਂ ਦੀ ਸੁਣਵਾਈ

ਉਹਨਾਂ ਕਿਹਾ ਕਿ ਸਾਡੀਆਂ ਵਾਲੀਆਂ ਪੀੜੀਆਂ ਨੂੰ ਸ਼ੁੱਧ ਹਵਾ ਮੁਹਈਆ ਕਰਵਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਸੁਨੇਹਾ ਦਿੱਤਾ ਅਤੇ ਨਾਲ-ਨਾਲ ਉਹਨਾਂ ਦੀ ਸਾਂਭ-ਸੰਭਾਲ ਕਰਨ ਦੀ ਵੀ ਅਪੀਲ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਯੂਸ਼ਮਾਨ ਅਰੋਗਆਂ ਕੇਂਦਰ ’ਚ ਮਰੀਜ਼ਾਂ ਨੂੰ ਮੁਹਈਆ ਕਰਵਾਈਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਬਾਰੇ ਜਾਣਿਆ। ਇਸ ਮੌਕੇ ਉਹਨਾਂ ਕੇਂਦਰ ਵਿੱਚ ਬਣੇ ਸ਼ਾਨਦਾਰ ਗਾਰਡਨ ਤੋਂ ਇਲਾਵਾ ਲਗਾਏ ਗਏ ਵੱਖ-ਵੱਖ ਆਯੁਰਵੈਦਿਕ ਦਵਾਈਆਂ ਵਾਲੇ ਬੂਟਿਆਂ ਦੀ ਸ਼ਲਾਘਾ ਕੀਤੀ ਅਤੇ ਇਸ ਤਰ੍ਹਾਂ ਦੇ ਹੋਰ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ।ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਜਿੱਥੇ ਪਿੰਡ ਦੁਲੇਵਾਲਾ ਦੇ ਸੰਤ ਬਾਬਾ ਮਨੀ ਸਿੰਘ ਗਰਲਜ਼ ਸੀਨੀਅਰ ਸੈਕੰਡਰੀ ਸਕੂਲ/ਕਾਲਜ ’ਚ ਸ਼ਿਰਕਤ ਕੀਤੀ

ਇਹ ਵੀ ਪੜ੍ਹੋ ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ

ਉੱਥੇ ਹੀ ਪਿੰਡ ਵੱਲੋਂ ਆਪਸੀ ਭਾਈਚਾਰਕ ਸਾਂਝ ਨਾਲ ਚਲਾਏ ਜਾ ਰਹੇ ਇਸ ਸਕੂਲ ਦੀ ਭਰਭੂਰ ਸ਼ਲਾਘਾ ਵੀ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਪਿੰਡ ਦੇ ਸਮਾਜਸੇਵੀ ਸੁਖਜੀਤ ਇੰਦਰ ਸਿੰਘ ਧਾਲੀਵਾਲ ਨੇ ਸਹਾਇਤਾ ਚੈੱਕ ਵੀ ਵੰਡੇ।ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਪਿੰਡ ਦੀ ਪੰਚਾਇਤ ਨਾਲ ਗੱਲਬਾਤ ਕਰਦਿਆਂ ਜਿੱਥੇ ਉਨ੍ਹਾਂ ਨੂੰ ਪਿੰਡ ਦੇ ਛੱਪੜਾਂ ਨੂੰ ਥਾਪਰ ਮਾਡਲ ਬਣਾਉਣ ਲਈ ਕਿਹਾ ਉੱਥੇ ਹੀ ਪਿੰਡ ਅੰਦਰ ਹੋਣ ਵਾਲੇ ਵਿਕਾਸ ਕਾਰਜਾਂ ਬਾਰੇ ਜਾਣਿਆ।ਇਸ ਮੌਕੇ ਡਾ ਹਰਦੀਪ ਸਿੰਘ, ਸੁਪਰਵੀਜ਼ਨ ਇੰਸਪੈਕਟਰ ਰਾਮ ਗੋਪਾਲ ਜੇਟੀ ਤੋਂ ਇਲਾਵਾ ਸਮੂਹ ਡਾਕਟਰੀ ਸਟਾਫ਼ ਤੇ ਪਿੰਡ ਦੀ ਪੰਚਾਇਤ ਆਦਿ ਹਾਜ਼ਰ ਸੀ।

 

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

Exit mobile version