Friday, December 5, 2025

50,000 ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Date:

spot_img

Amritsar News:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਅੰਮ੍ਰਿਤਸਰ ਦੇ ਮਾਲ ਹਲਕਾ ਸੁਲਤਾਨਵਿੰਡ ਵਿਖੇ ਤਾਇਨਾਤ ਮਾਲ ਪਟਵਾਰੀ ਹਰਪ੍ਰੀਤ ਸਿੰਘ ਨੂੰ 50000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਇਸ ਸਬੰਧੀ ਦੱਸਿਆ ਕਿ ਅੰਮ੍ਰਿਤਸਰ ਦੇ ਸੁਲਤਾਨਵਿੰਡ ਦੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਇਹ ਗ੍ਰਿਫ਼ਤਾਰੀ ਅਮਲ ਵਿੱਚ ਲਿਆਂਦੀ ਗਈ ਹੈ।

ਇਹ ਵੀ ਪੜ੍ਹੋ  SDM ਦਫ਼ਤਰ ਦਾ ਕਲਰਕ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਪਟਵਾਰੀ ਨੇ ਉਸਦੇ ਪਲਾਟ ਨਾਲ ਸਬੰਧਤ ਮਾਲ ਰਿਕਾਰਡ ਵਿੱਚ ਸੋਧ ਕਰਨ ਲਈ 2,50,000 ਰੁਪਏ ਦੀ ਰਿਸ਼ਵਤ ਮੰਗੀ ਹੈ। ਸ਼ਿਕਾਇਤ ਅਨੁਸਾਰ ਪਟਵਾਰੀ ਨੇ ਸ਼ਿਕਾਇਤਕਰਤਾ ਨੂੰ ਇਹ ਵੀ ਕਿਹਾ ਕਿ ਰਿਸ਼ਵਤ ਦੀ ਇਹ ਰਕਮ ਤਹਿਸੀਲਦਾਰ ਅਤੇ ਗਿਰਦਾਵਰ ਨਾਲ ਵੀ ਸਾਂਝੀ ਕੀਤੀ ਜਾਵੇਗੀ ਅਤੇ ਉਹ ਇਸ ਰਕਮ ਵਿੱਚੋਂ 50000 ਰੁਪਏ ਹੀ ਲਵੇਗਾ।

ਇਹ ਵੀ ਪੜ੍ਹੋ  Big News: ਪੁਲਿਸ ਵਾਲੀ Chitta Queen ‘ਅਮਨੇ’ ਦੀਆਂ ਮੁਸ਼ਕਿਲਾਂ ਵਧੀਆਂ, ਵਿਜੀਲੈਂਸ ਨੇ ਵੀ ਖੋਲੀ ਪੜਤਾਲ

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਫ਼ਤੀਸ਼ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਅੰਮ੍ਰਿਤਸਰ ਰੇਂਜ ਦੇ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਵਿੱਚ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

Bathinda ‘ਚ ਜ਼ਿਲ੍ਹਾ ਪ੍ਰੀਸ਼ਦ ਲਈ 87 ਤੇ ਬਲਾਕ ਸੰਮਤੀਆਂ ਲਈ 611 ਨਾਮਜਦਗੀਆਂ

👉ਭਲਕੇ ਹੋਵੇਗੀ ਪੜਤਾਲ, 14 ਨੂੰ ਵੋਟਾਂ ਤੇ 17 ਨੂੰ...

ਜਾਪਾਨ ਦੌਰੇ ਦੇ ਤੀਜੇ ਦਿਨ ਮੁੱਖ ਮੰਤਰੀ ਨੇ ਸੂਬੇ ਲਈ 500 ਕਰੋੜ ਰੁਪਏ ਦਾ ਨਿਵੇਸ਼ ਸੁਰੱਖਿਅਤ ਕੀਤਾ

👉ਪੰਜਾਬ ਵੱਲੋਂ ਟੋਇਟਾ ਦੀ ਸਟੀਲ ਕੰਪਨੀ ਆਈਚੀ ਸਟੀਲ ਕਾਰਪੋਰੇਸ਼ਨ...