Thursday, April 16, 2026
spot_img
spot_img

Gurdaspur News: 4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

Date:

spot_img

ਗੁਰਦਾਸਪੁਰ, 20 ਦਸੰਬਰ:Gurdaspur News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਰਾਏ ਨੂੰ 4,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਟਾਲਾ ਤਹਿਸੀਲ ਦੇ ਪਿੰਡ ਨਸੀਰਪੁਰ ਦੇ ਵਸਨੀਕ ਸੁਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਇੱਕ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਉਪਰੋਕਤ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਚੌਟਾਲਾ ਦਾ ਹੋਇਆ ਦੇਹਾਂਤ

ਉਨ੍ਹਾਂ ਅੱਗੇ ਦੱਸਿਆ ਕਿ ਇਸ ਬਾਰੇ ਪ੍ਰਾਪਤ ਸ਼ਿਕਾਇਤ ਦੀ ਤਫਤੀਸ਼ ਦੌਰਾਨ ਇਹ ਪਾਇਆ ਗਿਆ ਕਿ ਉਕਤ ਪਟਵਾਰੀ ਨੇ ਜੱਦੀ ਜ਼ਮੀਨ ਦਾ ਇੰਤਕਾਲ ਰੋਕਣ ਬਦਲੇ 4,000 ਰੁਪਏ ਦੀ ਰਿਸ਼ਵਤ ਲਈ ਸੀ, ਜੋ ਕਿ ਪਟਵਾਰੀ ਨੇ ਪਹਿਲਾਂ ਸ਼ਿਕਾਇਤਕਰਤਾ ਦੇ ਭਤੀਜੇ ਦੇ ਹੱਕ ‘ਚ ਦਰਜ ਕੀਤੀ ਸੀ।ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...