4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

Date:

spot_img

ਬਠਿੰਡਾ, 19 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਫੂਲ ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਬਲਜੀਤ ਸਿੰਘ ਨੂੰ 4,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਵਿਰੁੱਧ ਇਹ ਕੇਸ ਬਠਿੰਡਾ ਜ਼ਿਲ੍ਹੇ ਦੇ ਪਿੰਡ ਪਿੱਠੋ ਦੇ ਵਸਨੀਕ ਇਕਬਾਲ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਆਪਣੀ ਜੱਦੀ ਜ਼ਮੀਨ ਦੀ ’ਵਿਰਾਸਤ ਇੰਤਕਾਲ’ ਦਰਜ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ , ਪਰ ਸੌਦਾ 6,000 ਰੁਪਏ ’ਚ ਤੈਅ ਹੋਇਆ ।’

ਚੋਣ ਕਮਿਸ਼ਨ ਦੀ ਵੱਡੀ ਕਾਰਵਾਈ: ਇੱਕ ਡੀਸੀ, ਇੱਕ ਏਡੀਜੀਪੀ ਤੇ ਇੱਕ ਡੀਆਈਜੀ ਦੇ ਤਬਾਦਲਿਆਂ ਦੇ ਹੁਕਮ

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਪਹਿਲਾਂ ਹੀ 2,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਕਾਇਆ 4,000 ਰੁਪਏ ਦੀ ਮੰਗ ਕਰ ਰਿਹਾ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ।ਇਸ ਸਬੰਧੀ ਉਕਤ ਮਾਲ ਅਧਿਕਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

spot_img
spot_img

Share post:

Popular

More like this
Related

Bhagwant Mann Govt ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

👉ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਐੱਚ.ਆਈ.ਵੀ., ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ...