WhatsApp Image 2024-06-20 at 13.58.11
WhatsApp Image 2024-06-23 at 07.34.50
web
WhatsApp Image 2024-04-14 at 21.42.31
WhatsApp Image 2024-04-13 at 10.53.44
WhatsApp Image 2024-04-11 at 08.11.54
WhatsApp Image 2024-02-26 at 14.41.51
previous arrow
next arrow
Punjabi Khabarsaar
ਗੁਰਦਾਸਪੁਰ

ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

ਗੁਰਦਾਸਪੁਰ, 22 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਮਾਲ ਹਲਕਾ ਢਪਈ, ਸਬ ਤਹਿਸੀਲ ਕਾਦੀਆਂ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਨਵਿੰਦਰਪਾਲ ਨੂੰ 10,000 ਰੁਪਏ ਰਿਸ਼ਵਤ ਮੰਗ ਕੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਗੁਰਦਾਸਪੁਰ ਦੇ ਪਿੰਡ ਢਪਈ ਦੇ ਵਸਨੀਕ ਹਰਜਾਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਛਾਪਾ ਮਾਰ ਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਬਿਆਨ ਦਿੱਤਾ ਸੀ ਕਿ ਉਕਤ ਪਟਵਾਰੀ ਸ਼ਿਕਾਇਤਕਰਤਾ ਦੀ ਪਤਨੀ ਦੇ ਨਾਂ ’ਤੇ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਪਹਿਲਾਂ ਹੀ 2,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਹੁਣ 10,000 ਰੁਪਏ ਰਿਸ਼ਵਤ ਦੀ ਹੋਰ ਮੰਗ ਰਿਹਾ ਹੈ।

ਪੀ.ਐਸ.ਪੀ.ਸੀ.ਐਲ ਨੇ 16,078 ਮੈਗਾਵਾਟ ਦੀ ਮੰਗ ਪੂਰੀ ਕਰਕੇ ਕੀਤਾ ਰਿਕਾਰਡ ਕਾਇਮ: ਬਿਜਲੀ ਮੰਤਰੀ

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਲਜ਼ਮ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਪਟਵਾਰੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਜਾਰੀ ਹੈ।

Related posts

ਗੁਰਦਾਸਪੁਰ ’ਚ ਵਾਪਰੀ ਵੱਡੀ ਘਟਨਾ, ਮਾਮੂਲੀ ਵਿਵਾਦ ਤੋਂ ਬਾਅਦ ਆੜਤੀ ਨੇ ਮਾਰੀ ਟਰੱਕ ਡਰਾਈਵਰ ਨੂੰ ਗੋ+ਲੀ

punjabusernewssite

ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ ‘ਆਪ’ ਦੇ ਸ਼ਾਸਨ ‘ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ

punjabusernewssite

ਗੁਰਦਾਸਪੁਰ ਤੋਂ 16 ਕਿਲੋ ਹੈਰੋਇਨ ਬਰਾਮਦ: ਪੰਜਾਬ ਰਾਹੀਂ ਨਸ਼ਿਆਂ ਦੀ ਤਸਕਰੀ ਲਈ ਜੰਮੂ ਬਣਿਆ ਨਵਾਂ ਅੱਡਾ

punjabusernewssite