ਜਮੀਨ ਦੀ ਤਕਸੀਮ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

Date:

spot_img

Ludhiana News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਲ ਹਲਕਾ ਰੁੜਕਾ ਤਹਿਸੀਲ ਡੇਹਲੋਂ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਪੁਨੀਤ ਕੁਮਾਰ ਯਾਦਵ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਤਹਿਸੀਲ ਡੇਹਲੋਂ ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ 👉Ferozepur ਵਿੱਚ 30 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਤਿੰਨ ਵਿਅਕਤੀ ਕਾਬੂ

ਉਨ੍ਹਾਂ ਦੱਸਿਆ ਕਿ ਮੁਲਜ਼ਮ ਪਟਵਾਰੀ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਵੰਡ ਕਰਨ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਸ ਸਬੰਧੀ, ਮੁਲਜ਼ਮ ਪਟਵਾਰੀ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ 35,000 ਰੁਪਏ ਰਿਸ਼ਵਤ ਲੈ ਚੁੱਕਾ ਹੈ।ਸ਼ਿਕਾਇਤਕਰਤਾ ਗੈਰ-ਕਾਨੂੰਨੀ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਨਾਲ ਸੰਪਰਕ ਕੀਤਾ।

ਇਹ ਵੀ ਪੜ੍ਹੋ 👉Big News: Bathinda ਦੀ ਤਹਿਸੀਲ ‘ਚ ਚੱਲੀ ਗੋ*ਲੀ; ਨੌਜਵਾਨ ਹੋਇਆ ਜਖ਼ਮੀ, ਜਾਣੋਂ ਕਾਰਨ

ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।ਇਸ ਸਬੰਧੀ, ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਦੇ ਥਾਣਾ ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

CM Bhagwant Singh Mann ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ

👉* ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ...

ਵੋਟਿੰਗ ਮਸ਼ੀਨਾਂ ਦੀ ਕੀਤੀ ਗਈ ਫਸਟ ਲੈਵਲ ਚੈਕਿੰਗ

Bathinda News: ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ-2027 ਦੇ...