Ludhiana News;ਅੱਜ ਪੀਏਯੂ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਗੇਟ ਨੰਬਰ 1 ਦੇ ਕੋਲ ਵਣ ਮਹੋਤਸਵ ਮਨਾਇਆ ਗਿਆ। ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ।ਇਸ ਮੌਕੇ ਗੱਲ ਕਰਦਿਆਂ ਡਾ ਗੋਸਲ ਨੇ ਕਿਹਾ ਕਿ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਤੇ ਹਰਿਆਲੀ ਭਰਪੂਰ ਰੱਖਣਾ ਮਨੁੱਖਤਾ ਦਾ ਅਹਿਮ ਕਰਤੱਵ ਹੈ। ਉਨ੍ਹਾਂ ਨੇ ਯੂਨੀਵਰਸਿਟੀ ਦੀ ਕਲੀਨ ਅਤੇ ਗਰੀਨ ਮੁਹਿੰਮ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਇਸ ਸੰਸਥਾ ਨੇ ਵੱਧ ਤੋਂ ਵੱਧ ਰੁੱਖ ਲਾਉਣ ਦਾ ਸੁਨੇਹਾ ਸਮਾਜ ਤਕ ਪ੍ਰਸਾਰਿਤ ਕਰਨ ਦਾ ਉਦੇਸ਼ ਬਣਾਇਆ ਹੈ।
ਇਹ ਵੀ ਪੜ੍ਹੋ ਝੋਨੇ ਦੀ ਖ਼ਰੀਦ;ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਮੰਤਰੀ ਨਾਲ ਕੀਤੀ ਮੀਟਿੰਗ
ਡਾ ਗੋਸਲ ਨੇ ਕਿਸਾਨ ਭਰਾਵਾਂ ਅਤੇ ਆਮ ਸ਼ਹਿਰੀਆਂ ਨੂੰ ਅਪੀਲ ਕੀਤੀ ਕਿ ਖਾਲੀ ਥਾਵਾਂ ਤੇ ਵੱਧ ਤੋਂ ਵੱਧ ਰੁੱਖ ਲਾ ਕੇ ਕੁਦਰਤ ਦੀ ਸੰਭਾਲ ਵਿੱਚ ਅਪਣਾ ਯੋਗਦਾਨ ਪਾਉਣ।ਉਨ੍ਹਾਂ ਦੇ ਨਾਲ ਰਜਿਸਟਰਾਰ ਡਾ. ਰਿਸ਼ੀ ਪਾਲ ਸਿੰਘ, ਆਈ ਏ ਐੱਸ, ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਡਾ. ਮਾਨਵ ਇੰਦਰਾ ਸਿੰਘ ਗਿੱਲ, ਨਿਰਦੇਸ਼ਕ ਖੋਜ ਡਾ ਅਜਮੇਰ ਸਿੰਘ ਢੱਟ, ਨਿਰਦੇਸ਼ਕ ਪਸਾਰ ਸਿੱਖਿਆ ਡਾ ਮੱਖਣ ਸਿੰਘ ਭੁੱਲਰ, ਡੀਨ ਬਾਗਬਾਨੀ ਕਾਲਜ ਡਾ ਰਿਸ਼ੀ ਇੰਦਰਾ ਸਿੰਘ ਗਿੱਲ, ਡੀਨ ਕਮਿਊਨਿਟੀ ਸਾਇੰਸ ਕਾਲਜ ਡਾ. ਕਿਰਨ ਬੈਂਸ, ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ, ਵਧੀਕ ਨਿਰਦੇਸ਼ਕ ਖੋਜ ਡਾ. ਜੀਐਸ ਮਾਂਗਟ, ਡਾ. ਮਹੇਸ਼ ਕੁਮਾਰ ਅਤੇ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਸਨ।
ਇਹ ਵੀ ਪੜ੍ਹੋ ਮੰਦਭਾਗੀ ਘਟਨਾ; ਕਰੰਟ ਲੱਗਣ ਕਾਰਨ ਪ੍ਰਵਾਸੀ ਮਜਦੂਰ ਦੀਆਂ ਤਿੰਨ ਮਾਸੂਮ ਧੀਆਂ ਦੀ ਹੋਈ ਮੌ+ਤ
ਸਾਰੇ ਉੱਚ ਅਧਿਕਾਰੀਆਂ ਨੇ ਰੁੱਖ ਲਾਉਣ ਦੀ ਮੁਹਿੰਮ ਵਿੱਚ ਹਿੱਸਾ ਲਿਆ ਅਤੇ ਨੀਲੀ ਗੁਲਮੋਹਰ, ਕਚਨਾਰ, ਲਾਲ ਗੁਲਮੋਹਰ, ਚੰਪਾ ਆਦਿ ਪ੍ਰਜਾਤੀਆਂ ਦੇ ਰੁੱਖ ਲਗਾਏ। ਇਸ ਮੌਕੇ ਜੰਗਲਾਤ ਅਤੇ ਕੁਦਰਤੀ ਸਰੋਤ ਵਿਭਾਗ ਅਤੇ ਫਲੋਰੀਕਲਚਰ ਅਤੇ ਲੈਂਡਸਕੇਪਿੰਗ ਵਿਭਾਗ ਦੇ ਮੁਖੀ ਵੀ ਮੌਜੂਦ ਸਨ। ਇਹ ਪੌਦੇ ਲਗਾਉਣ ਦੀ ਮੁਹਿੰਮ ਯੂਨੀਵਰਸਿਟੀ ਦੇ ਲੈਂਡਸਕੇਪ ਅਫਸਰ ਅਤੇ ਉਨ੍ਹਾਂ ਦੀ ਟੀਮ ਦੀ ਮਦਦ ਨਾਲ ਚਲਾਈ ਗਈ। ਮਿਲਖ ਅਧਿਕਾਰੀ ਡਾ. ਰਿਸ਼ੀ ਇੰਦਰਾ ਸਿੰਘ ਨੇ ਫੈਕਲਟੀ ਦਾ ਉਨ੍ਹਾਂ ਦੀ ਭਾਗੀਦਾਰੀ ਲਈ ਧੰਨਵਾਦ ਕੀਤਾ ਅਤੇ ਯੂਨੀਵਰਸਿਟੀ ਵਿੱਚ ਹੋਰ ਪੌਦੇ ਲਗਾਉਣ ਦੀਆਂ ਮੁਹਿੰਮਾਂ ਚਲਾਉਣ ਲਈ ਉਤਸ਼ਾਹਿਤ ਕੀਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


