WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਲੁਧਿਆਣਾ

ਕੁਦਰਤੀ ਸੋਮਿਆਂ ਦੀ ਸੰਭਾਲ ਦਾ ਸੁਨੇਹਾ ਦਿੰਦਾ ਪੀ.ਏ.ਯੂ. ਦਾ ਦੋ ਰੋਜ਼ਾ ਕਿਸਾਨ ਮੇਲਾ ਹੋਇਆ ਸਮਾਪਤ

ਲੁਧਿਆਣਾ, 15 ਸਤੰਬਰ: ਦੇਸ ਦੀ ਨਾਮਵਰ ਖੇਤੀਬਾੜੀ ਯੂਨੀਵਰਸਿਟੀ ਪੀ.ਏ.ਯੂ. ਵਿਚ ਆਯੋਜਿਤ ਦੋ ਰੋਜ਼ਾ ਕਿਸਾਨ ਮੇਲਾ ਬੀਤੀ ਸ਼ਾਮ ਕੁਦਰਤੀ ਸੋਮਿਆਂ ਦੀ ਸੰਭਾਲ ਦਾ ਸੁਨੇਹਾ ਦਿੰਦਾ ਹੋਇਆ ਸਮਾਪਤ ਹੋ ਗਿਆ। ਇਸ ਕਿਸਾਨ ਮੇਲੇ ਦੇ ਦੂਜੇ ਦਿਨ ਵੀ ਰਾਜ ਭਰ ਤੋਂ ਕਿਸਾਨਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ। ਪੰਜਾਬ ਰਾਜ ਕਿਸਾਨ ਭਲਾਈ ਕਮਿਸ਼ਨ ਦੇ ਚੇਅਰਮੈਨ ਅਤੇ ਉੱਘੇ ਅਰਥਸ਼ਾਸਤਰੀ ਡਾ. ਸੁਖਪਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਪੀ.ਏ.ਯੂ. ਦੇ ਸਾਬਕਾ ਵਿਦਿਆਰਥੀ ਅਤੇ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੇ ਸਾਬਕਾ ਸਹਾਇਕ ਨਿਰਦੇਸ਼ਕ ਜਨਰਲ ਡਾ. ਰਾਮ ਚੰਦ ਅੱਜ ਦੇ ਸਮਾਰੋਹ ਦੇ ਵਿਸ਼ੇਸ਼ ਮਹਿਮਾਨ ਸਨ ਜਦਕਿ ਸਮਾਰੋਹ ਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ। ਉਹਨਾਂ ਨਾਲ ਪੀ.ਏ.ਯੂ. ਪ੍ਰਬੰਧਕੀ ਬੋਰਡ ਦੇ ਮੈਂਬਰਾਨ ਡਾ. ਅਸ਼ੋਕ ਕੁਮਾਰ, ਸ. ਹਰਦਿਆਲ ਸਿੰਘ ਗਜਨੀਪੁਰ, ਡਾ. ਦਵਿੰਦਰ ਸਿੰਘ ਚੀਮਾ ਅਤੇ ਸੁਪਰੀਮ ਕੋਰਟ ਦੇ ਉੱਘੇ ਵਕੀਲ ਦੀਪਕ ਅਗਨੀਹੋਤਰੀ ਨੇ ਵੀ ਕਿਸਾਨ ਮੇਲੇ ਵਿਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਪੀ.ਏ.ਯੂ. ਦੇ ਸਮੂਹ ਡੀਨ, ਡਾਇਰੈਕਟਰ, ਵਿਭਾਗਾਂ ਦੇ ਮੁਖੀ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।

ਹਰਿਆਣਾ ਵਿਧਾਨ ਸਭਾ ਚੋਣਾਂ: ਪੜਤਾਲ ਤੋਂ ਬਾਅਦ 1221 ਉਮੀਦਵਾਰ ਚੋਣ ਮੈਦਾਨ ’ਚ

ਡਾ. ਸੁਖਪਾਲ ਸਿੰਘ ਨੇ ਆਪਣੇ ਮੁੱਖ ਭਾਸ਼ਣ ਵਿਚ ਕਿਹਾ ਕਿ ਪੰਜਾਬ ਦੀ ਧਰਤੀ ਦੁਨੀਆਂ ਦਾ ਸਭ ਤੋਂ ਜ਼ਰਖੇਜ਼ ਖਿੱਤਾ ਹੈ ਅਤੇ ਇੱਥੋਂ ਦੇ ਮਿਹਨਤੀ ਕਿਸਾਨਾਂ ਨੇ ਪੀ.ਏ.ਯੂ. ਮਾਹਿਰਾਂ ਦੀ ਅਗਵਾਈ ਵਿਚ ਅੰਨ ਭੰਡਾਰ ਭਰਪੂਰ ਕਰਕੇ ਦੇਸ਼ ਨੂੰ ਭੁੱਖਮਰੀ ਵਿੱਚੋਂ ਬਾਹਰ ਕੱਢਣ ਲਈ ਅਹਿਮ ਭੂਮਿਕਾ ਨਿਭਾਈ ਹੈ। ਉਹਨਾਂ ਕਿਹਾ ਕਿ ਫਸਲਾਂ ਦੇ ਵਾਜਬ ਮੁੱਲ ਨਾ ਮਿਲਣ ਕਾਰਨ ਅੱਜ ਦਾ ਕਿਸਾਨ ਬਹੁਤ ਸਾਰੀਆਂ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਰਾਜ ਦੇ ਕਿਸਾਨ ਨੂੰ ਇਸ ਆਰਥਿਕ ਸੰਕਟ ਵਿੱਚੋਂ ਕੱਢਣ ਲਈ ਉਹਨਾਂ ਕਿਹਾ ਕਿ ਸਾਨੂੰ ਖੇਤੀ ਖਰਚੇ ਘਟਾਉਣ, ਮੰਡੀਕਰਨ ਸੁਚਾਰੂ ਬਨਾਉਣ ਅਤੇ ਕੁਦਰਤੀ ਸਾਧਨਾਂ ਦੀ ਸੰਭਾਲ ਕਰਨ ਲਈ ਰਲ ਕੇ ਹੰਭਲਾ ਮਾਰਨ ਦੀ ਲੋੜ ਹੈ। ਡਾ. ਰਾਮ ਚੰਦ ਨੇ ਕਿਸਾਨ ਮੇਲੇ ਵਿਚ ਸ਼ਾਮਿਲ ਹੋਣ ਤੇ ਖੁਸ਼ੀ ਪ੍ਰਗਟਾਉਦਿਆਂ ਇਸ ਇਕੱਠ ਨੂੰ ਕਿਸਾਨਾਂ ਅਤੇ ਯੂਨੀਵਰਸਿਟੀ ਵਿਚਕਾਰ ਪਿਆਰ ਅਤੇ ਵਿਸ਼ਵਾਸ ਦਾ ਪ੍ਰਤੀਕ ਕਿਹਾ। ਵਿਗਿਆਨਕ ਖੇਤੀ ਲਈ ਮਾਹਿਰਾਂ ਨਾਲ ਤਾਲਮੇਲ ਬਣਾ ਕੇ ਰੱਖਣ ਦੀ ਗੱਲ ਕਰਦਿਆਂ ਉਹਨਾਂ ਕਿਸਾਨਾਂ ਨੂੰ ਖੇਤੀ ਪੋਰਸੈਸਿੰਗ ਨਾਲ ਜੁੜ ਕੇ ਉੱਦਮਸ਼ੀਲਤਾ ਨੂੰ ਅਪਨਾਉਣ ਅਤੇ ਖੇਤੀ ਕਾਰੋਬਾਰ ਕਰਨ ਲਈ ਪ੍ਰੇਰਿਤ ਕੀਤਾ।

ਪੈਰਿਸ ਓਲੰਪਿਕ ’ਚ ਦੋ ਤਮਗੇ ਜਿੱਤਣ ਵਾਲੀ ਨਿਸ਼ਾਨੇਬਾਜ਼ ਮਨੂ ਭਾਕਰ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ

ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਮੇਲੇ ਦੇ ਦੂਜੇ ਦਿਨ ਵੀ ਕਿਸਾਨਾਂ ਦੇ ਭਰਵੇਂ ਇਕੱਠ ਉੱਪਰ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਮੇਲਾ ਕਿਸਾਨੀ ਲਈ ਤੀਰਥ ਕਰਨ ਵਾਂਗ ਹੈ। ਉਹਨਾਂ ਕਿਹਾ ਕਿ ਮੇਲੇ ਵਿਚ ਆ ਕੇ ਨਵੀਆਂ ਕਿਸਮਾਂ ਦੇ ਬੀਜ, ਫਲਦਾਰ ਬੂਟੇ ਅਤੇ ਖੇਤੀ ਸਾਹਿਤ ਦੀ ਖਰੀਦ ਹਰ ਕਿਸਾਨ ਨੂੰ ਕਰਨੀ ਚਾਹੀਦੀ ਹੈ। ਮੇਲੇ ਦੇ ਉਦੇਸ਼ ਬਾਰੇ ਗੱਲ ਕਰਦਿਆਂ ਉਹਨਾਂ ਨੇ ਵਾਤਾਵਰਨ ਦੀ ਰੱਖਿਆ ਲਈ ਵੱਧ ਤੋਂ ਵੱਧ ਰੁੱਖ ਲਾਉਣ, ਪਾਣੀ ਦੀ ਬੱਚਤ ਲਈ ਧਰਤੀ ਹੇਠਲੇ ਪਾਣੀ ਦੀ ਥਾਂ ਨਹਿਰੀ ਪਾਣੀ ਦੀ ਵਰਤੋਂ ਕਰਨ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਲਈ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਖੇਤ ਵਿਚ ਹੀ ਵਾਹੁਣ ਦੀ ਅਪੀਲ ਕੀਤੀ।ਸਰਫੇਸ ਸੀਡਰ ਮਸ਼ੀਨ ਨਾਲ ਕਣਕ ਬੀਜਣ ਦੀ ਸਿਫ਼ਾਰਸ਼ ਕਰਦਿਆਂ ਡਾ. ਗੋਸਲ ਨੇ ਇਸਨੂੰ ਬੇਹੱਦ ਕਿਫ਼ਾਇਤੀ, ਵਾਤਾਵਰਨ ਪੱਖੀ ਅਤੇ ਨਦੀਨਾਂ ਦੀ ਰੋਕਥਾਮ ਲਈ ਕਾਰਗਰ ਤਕਨੀਕ ਕਿਹਾ। ਉਹਨਾਂ ਨੇ ਹਾੜੀ ਦੀਆਂ ਫ਼ਸਲਾਂ ਲਈ ਯੂਨੀਵਰਸਿਟੀ ਦੇ ਪ੍ਰਮਾਣਿਤ ਬੀਜ ਖਰੀਦਣ ਦੀ ਅਪੀਲ ਕਰਦਿਆ ਦੱਸਿਆ ਕਿ ਇਸ ਮੰਤਵ ਦੀ ਪੂਰਤੀ ਲਈ ਯੂਨੀਵਰਸਿਟੀ ਵੱਲੋਂ ਪੰਜਾਬ ਭਰ ਵਿਚ 35 ਥਾਵਾਂ ਤੇ ਬੀਜਾਂ ਦੀ ਵਿਕਰੀ ਦਾ ਪ੍ਰਬੰਧ ਕੀਤਾ ਗਿਆ ਹੈ।

ਦੁਖ਼ਦਾਈਕ ਖ਼ਬਰ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀ ਨੇ ਹੋਸਟਲ ’ਚ ਕੀਤੀ ਆ.ਤਮ+ਹੱਤਿਆ

ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਪੀ.ਏ.ਯੂ. ਦੇ ਕਿਸਾਨ ਮੇਲਿਆਂ ਨੂੰ ਖੇਤੀ ਗਿਆਨ-ਵਿਗਿਆਨ ਦੇ ਅਦਾਨ-ਪ੍ਰਦਾਨ ਦਾ ਵਸੀਲਾ ਦੱਸਦਿਆਂ ਕਿਹਾ ਕਿ ਯੂਨੀਵਰਸਿਟੀ ਨੇ 950 ਤੋਂ ਵਧੇਰੇ ਕਿਸਮਾਂ ਪੈਦਾ ਕੀਤੀਆਂ ਹਨ ਜਿਨ੍ਹਾਂ ਵਿੱਚੋਂ 250 ਤੋਂ ਵਧੇਰੇ ਕਿਸਮਾਂ ਦੇਸ਼ ਭਰ ਵਿਚ ਕਾਸ਼ਤ ਲਈ ਪਛਾਣੀਆਂ ਗਈਆਂ ਹਨ, ਜਿਨ੍ਹਾਂ ਸਦਕਾ ਅੱਜ ਦੇਸ਼ ਦੇ ਅੰਨ ਭੰਡਾਰ ਭਰੇ ਹੋਏ ਹਨ। ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਹਾਜ਼ਰ ਪਤਵੰਤਿਆਂ ਅਤੇ ਕਿਸਾਨਾਂ ਦਾ ਸਵਾਗਤ ਕੀਤਾ। ਪੀ.ਏ.ਯੂ. ਦੇ ਲਗਾਤਾਰ ਦੂਸਰੀ ਵਾਰ ਦੇਸ਼ ਦੀ ਸਿਰਮੌਰ ਖੇਤੀ ਯੂਨੀਵਰਸਿਟੀ ਬਣਨ ’ਤੇ ਵਧਾਈ ਦਿੰਦਿਆਂ ਡਾ. ਭੁੱਲਰ ਨੇ ਕਿਸਾਨਾਂ ਨੂੰ ਪੀ.ਏ.ਯੂ. ਦੇ ਸ਼ੋਸ਼ਲ ਮੀਡੀਆ ਮਾਧਿਅਮਾਂ ਨਾਲ ਜੁੜ ਕੇ ਖੇਤੀ ਨੂੰ ਵਿਗਿਆਨਕ ਲੀਹਾਂ ਤੇ ਤੋਰਨ ਲਈ ਪ੍ਰੇਰਿਤ ਕੀਤਾ। ਅੰਤ ਵਿਚ ਧੰਨਵਾਦ ਦੇ ਸ਼ਬਦ ਕਹਿੰਦਿਆਂ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਤਰਸੇਮ ਸਿੰਘ ਢਿੱਲੋਂ ਨੇ ਮੇਲੇ ਵਿਚ ਆਏ ਕਿਸਾਨਾਂ ਨੂੰ ਯੂਨੀਵਰਸਿਟੀ ਦੀਆਂ ਸਟਾਲਾਂ ਅਤੇ ਖੇਤ ਪ੍ਰਦਰਸ਼ਨੀਆਂ ਦਾ ਦੌਰਾ ਕਰਨ ਅਤੇ ਮਾਹਿਰਾਂ ਕੋਲੋਂ ਆਪਣੀਆਂ ਖੇਤੀ ਸਮੱਸਿਆਵਾਂ ਦੇ ਹੱਲ ਹਾਸਲ ਕਰਨ ਲਈ ਕਿਹਾ। ਸਮਾਰੋਹ ਦਾ ਸੰਚਾਲਨ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ, ਪਸਾਰ ਸਿੱਖਿਆ ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਅਤੇ ਵਿਦਿਆਰਥੀ ਭਲਾਈ ਅਧਿਕਾਰੀ ਗੁਰਪ੍ਰੀਤ ਸਿੰਘ ਵਿਰਕ ਨੇ ਕੀਤਾ। ਪ੍ਰਧਾਨਗੀ ਮੰਡਲ ਨੇ ਖੇਤੀ ਜਿਣਸਾਂ ਦੇ ਮੁਕਾਬਲਿਆਂ ਦੇ ਜੇਤੂ ਕਿਸਾਨਾਂ ਅਤੇ ਮਸ਼ੀਨਰੀ ਸਟਾਲਾਂ ਦੇ ਨਾਲ-ਨਾਲ ਪੀ.ਏ.ਯੂ. ਵਿਭਾਗਾਂ ਦੀਆਂ ਸਟਾਲਾਂ ਅਤੇ ਖੇਤ ਪ੍ਰਦਰਸ਼ਨੀਆਂ ਦੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ।

 

Related posts

ਸ਼ਹੀਦਾਂ ਅਤੇ ਦੇਸ਼ ਭਗਤਾਂ ਦੇ ਸੁਪਨੇ ਸਾਕਾਰ ਕਰਨ ਲਈ ਪਿਛਲੀਆਂ ਸਰਕਾਰਾਂ ਪਾਸੋਂ ਸਾਨੂੰ ਵਿਰਾਸਤ ਵਿੱਚ ਮਿਲੀਆਂ ਸਮੱਸਿਆਵਾਂ ਦਾ ਖਾਤਮਾ ਕਰਾਂਗੇ-ਮੁੱਖ ਮੰਤਰੀ

punjabusernewssite

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿਖੇ ਬਾਬਾ ਸਾਹਿਬ ਅੰਬੇਡਕਰ ਦੇ ਨਾਂ ‘ਤੇ ਅਤਿ ਆਧੁਨਿਕ ਟਰੌਮਾ ਸੈਂਟਰ ਬਣਾਉਣ ਦਾ ਐਲਾਨ

punjabusernewssite

ਪੰਜਾਬ ’ਚ ਆਮ ਆਦਮੀ ਪਾਰਟੀ ਦੇ ਆਗੂ ਦਾ ਕ+ਤਲ, ਕਾਤਲਾਂ ਦੀ ਭਾਲ ਜਾਰੀ

punjabusernewssite