WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਰੂਪਨਗਰ

ਰਿਸ਼ਵਤ ਦੀ ਰਾਸੀ ਲੈਣ ’ਚ ਹੁਣ ਤੱਕ ਦਾ ਰਿਕਾਰਡ ਤੋੜਣ ਵਾਲਾ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

5-10 ਹਜ਼ਾਰ ਨਹੀਂ, ਬਲਕਿ ਗੈਰ-ਕਾਨੂੰਨੀ ਜਮੀਨ ਦਾ ਇੰਤਕਲ ਕਰਨ ਬਦਲੇ ਲਏ ਸਨ ਪੂਰੇ 5 ਲੱਖ ਰੁਪਏ
ਰੂਪਨਗਰ ,11 ਸਤੰਬਰ: ਅਕਸਰ ਹੀ ਪੰਜ-ਦਸ ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਪਟਵਾਰੀਆਂ ਨੂੰ ਕਾਬੂ ਕਰਨ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਪ੍ਰੰਤੂ ਅੱਜ ਜੋ ਪਟਵਾਰੀ ਵਿਜੀਲੈਂਸ ਨੇ ਭ੍ਰਿਸਟਾਚਾਰ ਗ੍ਰਿਫਤਾਰ ਕੀਤਾ ਉਸਨੇ ਰਿਸ਼ਵਤ ਦੇ ਰੂਪ ਵਿਚ ਪੂਰੇ ਪੰਜ ਲੱਖ ਰੁਪਏ ਲਏ ਸਨ, ਜਿਸਨੂੰ ਉਸਨੇ ਆਪਣੇ ਪਤਨੀ ਦੇ ਖ਼ਾਤੇ ਵਿਚ ਜਮ੍ਹਾਂ ਕਰਵਾ ਦਿੱਤਾ। ਇਹ ਰਿਸ਼ਵਤ ਉਕਤ ਪਟਵਾਰੀ ਜੰਗਲਾਤ ਵਿਭਾਗ ਦੀ ਨੱਪੀ ਗੈਰ ਕਾਨੂੰਨੀ ਜਮੀਨ ਦਾ ਇੰਤਕਾਲ ਕਰਨ ਬਦਲੇ ਲਈ ਸੀ। ਪ੍ਰੰਤੂ ਮਾਮਲਾ ਵਿਜੀਲੈਂਸ ਦੇ ਧਿਆਨ ਵਿਚ ਆਉਣ ’ਤੇ ਉਸਨੂੰ ਗ੍ਰਿਫਤਾਰ ਕਰ ਲਿਆ।

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: ਗੈਰ-ਕਾਨੂੰਨੀ ਟਰੈਵਲ ਏਜੰਟਾਂ ਵਿਰੁਧ ਪਰਚੇ ਦਰਜ, ਦੇਖੋ ਲਿਸਟ

ਮਾਮਲੇ ਦੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਨੂਰਪੁਰਬੇਦੀ, ਰੂਪਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ, 8, 13 ਅਤੇ ਆਈਪੀਸੀ ਦੀ ਧਾਰਾ 420, 465, 467, 468, 471, 120-ਬੀ ਤਹਿਤ ਪਹਿਲਾਂ ਹੀ ਮੁਕੱਦਮਾ ਨੰਬਰ 69, ਮਿਤੀ 28.06.2022 ਤਹਿਤ ਕੇਸ ਦਰਜ ਕੀਤਾ ਗਿਆ ਸੀ। ਸਾਲ 2020 ਵਿੱਚ ਰਾਜ ਦੇ ਮਾਲ ਵਿਭਾਗ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਹੋਰ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਤਹਿਸੀਲ ਨੂਰਪੁਰਬੇਦੀ ਦੇ ਪਿੰਡ ਕਰੂਰਾਂ ਦੀ 54 ਏਕੜ ਦੀ ਜ਼ਮੀਨ ਮਹਿੰਗੇ ਭਾਅ ’ਤੇ ਜੰਗਲਾਤ ਵਿਭਾਗ ਦੇ ਨਾਂ ‘ਤੇ ਰਜਿਸਟਰੀ ਕਰਵਾਈ ਸੀ, ਜਿਸ ਕਰਕੇ ਰਾਜ ਸਰਕਾਰ ਨੂੰ 5.35 ਕਰੋੜ ਰੁਪਏ ਦਾ ਨੁਕਸਾਨ ਹੋਇਆ ਸੀ।

ਅਮਰੀਕਾ ’ਚ ਇੱਕ ਪੰਜਾਬੀ ਦਾ ਕ+ਤਲ, ਕਾਲੇ ਨੇ ਦਿੱਤਾ ਘਟਨਾ ਨੂੰ ਅੰਜਾਮ

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਪਟਵਾਰੀ ਕੁਲਦੀਪ ਸਿੰਘ ਨੇ ਹੋਰ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਜ਼ਮੀਨ ਦਾ ਇਹ ਗੈਰ-ਕਾਨੂੰਨੀ/ਫ਼ਰਜੀ ਤਬਾਦਲਾ ਦਰਜ ਕਰਵਾਇਆ ਅਤੇ ਉਸ ਸਮੇਂ ਦੇ ਨਾਇਬ-ਤਹਿਸੀਲਦਾਰ ਰਘਵੀਰ ਸਿੰਘ ਦੀ ਮਿਲੀਭੁਗਤ ਨਾਲ 73 ਫਰਜ਼ੀ ਇੰਤਕਾਲ ਅਤੇ ਤਬਾਦਲੇ ਮਨਜ਼ੂਰ ਕਰਵਾਏ। ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮ ਨੇ ਇਸ ਕੰਮ ਬਦਲੇ 15.09.2020 ਨੂੰ ਰਿਸ਼ਵਤ ਵਜੋਂ 5 ਲੱਖ ਰੁਪਏ ਲਏ ਸਨ ਅਤੇ ਆਪਣੀ ਪਤਨੀ ਸਨਪ੍ਰੀਤ ਸੇਖੋਂ ਦੇ ਅੰਮ੍ਰਿਤਸਰ ਸਥਿਤ ਇੱਕ ਪੁਰਾਣੇ ਬੈਂਕ ਖਾਤੇ ਵਿੱਚ ਜਮਾਂ ਕਰਵਾ ਦਿੱਤੇ ਸਨ।ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਟਵਾਰੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਤਫਤੀਸ਼ ਜਾਰੀ ਹੈ।

 

Related posts

ਤੇਜ਼ ਰਫ਼ਤਾਰ ਟਰੱਕ ਪਲਟਣ ਕਾਰਨ ਡਰਾਈਵਰ ਦੀ ਹੋਈ ਮੌ+ਤ

punjabusernewssite

ਰਾਘਵ ਚੱਢਾ ਦੇ ਦੌਰੇ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੇ ਬੜੀ ਹਵੇਲੀ ਵਿਖੇ ਮਾਈਨਿੰਗ ਸਾਈਟ ਦਾ ਕੀਤਾ ਦੌਰਾ

punjabusernewssite

ਲੋਕ ਸਭਾ ਅਨੰਦਪੁਰ ਸਾਹਿਬ ਤੋਂ ਬਸਪਾ ਉਮੀਦਵਾਰ ਜਸਵੀਰ ਸਿੰਘ ਗੜੀ ਵੱਲੋਂ ਕਾਗਜ ਦਾਖਲ

punjabusernewssite