Ludhiana News: PAU (ਪੰਜਾਬੀ ਖੇਤੀਬਾੜੀ ਯੂਨੀਵਰਸਿਟੀ) ਦੇ ਡਾਇਰੈਕਟੋਰੇਟ ਵਿਦਿਆਰਥੀ ਭਲਾਈ ਵੱਲੋਂ ਅੱਜ ਕਰਵਾਏ ਇਕ ਸਾਦਾ ਸਮਾਗਮ ਵਿਚ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀਆਂ ਸਾਹਿਤਕ, ਕਲਾਤਮਕ ਅਤੇ ਵਿਗਿਆਨਕ ਰਚਨਾਵਾਂ ਵਾਲਾ ਰਸਾਲਾ ਪਰਵਾਜ਼ ਲੋਕ ਅਰਪਿਤ ਹੋਇਆ। ਇਸ ਸਮਾਰੋਹ ਵਿਚ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ, ਰਜਿਸਟਰਾਰ ਡਾ. ਰਿਸ਼ੀਪਾਲ ਸਿੰਘ ਅਤੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਤੋਂ ਇਲਾਵਾ ਸਮੂਹ ਉੱਚ ਅਧਿਕਾਰੀ ਮੌਜੂਦ ਸਨ। ਵਿਦਿਆਰਥੀ ਅਤੇ ਅਧਿਆਪਕਾਂ ਨੇ ਇਸ ਰਸਾਲੇ ਵਿਚ ਸਿਰਜਣਾਤਮਕ ਯੋਗਦਾਨ ਪਾ ਕੇ ਸਾਲ ਦੀਆਂ ਸਮੁੱਚੀਆਂ ਪ੍ਰਾਪਤੀਆਂ ਦਾ ਦਸਤਾਵੇਜ਼ ਤਿਆਰ ਕੀਤਾ।
ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਯੂਨੀਵਰਸਿਟੀ ਦਾ ਇਹ ਰਸਾਲਾ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਦਾ ਸ਼ੀਸ਼ਾ ਹੁੰਦਾ ਹੈ। ਵਿਦਿਆਰਥੀ ਆਪਣੇ ਆਰੰਭਕ ਯਤਨ ਕਰਦੇ ਹਨ ਅਤੇ ਲਿਖਤ ਨੂੰ ਪ੍ਰਕਾਸ਼ਿਤ ਦੇਖਣ ਦਾ ਆਨੰਦ ਉਹਨਾਂ ਨੂੰ ਪ੍ਰਾਪਤ ਹੁੰਦਾ ਹੈ। ਉਹਨਾਂ ਕਿਹਾ ਕਿ ਪੰਜਾਬੀ, ਅੰਗਰੇਜ਼ੀ ਅਤੇ ਹਿੰਦੀ ਭਾਸ਼ਾਵਾਂ ਵਿਚ ਪ੍ਰਕਾਸ਼ਿਤ ਹੋਣ ਵਾਲਾ ਇਹ ਰਸਾਲਾ ਵਿਗਿਆਨ ਅਤੇ ਕਲਾ ਦਾ ਸਾਂਝਾ ਮੰਚ ਹੈ। ਇਸ ਵਿਚ ਪ੍ਰਕਾਸ਼ਿਤ ਹੋਣ ਵਾਲੇ ਵਿਦਿਆਰਥੀਆਂ ਦੀਆਂ ਸੰਭਾਵਨਾਵਾਂ ਲਈ ਦੁਆ ਕਰਦਿਆਂ ਵਾਈਸ ਚਾਂਸਲਰ ਨੇ ਸਮੁੱਚੇ ਸੰਪਾਦਕੀ ਮੰਡਲ ਨੂੰ ਇਸ ਕਾਰਜ ਲਈ ਵਧਾਈ ਦਿੱਤੀ।
ਇਹ ਵੀ ਪੜ੍ਹੋ 👉ਹੈੱਡਮਾਸਟਰ ਦੇ ਕ*ਤ*ਲ ਮਾਮਲੇ ‘ਚ ‘ਮਾਸਟਰਨੀ’ ਤੇ ਉਸਦਾ ਪਤੀ ਨਾਮਜ਼ਦ !
ਰਜਿਸਟਰਾਰ ਡਾ. ਰਿਸ਼ੀਪਾਲ ਸਿੰਘ ਨੇ ਕਿਹਾ ਕਿ ਅਕਾਦਮਿਕ ਸੰਸਥਾਵਾਂ ਦੇ ਰਸਾਲੇ ਸਾਹਿਤ ਅਤੇ ਵਿਗਿਆਨ ਦੀ ਪਨੀਰੀ ਨੂੰ ਸੰਭਾਲਦੇ ਹਨ। ਇਹਨਾਂ ਵਿਚ ਛਪਣ ਵਾਲੀਆਂ ਰਚਨਾਵਾਂ ਸਾਰੀ ਉਮਰ ਲਈ ਵਿਦਿਆਰਥੀਆਂ ਦਾ ਕੀਮਤੀ ਸਰਮਾਇਆ ਹੁੰਦੀਆਂ ਹਨ। ਉੱਘੇ ਨਾਟਕਕਾਰ ਡਾ. ਨਿਰਮਲ ਜੌੜਾ ਨੇ ਵੀ ਇਸ ਮੌਕੇ ਆਪਣੇ ਵਿਚਾਰ ਪੇਸ਼ ਕੀਤੇ।ਸਵਾਗਤ ਦੇ ਸ਼ਬਦ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਕਮਲਜੀਤ ਸਿੰਘ ਸੂਰੀ ਨੇ ਕਹੇ। ਉਹਨਾਂ ਨੇ ਅਧਿਆਪਕ ਅਤੇ ਵਿਦਿਆਰਥੀ ਸੰਪਾਦਕਾਂ ਵੱਲੋਂ ਦਿੱਤੇ ਸਹਿਯੋਗ ਲਈ ਉਹਨਾਂ ਦਾ ਧੰਨਵਾਦ ਵੀ ਕੀਤਾ।ਅੰਤ ਵਿਚ ਡਾ. ਰੁਪਿੰਦਰ ਕੌਰ ਤੂਰ ਨੇ ਸਮਾਰੋਹ ਵਿਚ ਮੌਜੂਦ ਸਭ ਹਸਤੀਆਂ ਦਾ ਧੰਨਵਾਦ ਕੀਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




