WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਸੰਗਰੂਰਲੁਧਿਆਣਾ

ਪੰਜਾਬ ਤੇ ਹਰਿਆਣਾ ਦੀ ਜਮੀਨ ਦਾ ਆਪਸੀ ‘ਤਬਾਦਲਾ’ ਕਰਨ ਵਾਲੇ ਪਟਵਾਰੀ ‘ਧਰਮਰਾਜ’ ਤੇ ‘ਭਗਵਾਨ’ ਵਿਜੀਲੈਂਸ ਵਲੋਂ ਕਾਬੂ

ਵਿਜੀਲੈਂਸ ਵਲੋਂ ਜਾਂਚ ਪੜਤਾਲ ਤੋਂ ਬਾਅਦ ਸਾਬਕਾ ਤਹਿਸੀਲਦਾਰ ਤੇ ਤਿੰਨ ਪਟਵਾਰੀਆਂ ਸਹਿਤ ਪੰਜ ਵਿਰੁਧ ਕੇਸ ਦਰਜ਼, ਤਿੰਨ ਗ੍ਰਿਫਤਾਰ, ਦੋ ਫ਼ਰਾਰ
ਸੰਗਰੂਰ, 28 ਦਸੰਬਰ : ਪਿਛਲੇ ਕਈ ਦਹਾਕਿਆਂ ਤੋਂ ਪਟਵਾਰੀ ਦੀ ‘ਕਲਮ’ ਦੀ ਤਾਕਤ ਬਾਰੇ ਤਾਂ ਤੁਸੀਂ ਅਕਸਰ ਹੀ ਸੁਣਦੇ ਆ ਰਹੇ ਹੋਵੇਂਗੇ ਪ੍ਰੰਤੂ ਤੁਹਾਨੂੰ ਅੱਜ ਪਟਵਾਰੀ ਵਲੋਂ ਅਪਣੀ ‘ਕਲਮ’ ਦੀ ਤਾਕਤ ਦੀ ਜੋ ਖ਼ਬਰ ਦਸਣ ਜਾ ਰਹੇ ਹਾਂ, ਸਾਇਦ ਸੁਣ ਕੇ ਪਾਠਕ ਵੀ ਸੁੰਨ ਰਹਿ ਜਾਣਗੇ। ਜੀ ਹਾਂ, ਕਿਉਂਕਿ ਨਿਯਮਾਂ ਮੁਤਾਬਕ ਮਾਲ ਵਿਭਾਗ ਦੇ ਵਿਚ ਪਟਵਾਰੀਆਂ ਨੂੰ ਸਿਰਫ਼ ਪੰਜਾਬ ਦੀ ਜਮੀਨ ਦਾ ਹੀ ਆਪਸੀ ਸਹਿਮਤੀ ਨਾਲ ਤਬਾਦਲਾ ਕਰਨਾ ਦਾ ਅਧਿਕਾਰ ਹੈ ਪ੍ਰੰਤੂ ਜ਼ਿਲ੍ਹਾ ਸੰਗਰੂਰ ਦੇ ਦੋ ਪਟਵਾਰੀਆਂ, ਜਿੰਨ੍ਹਾਂ ਵਿਚੋਂ ਇੱਕ ਦਾ ਨਾਮ ‘ਧਰਮਰਾਜ’ ਹੈ ਤੇ ਦੂਜੇ ਦਾ ‘ਭਗਵਾਨ ਦਾਸ’ ਨੇ ਇੱਕ ਤਹਿਸੀਲਦਾਰ ਤੇ ਹੋਰਨਾਂ ਨਾਲ ਮਿਲਕੇ ਜੱਗੋਂ ਤੇਰਵੀਂ ਕਰਦਿਆਂ ਪੰਜਾਬ ਦੀ ਜਮੀਨ ਦਾ ਹਰਿਆਣਾ ਦੀ ਜਮੀਨ ਨਾਲ ਹੀ ਤਬਾਦਲਾ ਕਰ ਦਿੱਤਾ। ਵੱਡੀ ਗੱਲ ਇਹ ਵੀ ਹੈ ਕਿ ਜਿੰਨ੍ਹਾਂ ਦੀ ਜਮੀਨ ਦਾ ਤਬਾਦਲਾ ਕੀਤਾ ਗਿਆ ਕਿ ਉਨ੍ਹਾਂ ਵਿਚੋਂ ਇੱਕ ਧਿਰ ਨੂੰ ਇਸਦੀ ਭਿਣਕ ਤੱਕ ਵੀ ਨਹੀਂ ਲੱਗੀ। ਬਾਅਦ ਵਿਚ ਜਦ ਜਾਣਕਾਰੀ ਮਿਲੀ ਤਾਂ ਉਸਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਸਿਕਾਇਤ ਕੀਤੀ ਪ੍ਰੰਤੂ ਕੋਈ ਕਾਰਵਾੲਂੀ ਨਾ ਹੋਣ ਦੇ ਕਾਰਨ ਮਜਬੂਰੀਬੱਸ ਵਿਜੀਲੈਂਸ ਦਾ ਦਰਵਾਜ਼ਾ ਖੜਕਾਇਆ। ਵਿਜੀਲੈਂਸ ਵਲੋਂ ਜਦ ਹੇਠਲੇ ਪੱਧਰ ’ਤੇ ਜਾ ਕੇ ਪੜਤਾਲ ਕੀਤੀ ਤਾਂ ਹੈਰਾਨੀ ਦੀ ਕੋਈ ਹੱਦ ਨਾ ਰਹੀ, ਕਿਉਂਕਿ ਇੰਨ੍ਹਾਂ ਪਟਵਾਰੀਆਂ ਤੇ ਤਹਿਸੀਲਦਾਰ ਨੇ ਸੱਤ ਲੱਖ ਰੁਪਏ ਦੀ ਰਿਸ਼ਵਤ ਲੈ ਕੇ ਇਹ ‘ਚੰਦ’ ਚਾੜਿਆ ਹੋਇਆ ਸੀ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ
ਇਸ ਸਬੰਧ ਵਿਚ ਵਿਜੀਲੈਂਸ ਨੇ ਦੋ ਪਟਵਾਰੀਆਂ ਸਹਿਤ ਇੱਕ ਸਾਬਕਾ ਤਹਿਸੀਲਦਾਰ ਨੂੰ ਗ੍ਰਿਫਤਾਰ ਕਰ ਲਿਆ ਹੈ। ਜਦੋਂਕਿ ਪੰਜ ਸਾਲ ਪਹਿਲਾਂ ਹੋਏ ਇਸ ਨਜਾਇਜ ਇੰਤਕਾਲ ਦੇ ਮਾਮਲੇ ਵਿਚ ਸਾਬਕਾ ਤਹਿਸੀਲਦਾਰ ਸੰਧੂਰਾ ਸਿੰਘ, ਧਰਮਰਾਜ ਪਟਵਾਰੀ ਤੇ ਮਿੱਠੂ ਸਿੰਘ ਪਟਵਾਰੀ (ਦੋਵੇਂ ਹਲਕਾ ਬੱਲਰਾਂ, ਜ਼ਿਲ੍ਹਾ ਸੰਗਰੂਰ), ਭਗਵਾਨ ਦਾਸ ਸਾਬਕਾ ਪਟਵਾਰੀ (ਸੇਵਾਮੁਕਤ) ਅਤੇ ਇੱਕ ਨਿੱਜੀ ਵਿਅਕਤੀ ਬਲਵੰਤ ਸਿੰਘ ਵਾਸੀ ਪਿੰਡ ਬੱਲਰਾਂ ਜਿਲਾ ਸੰਗਰੂਰ ਨੂੰ ਵਿਜੀਲੈਂਸ ਬਿਊਰੋ ਦੇ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਦੇ ਥਾਣੇ ਵਿੱਚ ਦਰਜ਼ ਮੁਕੱਦਮਾ ਨੰਬਰ 18 ਅਧੀਨ ਧਾਰਾ 420, 465, 467, 468, 471, 120-ਬੀ ਨਾਮਜਦ ਕੀਤਾ ਹੈ। ਵਿਜੀਲੈਂਸ ਅਧਿਕਾਰੀਆਂ ਮੁਤਾਬਕ ਬਾਕੀ ਨਾਮਜਦ ਪਟਵਾਰੀਆਂ ਤੇ ਨਿੱਜੀ ਸਹਾਇਕ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ। ਵਿਜੀਲੈਂਸ ਦੇ ਅਧਿਕਾਰੀਆਂ ਨੇ ਦਸਿਆ ਕਿ ਸਿਕਾਇਤ ਵਿਚ ਦੋਸ਼ ਲਗਾਇਆ ਗਿਆ ਸੀ ਕਿ ਰਿਸ਼ਵਤ ਲੈ ਕੇ ਪਿੰਡ ਬੱਲਰਾਂ ਵਿਖੇ ਗੁਰਤੇਜ ਸਿੰਘ ਅਤੇ ਹੋਰਨਾਂ ਦੀ 25 ਕਨਾਲ 15 ਮਰਲੇ ਵਾਹੀਯੋਗ ਜ਼ਮੀਨ ਦਾ ਤਬਾਦਲਾ ਪਿੰਡ ਰਾਏਪੁਰ ਤਹਿਸੀਲ ਜਾਖਲ ਹਰਿਆਣਾ ਵਿਖੇ ਬਲਵੰਤ ਸਿੰਘ ਦੀ ਜ਼ਮੀਨ ਨਾਲ ਜਾਅਲੀ ਤਬਾਦਲਾ ਤੇ ਇੰਤਕਾਲ (ਨੰਬਰ 10808) ਇੰਦਰਾਜ ਕਰ ਦਿੱਤਾ ਸੀ।
ਜਦ ਵਿਜੀਲੈਂਸ ਨੇ ਪੜਤਾਲ ਆਰੰਭੀ ਤਾਂ ਪਤਾ ਚੱਲਿਆ ਕਿ ਧਰਮਰਾਜ ਪਟਵਾਰੀ ਨੇ ਇਸ ਫਰਜੀ ਇੰਤਕਾਲ ਨੂੰ ਅੰਜਾਮ ਦੇਣ ਲਈ ਬਲਵੰਤ ਸਿੰਘ ਤੋਂ 7 ਲੱਖ ਰੁਪਏ ਦੀ ਰਿਸ਼ਵਤ ਲਈ ਸੀ। ਇਸ ਤੋਂ ਬਾਅਦ ਧਰਮਰਾਜ ਪਟਵਾਰੀ ਨੇ ਇਸ ਇੰਤਕਾਲ ਦੀ ਪ੍ਰਵਾਨਗੀ ਤਹਿਸੀਲਦਾਰ ਸੰਧੂਰਾ ਸਿੰਘ (ਹੁਣ ਸੇਵਾਮੁਕਤ) ਤੋਂ ਜਮਾਂਬੰਦੀ ਵਿੱਚ ਐਂਟਰੀਆਂ ਨਾਲ ਮੇਲਣ ਲਈ 15.05.2019 ਦੀ ਬੈਕ ਡੇਟ ਤੋਂ ਪ੍ਰਾਪਤ ਕੀਤੀ, ਜਿਸਦੀ ਸਮਾਂ ਸੀਮਾ 15.05.2023 ਸੀ। ਪਟਵਾਰੀ ਨੇ ਇੰਤਕਾਲ ਦੀ ਪ੍ਰਵਾਨਗੀ ਲਈ ਐਂਟਰੀ ਬਾਲਪੁਆਇੰਟ ਪੈਨ ਨਾਲ ਕੀਤੀ ਸੀ, ਉਸੇ ਮਿਤੀ ਨੂੰ ਹੋਰ ਐਂਟਰੀਆਂ ਦੇ ਉਲਟ, ਜੈੱਲ ਪੈੱਨ ਦੀ ਵਰਤੋਂ ਕਰਕੇ ਦਰਜ ਕੀਤੀਆਂ ਗਈਆਂ ਸਨ। ਇਸ ਤੋਂ ਇਲਾਵਾ, ਦੋਸ਼ੀ ਪਟਵਾਰੀ ਨੇ ਆਪਣੇ ਦੋਸ਼ ਨੂੰ ਛੁਪਾਉਣ ਲਈ ਇਸ ਇੰਤਕਾਲ ਦੀ ਕਾਪੀ ਕਾਨੂੰਗੋ ਦੇ ਦਫ਼ਤਰ ਨੂੰ ਵੀ ਨਾ ਭੇਜੀ।ਇਸ ਜਾਂਚ ਦੌਰਾਨ ਪਤਾ ਲੱਗਾ ਕਿ ਗੁਰਤੇਜ ਸਿੰਘ ਅਤੇ ਹੋਰਾਂ ਅਤੇ ਬਲਵੰਤ ਸਿੰਘ ਵਿਚਕਾਰ ਕੋਈ ਪਰਿਵਾਰਕ ਵੰਡ ਨਹੀਂ ਹੋਈ ਸੀ। ਇਸ ਤੋਂ ਇਲਾਵਾ ਬਲਵੰਤ ਸਿੰਘ ਕੋਲ ਹਰਿਆਣਾ ਦੇ ਪਿੰਡ ਜਾਖਲ ਵਿਖੇ ਕੋਈ ਜ਼ਮੀਨ ਵੀ ਨਹੀਂ ਸੀ। ਸਾਲ 1966 ਤੋਂ ਪਿੰਡ ਬੱਲਰਾਂ ਵਿੱਚ ਜ਼ਮੀਨ ਦੇ ਮਾਲਕ ਹੋਣ ਦਾ ਦਾਅਵਾ ਕਰ ਰਹੇ ਬਲਵੰਤ ਸਿੰਘ ਨੇ ਤਬਾਦਲੇ ਰਾਹੀ ਜ਼ਮੀਨ ਦਾ ਮਾਲਕ ਬਣਨ ਲਈ ਧਰਮਰਾਜ ਪਟਵਾਰੀ ਕੋਲ ਪਹੁੰਚ ਕੀਤੀ, ਜਿਸ ਨੇ 10 ਲੱਖ ਰੁਪਏ ਦੀ ਮੰਗ ਕੀਤੀ। ਗੱਲਬਾਤ ਤੋਂ ਬਾਅਦ ਧਰਮਰਾਜ ਪਟਵਾਰੀ ਨੇ ਬਲਵੰਤ ਸਿੰਘ ਤੋਂ 7 ਲੱਖ ਰੁਪਏ ਦੀ ਰਿਸ਼ਵਤ ਲੈ ਲਈ। ਬੁਲਾਰੇ ਨੇ ਅੱਗੇ ਕਿਹਾ ਕਿ ਇੱਥੋਂ ਧਰਮਰਾਜ ਪਟਵਾਰੀ ਦੇ ਤਬਾਦਲੇ ਤੋਂ ਬਾਅਦ ਮਿੱਠੂ ਸਿੰਘ ਪਟਵਾਰੀ ਨੇ ਸ਼ਿਕਾਇਤਕਰਤਾ ਦੇ ਮਾਲ ਰਿਕਾਰਡ ਵਿੱਚ ਫੇਰਬਦਲ ਕਰਕੇ ਧੋਖੇ ਨਾਲ ਉਨ੍ਹਾਂ ਦੇ ਹਿੱਸੇ 57 ਕਨਾਲ 11 ਮਰਲੇ ਤੋਂ ਘਟਾ ਕੇ 31 ਕਨਾਲ 16 ਮਰਲੇ ਜ਼ਮੀਨ ਕਰ ਦਿੱਤੀ।
ਇਸ ਗੈਰ-ਕਾਨੂੰਨੀ ਕਾਰਵਾਈ ਰਾਹੀਂ ਬਲਵੰਤ ਸਿੰਘ ਨੂੰ 25 ਕਨਾਲ 15 ਮਰਲੇ ਜ਼ਮੀਨ ਦਾ ਗੈਰਕਾਨੂੰਨੀ ਤਬਾਦਲੇ ਨਾਲ ਮਾਲਕ ਬਣਾ ਦਿੱਤਾ। ਇਨ੍ਹਾਂ ਕਾਰਵਾਈਆਂ ਨੂੰ ਛੁਪਾਉਣ ਲਈ, ਮਿੱਠੂ ਸਿੰਘ ਪਟਵਾਰੀ ਨੇ ਜਮਾਂਬੰਦੀ ਰਜਿਸਟਰ ਵਿੱਚੋਂ ਪੰਨਾ ਨੰਬਰ 134 ਤੋਂ 138 ਨੂੰ ਹਟਾ ਦਿੱਤਾ ਅਤੇ ਰਜਿਸਟਰ ਦੇ ਬਾਕੀ ਪੰਨਿਆਂ ਦੇ ਉਲਟ, ਲੜੀ ਨੰਬਰਾਂ ਦੀ ਤੋਂ ਬਿਨਾ ਵਾਲੇ ਨਵੇਂ ਪੰਨੇ ਜੋੜ ਦਿੱਤੇ।ਜਾਂਚ ਦੌਰਾਨ ਸਾਹਮਣੇ ਆਇਆ ਕਿ ਮਿੱਠੂ ਸਿੰਘ ਪਟਵਾਰੀ ਨੇ 07.05.2021 ਨੂੰ ਮਾਲ ਰਿਕਾਰਡ ਵਿੱਚ ਇਹ ਹੇਰਾਫੇਰੀ ਕੀਤੀ ਸੀ। ਫਿਰ ਬਲਵੰਤ ਸਿੰਘ ਨੇ ਉਕਤ ਜ਼ਮੀਨ ਆਪਣੇ ਪੋਤਰੇ ਬਲਰਾਜ ਸਿੰਘ ਨੂੰ ਵਸੀਕਾ ਨੰਬਰ 53 ਮਿਤੀ 26.04.2022 ਰਾਹੀਂ ਤਬਦੀਲ ਕਰ ਦਿੱਤੀ। ਇਸ ਤੋਂ ਬਾਅਦ ਭਗਵਾਨ ਦਾਸ ਪਟਵਾਰੀ ਨੇ ਇੰਤਕਾਲ ਨੰਬਰ 11123 ਮਿਤੀ 8.7.2022 ਦਰਜ ਕੀਤਾ ਅਤੇ 14.07.2022 ਨੂੰ ਪ੍ਰਵਾਨਗੀ ਪ੍ਰਾਪਤ ਕਰ ਲਈ।ਜਦੋਂ ਸ਼ਿਕਾਇਤਕਰਤਾ ਗੁਰਤੇਜ ਸਿੰਘ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਸ ਨੇ ਸ਼ਿਕਾਇਤ ਦਰਜ ਕਰਵਾਈ ਤਾਂ ਭਗਵਾਨ ਦਾਸ ਪਟਵਾਰੀ ਨੇ ਇੰਤਕਾਲ ਨੰਬਰ 16 ਮਿਤੀ 18.07.2022 ਨੂੰ ਦਰੁਸਤ ਕਰ ਦਿੱਤਾ ਪਰ ਉਹ ਮਾਲ ਰਜਿਸਟਰ ਵਿੱਚ ਇੰਤਕਾਲ ਨੰ: 11123 ਮਿਤੀ 18.07.2022 ਦੇ ਆਧਾਰ ’ਤੇ ਸੇਲ ਡੀਡ/ਵਾਸਿਕਾ ਨੰ: 53 ਮਿਤੀ 26.04.2022 ਦਾ ਹਵਾਲਾ ਦੇਣ ਵਿੱਚ ਅਸਫਲ ਰਿਹਾ।ਬੁਲਾਰੇ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਾਕੀ ਦੋਸ਼ੀਆਂ ਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਵੇਗਾ।

Related posts

ਮੁੱਖ ਮੰਤਰੀ ਵੱਲੋਂ ਸੁਤੰਤਰਤਾ ਦਿਵਸ ਮੌਕੇ ਸੱਤ ਉੱਘੀਆਂ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ

punjabusernewssite

‘ਆਪ’ ਪਾਰਟੀ ਆਗੂ ਨੇ ਜਿਤਾਈ ਨਾਰਾਜ਼ਗੀ, ਕਾਂਗਰਸ ‘ਚ ਹੋ ਸਕਦੀ ਹੈ ਐਂਟਰੀ!

punjabusernewssite

ਪੰਜਾਬ ਬਦਲਵੀਆਂ ਫਸਲਾਂ ਲਈ ਤਿਆਰ ਪਰ ਕੇਂਦਰ ਸਰਕਾਰ ਫਸਲਾਂ ਦਾ ਲਾਹੇਵੰਦ ਭਾਅ ਦੇਵੇ-ਮੁੱਖ ਮੰਤਰੀ

punjabusernewssite